ਸਰਚ ਅਭਿਆਨ ਤਹਿਤ 580 ਗਰਾਮ ਹੈਰੋਇਨ ਬਰਾਮਦ

Search Operation

ਫਾਜਿਲਕਾ/ ਜਲਾਲਾਬਾਦ (ਰਜਨੀਸ਼ ਰਵੀ)। ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਵੱਲੋਂ ਅੰਤਰਾਸ਼ਟਰੀ ਸਰਹੱਦ ਪਾਰ ਤੋਂ ਚਲਾਏ ਜਾ ਰਹੇ ਨਸ਼ਿਆਂ ਦੇ ਨੈਟਵਰਕ ਦਾ ਪਰਦਾਫਾਸ਼ ਕਰਦੇ ਹੋਏ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦੇ ਏਰੀਆ ਵਿੱਚ ਚਲਾਏ ਗਏ ਸਾਂਝੇ ਅਪ੍ਰੇਸ਼ਨ ਤਹਿਤ 580 ਗਰਾਮ ਹੈਰੋਇਨ ਬਰਾਮਦ ਕੀਤੀ। (Search Operation)

ਡਾ. ਪ੍ਰਗਿਆ ਜੈਨ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਬੀ.ਐਸ.ਐਫ ਨਾਲ ਮਿਲਕੇ ਚਲਾਏ ਸਾਂਝੇ ਸਰਚ ਅਭਿਆਨ ਤਹਿਤ 580 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਲਾਲਾਬਾਦ ਦੇ ਪਿੰਡ ਸੰਤੋਖ ਸਿੰਘ ਵਾਲਾ ਦੇ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦੀ ਤੇ ਡਿਊਟੀ ਤੇ ਤਇਨਾਤ ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੂੰ ਪਾਕਿਸਤਾਨ ਸਾਈਡ ਤੋਂ ਆਉਂਦੇ ਡਰੋਨਦੀ ਅਵਾਜ ਸੁਣਾਈ ਦਿੱਤੀ। (Search Operation)

ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ ਦੇ ਅਧਿਕਾਰੀਆਂ ਵੱਲੋਂ ਲੋਕਲ ਪੁਲਿਸ ਨਾਲ ਸੰਪਰਕ ਕੀਤਾ ਗਿਆ। ਜਿਸ ਤੋਂ ਤੁਰੰਤ ਬਾਅਦ ਸ੍ਰੀ ਅੱਛਰੂ ਰਾਮ ਉਪ ਕਪਤਾਨ ਪੁਲਿਸ ਜਲਾਲਾਬਾਦ ਦੀ ਨਿਗਰਾਨੀ ਹੇਠ ਇੰਸਪੈਕਟਰ ਬਲਵੀਰ ਸਿੰਘ ਮੁੱਖ ਅਫ਼ਸਰ ਥਾਣਾ ਸਦਰ ਜਲਾਲਾਬਾਦ ਵੱਲੋਂ ਸਮੇਤ ਪੁਲਿਸ ਪਾਰਟੀ ਬੀ.ਐਸ.ਐਫ ਦੇ ਜਵਾਨਾਂ ਨੇ ਮਿਲਕੇ ਅੰਤਰਰਾਸ਼ਟਰੀ ਬਾਰਡਰ ਨਾਲ ਲੱਗਦੇ ਪਿੰਡ ਸੰਤੋਖ ਸਿੰਘ ਵਾਲਾ ਦੇ ਨਾਲ ਲਗਦੇ ਸਰਹੱਦੀ ਖੇਤਰ ਵਿੱਚ ਸਰਚ ਅਭਿਆਨ ਚਲਾਇਆ ਗਿਆ। ਜਿਸ ਦੌਰਾਨ ਖੇਤ ਵਿੱਚੋਂ ਇੱਕ ਪੀਲੇ ਰੰਗ ਦੀ ਟੇਪ ਨਾਲ ਲਪੇਟਿਆ ਹੈਰੋਇਨ ਦਾ ਪੈਕੇਟ ਬਰਾਮਦ ਹੋਇਆ।

Search Operation

ਇਸ ਪੈਕੇਟ ਦੇ ਨਾਲ ਇੱਕ ਛੋਟੀ ਜਿਹੀ ਟਾਰਚ ਵੀ ਸੀ। ਪੁਲਿਸ ਪਾਰਟੀ ਵੱਲੋਂ ਬਰਾਮਦ ਹੋਏ ਪੈਕਟ ਨੂੰ ਆਪਣੇ ਕਬਜੇ ਵਿੱਚ ਲੈ ਕੇ ਵਜਨ ਕੀਤਾ, ਜੋ 580 ਗਰਾਮ ਹੋਈ। ਬਰਾਮਦ ਹੋਈ ਹੈਰੋਇਨ ਕਿਸੇ ਨਾਮਾਲੂਮ ਵਿਅਕਤੀ ਵੱਲੋਂ ਪਾਕਿਸਤਾਨ ਤੋਂ ਮੰਗਵਾਈ ਜਾਪਦੀ ਹੈ। ਜਿਸਤੇ ਨਾਮਾਲੂਮ ਵਿਅਕਤੀ ਦੇ ਖਿਲਾਫ ਮੁਕੱਦਮ ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਜਲਾਲਾਬਾਦ ਦਰਜ ਰਜਿਸਟਰ ਕਰਕੇ ਅਗੇਲਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰਾਂ ਸਰਹੱਦੀ ਏਰੀਆ ਵਿੱਚ ਸੰਯੁਕਤ ਅਭਿਆਨ ਚਲਾਏ ਜਾਣਗੇ। ਫਾਜਿਲਕਾ ਪੁਲਿਸ ਅਤੇ ਬੀ.ਐਸ.ਐਫ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਪੂਰੀ ਵਚਨਬੱਧ ਹਨ।

Also Read : ਜੰਮੂ ਕਸ਼ਮੀਰ ’ਚ ਅੱਤਵਾਦੀ ਹਮਲੇ ਦੀ ਮੁੱਖ ਮੰਤਰੀ ਮਾਨ ਨੇ ਕੀਤੀ ਨਿਖੇਧੀ

LEAVE A REPLY

Please enter your comment!
Please enter your name here