Heroin: (ਰਾਜਨ ਮਾਨ) ਅੰਮ੍ਰਿਤਸਰ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 15 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ: China Door: ਚਾਈਨਾ ਡੋਰ ਦਾ ਮੁੱਖ ਸਪਲਾਇਰ 600 ਚਾਈਨਾ ਡੋਰ ਦੇ ਗੱਟੂਆਂ ਸਮੇਤ ਕਾਬੂ
ਜਾਣਕਾਰੀ ਅਨੁਸਾਰ ਚਾਟੀਵਿੰਡ ਪੁਲਿਸ ਸਟੇਸ਼ਨ ਦੀ ਟੀਮ ਨੇ ਗਸ਼ਤ ਦੌਰਾਨ ਪਿੰਡ ਰਾਜੇਵਾਲ ਤੋਂ ਤਰਨਤਾਰਨ ਦੇ ਰਹਿਣ ਵਾਲੇ ਹਰਦੀਪ ਸਿੰਘ ਉਰਫ਼ ਸੀਟੀ ਨੂੰ 2 ਕਿਲੋ 97 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਪੁਲਿਸ ਅਨੁਸਾਰ ਮੁਲਜ਼ਮ ਐਕਟਿਵਾ ਸਕੂਟਰੀ ਦੀ ਡੱਗੀ ਵਿੱਚ ਲਕੋ ਕੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਸੀ। ਪੁਲਿਸ ਨੇ ਸ਼ੱਕ ਦੇ ਆਧਾਰ ’ਤੇ ਮੁਲਜ਼ਮਾਂ ਨੂੰ ਰੋਕ ਕੇ ਤਲਾਸੀ ਲਈ ਤਾਂ ਇਹ ਹੈਰੋਇਨ ਬਰਾਮਦ ਹੋਈ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। Heroin