ਅੰਮ੍ਰਿਤਸਰ ‘ਚ 12 ਕਰੋੜ ਦੀ ਹੈਰੋਇਨ ਤੇ ਕਾਰ ਜ਼ਬਤ

Amritsar News
ਅੰਮ੍ਰਿਤਸਰ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਡਰੱਗ ਸਮਲਗਰ ਪੁਲਿਸ ਹਿਰਾਸਤ ’ਚ।

(ਸੱਚ ਕਹੂੰ ਨਿਊਜ਼) ਅੰਮ੍ਰਿਤਸਰ। ਅੰਮ੍ਰਿਤਸਰ ‘ਚ ਕਾਊਂਟਰ ਇੰਟੈਲੀਜੈਂਸ (ਸੀ.ਆਈ.ਏ.) ਪੁਲਿਸ ਨੇ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨਸ਼ੇ ਦੇ ਦੋ ਵੱਡੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਕੋਲੋਂ ਕਰੀਬ 12 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ। ਫਿਲਹਾਲ ਪੁਲਿਸ ਨੇ ਮੁਲਜ਼ਮਾਂ ਦਾ ਚਾਰ ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਦੋਵੇਂ ਤਸਕਰ ਤਰਨਤਾਰਨ ਦੇ ਵਸਨੀਕ ਹਨ ਅਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਹੈਰੋਇਨ ਸਪਲਾਈ ਕਰਦੇ ਸਨ। ਇਹ ਖੇਪ ਵੀ ਸਰਹੱਦ ਪਾਰ ਤੋਂ ਆਈ ਹੈ। ਦੋਵਾਂ ਮੁਲਜ਼ਮਾਂ ਦੇ ਮੋਬਾਈਲਾਂ ਦੀ ਫੋਰੈਂਸਿਕ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਮੁਲਜ਼ਮਾਂ ਦੀ ਕੜੀ ਦਾ ਪਤਾ ਲੱਗ ਸਕੇ। ਫਿਲਹਾਲ ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ 4 ਦਿਨ ਦੇ ਰਿਮਾਂਡ ‘ਤੇ ਲਿਆ ਗਿਆ ਹੈ।  (Amritsar News)

ਇਹ ਵੀ ਪੜ੍ਹੋ : Monsoon: ਕੇਰਲ ‘ਚ ਭਾਰੀ ਮੀਂਹ ਨਾਲ ਮੌਨਸੂਨ ਨੇ ਦਿੱਤੀ ਦਸਤਕ , ਜਾਣੋ ਤੁਹਾਡੇ ਸੂਬੇ ‘ਚ ਕਦੋਂ ਪਵੇਗਾ ਮੀਂਹ

Amritsar News
ਅੰਮ੍ਰਿਤਸਰ ਪੁਲਿਸ ਵੱਲੋਂ ਕਾਬੂ ਕੀਤੇ ਗਏ ਦੋ ਡਰੱਗ ਸਮਲਗਰ ਪੁਲਿਸ ਹਿਰਾਸਤ ’ਚ।

ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਅਤੇ ਏਸੀਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਨੇ ਦੱਸਿਆ ਸੀ ਨਸ਼ਾ ਤਸਕਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਉਹਨਾਂ ਦੀ ਟੀਮ ਜਾਲ ਵਿਛਾ ਕੇ ਦੋਵਾਂ ਨੂੰ ਛੇਹਰਟਾ ਇਲਾਕੇ ਤੋਂ ਗ੍ਰਿਫਤਾਰ ਕਰ ਲਿਆ। ਤਸਕਰਾਂ ਦੀ ਪਛਾਣ ਤਰਨਤਾਰਨ ਦੇ ਮੁਰਾਦਪੁਰਾ ਇਲਾਕੇ ਦੇ ਰਹਿਣ ਵਾਲੇ ਹੀਰਾ ਸਿੰਘ ਅਤੇ ਨਿਸ਼ਾਨ ਸਿੰਘ ਵਾਸੀ ਕੋਟ ਧਰਮ ਚੰਦ ਥਾਣਾ ਝਬਾਲ ਵਜੋਂ ਹੋਈ ਹੈ।