1 ਕਰੋੜ ਤੋਂ ਵੱਧ ਦੀ heroin ਪਲਿਸ ਵੱਲੋਂ ਬਰਾਮਦ

heroin

212 ਗ੍ਰਾਮ heroin ਬਰਾਮਦ

ਲੁਧਿਆਣਾ। ਸਪੈਸ਼ਲ ਟਾਸਕ ਫੋਰਸ ਦੀ ਲੁਧਿਆਣਾ ਟੀਮ ਨੇ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਟਰੱਕ ਡਰਾਈਵਰ ਨੂੰ ਇਕ ਕਰੋੜ 10 ਲੱਖ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਜਿਸ ਸਬੰਧੀ ਅੱਜ ਐਸ. ਟੀ. ਐਫ. ਲੁਧਿਆਣਾ ਫਿਰੋਜ਼ਪੁਰ ਰੇਂਜ ਦੇ ਇੰਚਾਰਜ ਹਰਬੰਸ ਸਿੰਘ ਰਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਿਸ ਨੂੰ ਮੁਖਬਰ ਖਾਸ ਨੇ ਸੂਚਨਾ ਦਿੱਤੀ ਸੀ ਕਿ ਸੰਜੇ ਗਾਂਧੀ ਕਾਲੋਨੀ ਨੇੜੇ ਇਕ ਨਸ਼ਾ ਤਸਕਰ ਆਪਣੇ ਗਾਹਕਾਂ ਨੂੰ ਹੈਰੋਇਨ ਵੇਚ ਰਿਹਾ ਹੈ।

ਜਿਸ ‘ਤੇ ਪੁਲਿਸ ਨੇ ਸਖ਼ਤ ਕਾਰਵਾਈ ਕਰਦੇ ਹੋਏ ਮੌਕੇ ‘ਤੇ ਸਪੈਸ਼ਲ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ ‘ਤੇ ਚੈਕਿੰਗ ਲਈ ਰੋਕਿਆ, ਜਦ ਉਕਤ ਵਿਅਕਤੀ ਦੀ ਪੁਲਿਸ ਵਲੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 212 ਗ੍ਰਾਮ ਹੈਰੋਇਨ, ਇਕ ਇਲੈਕਟ੍ਰਾਨਿਕ ਕਾਂਟਾ ਤੇ 45 ਖਾਲੀ ਲਿਫਾਫੇ ਬਰਾਮਦ ਕੀਤੇ ਗਏ। ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਮਾਰਕਿਟ ‘ਚ ਇਕ ਕਰੋੜ 10 ਲੱਖ ਦੇ ਕਰੀਬ ਕੀਮਤ ਆਂਕੀ ਜਾ ਰਹੀ ਹੈ। ਪੁਲਿਸ ਨੇ ਤੁਰੰਤ ਉਕਤ ਵਿਅਕਤੀ ਨੂੰ ਗ੍ਰਿਫਤਾਰ ਕਰਕੇ ਉਸ ਦੀ ਪਛਾਣ ਅਜੇ ਕੁਮਾਰ (23) ਪੁੱਤਰ ਜਸਪਾਲ ਵਾਸੀ ਸੰਜੇ ਗਾਂਧੀ ਕਾਲੋਨੀ ਦੇ ਰੂਪ ‘ਚ ਕੀਤੀ ਹੈ। ਪੁਲਿਸ ਨੇ ਦੋਸ਼ੀ ਖਿਲਾਫ ਮੋਹਾਲੀ ਐਸ. ਟੀ. ਐਫ. ਪੁਲਿਸ ਥਾਣੇ ‘ਚ ਐਨ. ਡੀ. ਪੀ. ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।