ਪੁਲਿਸ ਨੇ ਕੀਤੀ ਕਰੋੜਾਂ ਦੀ ਹੈਰੋਇਨ ਬਰਾਮਦ

Heroin, Recovered, Police

ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 12 ਕਰੋੜ ਦੱਸੀ ਜਾ ਰਹੀ ਹੈ

ਲੁਧਿਆਣਾ। ਨਸ਼ਿਆਂ ‘ਤੇ ਰੋਕ ਲਾਉਣ ਲਈ ਪੰਜਾਬ ਪੁਲਿਸ ਨੇ ਕਮਰ ਕੱਸ ਲਈ ਹੈ। ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਅੱਜ ਪੁਲਿਸ ਨੂੰ ਨਸ਼ੇ ਨੂੰ ਕਾਬੂ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਲੁਧਿਆਣਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ 2 ਤਸਕਰਾਂ ਕੋਲੋਂ 2 ਕਿੱਲੋ, 400 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ, ਜਿਸ ਦੀ ਕੀਮਤ 12 ਕਰੋੜ ਦੇ ਕਰੀਬ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਉਕਤ ਤਸਕਰਾਂ ਨੂੰ ਥਾਣਾ ਦਰੇਸੀ ਨੇੜਿਓਂ ਗ੍ਰਿਫਤਾਰ ਕੀਤਾ ਹੈ। Heroin

ਪੁਲਿਸ ਕਮਿਸ਼ਨਰ ਲੁਧਿਆਣਾ ਨੇ ਦੱਸਿਆ ਕਿ ਮੁਲਜ਼ਮਾਂ ਦੀ ਸ਼ਨਾਖਤ ਸ਼ੁਭਮ ਉਰਫ ਬੰਬ ਅਤੇ ਅਭਿਸ਼ੇਕ ਜੈਨ ਉਰਫ ਲੱਕੀ ਵਜੋਂ ਹੋਈ ਹੈ, ਜੋ ਕਿ ਲੁਧਿਆਣਾ ਦੇ ਰਹਿਣ ਵਾਲੇ ਹਨ। ਸ਼ੁਭਮ ਹਾਲ ਹੀ ‘ਚ ਜ਼ਮਾਨਤ ‘ਤੇ ਬਾਹਰ ਆਇਆ ਹੈ ਅਤੇ ਮੁੜ ਤਸਕਰੀ ਦੇ ਧੰਦੇ ‘ਚ ਲੱਗ ਗਿਆ। ਮੁਲਜ਼ਮਾਂ ਨੂੰ ਇੱਕੋ ਕਾਰ ‘ਚੋਂ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਕਾਰ ‘ਚ ਉਹ ਹੈਰੋਇਨ ਅੱਗੇ ਸਪਲਾਈ ਕਰਨ ਚੱਲੇ ਸਨ। ਫਿਲਹਾਲ ਪੁਲਿਸ ਵੱਲੋਂ ਦੋਵਾਂ ਮੁਲਜ਼ਮਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਿਸ ਦੌਰਾਨ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

Heroin, Recovered, Police

LEAVE A REPLY

Please enter your comment!
Please enter your name here