ਵਿਧਾਇਕ ਅਮਿਤ ਰਤਨ ਦੀ ਗ੍ਰਿਫ਼ਤਾਰੀ ’ਤੇ ਮੁੱਖ ਮੰਤਰੀ ਦਾ ਬਿਆਨ

Punjab Government

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਣ ਦੇ ਦੋਸ਼ ’ਚ ਗ੍ਰਿਫਤਾਰ ਕੀਤੇ ਵਿਧਾਇਕ ਅਮਿਤ ਰਤਨ ਕੋਟਫੱਤਾ (MLA Amit Ratan) (ਬਠਿੰਡਾ ਦਿਹਾਤੀ) ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ ਹੈ ਕਿ ਰਿਸ਼ਵਤਖੋਰੀ ਭਾਵੇਂ ਕਿਸੇ ਨੇ ਵੀ, ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ, ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਹਨ। ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ’ਤੇ ਕੋਈ ਰਹਿੰਮ ਜਾਂ ਤਰਸ ਨਹੀਂ, ਕਾਨੂੰਨ ਸਭ ਲਈ ਬਰਾਬਰ ਹੈ। (Punjab Government)

ਇਹ ਵੀ ਪੜ੍ਹੋ:  ਵਿਧਾਇਕ ਦੇ ਨਜ਼ਦੀਕੀ ਨੂੰ ਕੁਝ ਦਿਨ ਪਹਿਲਾਂ ਕੀਤਾ ਗਿਆ ਸੀ ਗ੍ਰਿਫਤਾਰ

ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ (MLA Amit Ratan) ਨੂੰ ਵਿਜੀਲੈਂਸ ਨੇ ਰਾਜਪੁਰਾ ਨੇੜਿਓਂ ਗ੍ਰਿਫਤਾਰ ਕਰ ਲਿਆ ਹੈ । ਗ੍ਰਿਫਤਾਰੀ ਮਗਰੋਂ ਟੀਮ ਉਹਨਾਂ ਨੂੰ ਬਠਿੰਡਾ ਲੈ ਕੇ ਪੁੱਜੀ ਜਿੱਥੇ ਹੁਣ ਸਿਵਲ ਹਸਪਤਾਲ ਵਿੱਚ ਮੈਡੀਕਲ ਕਰਵਾਉਣ ਮਗਰੋਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਦੱਸਣਯੋਗ ਹੈ ਕਿ ਵਿਧਾਇਕ (MLA Amit Ratan) ਦੇ ਨਜ਼ਦੀਕੀ ਰਿਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਕੋਲੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਸਰਕਟ ਹਾਊਸ ਵਿੱਚੋਂ ਗਿਰਫਤਾਰ ਕੀਤਾ ਸੀ । ਰਿਸ਼ਮ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਵਿਧਾਇਕ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਨਾ ਹੋਣ ਕਰਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ ‘ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਸੀ । ਬਠਿੰਡਾ ਵਿੱਚ ਅੱਜ ਕਾਂਗਰਸ ਵੱਲੋਂ ਗ੍ਰਿਫਤਾਰੀ ਨਾ ਹੋਣ ਦੇ ਵਿਰੋਧ ਵਿੱਚ ਧਰਨਾ ਵੀ ਲਗਾਇਆ ਜਾਣਾ ਸੀ ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ