ਪਾਕਿਸਤਾਨ ‘ਤੇ ਕਾਰਵਾਈ ਤੋਂ ਬਾਅਦ ਪੰਜਾਬ ‘ਚ ਵੀ ਹਾਈ ਅਲਰਟ

High Alert, Punjab, Pakistan, Action

ਜਲੰਧਰ। ਪਾਕਿਸਤਾਨ ‘ਤੇ ਭਾਰਤੀ ਹਵਾਈ ਫੌਜ ਦੀ ਵੱਡੀ ਕਾਰਵਾਈ ਕਰਨ ਤੋਂ ਬਾਅਦ ਪੰਜਾਬ ‘ਚ ਵੀ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਪੰਜਾਬ ਦੇ ਆਦਮਪੁਰ ਏਅਰਪੋਰਟ, ਹਲਵਾਰਾ, ਪਠਾਨਕੋਟ ਏਅਰਬੇਸ ਅਲਰਟ ‘ਤੇ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਇੰਡੋ-ਪਾਕਿ ਬਾਰਡਰ ਅਤੇ ਜੰਮੂ-ਕਸ਼ਮੀਰ ਦੇ ਨਾਲ ਲੱਗਦੇ ਪਠਾਨਕੋਟ ਜ਼ਿਲੇ ਦੇ ਸਰਹੱਦੀ ਇਲਾਕਿਆਂ ‘ਚ ਅਲਰਟ ਕਰ ਦਿੱਤਾ ਗਿਆ ਹੈ ਅਤੇ ਬਮਿਆਲ ਦੇ ਸਰਹੱਦੀ ਇਲਾਕਿਆਂ ‘ਚ ਪੈਂਦੇ ਪੁਲਸ ਨਾਕਿਆਂ ‘ਤੇ ਵੀ ਪੁਲਸ ਚੌਕਸੀ ਵਧਾਈ ਗਈ ਹੈ।

ਜਾਣਕਾਰੀ ਮੁਤਾਬਕ ਭਾਰਤੀ ਲੜਾਕੂ ਜਹਾਜ਼ਾਂ ਨੇ ਪੰਜਾਬ ਦੇ ਆਦਮਪੁਰ ਤੋਂ ਉਡਾਣ ਭਰੀ ਸੀ। 14 ਫਰਵਰੀ ਨੂੰ ਕੀਤੇ ਗਏ ਪੁਲਵਾਮਾ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ‘ਚ ਤਣਾਅ ਜਾਰੀ ਹੈ। ਇਸ ਦਰਮਿਆਨ ਭਾਰਤੀ ਹਵਾਈ ਫੌਜ ਨੇ ਪਾਕਿਸਤਾਨ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਮੰਗਲਵਾਰ ਤੜਕੇ 3.30 ਦੇ ਕਰੀਬ ਹਵਾਈ ਫੌਜ ਦੇ ਲੜਾਕੂ ਜਹਾਜ਼ਾਂ ਨੇ ਪੀ. ਓ. ਕੇ. ‘ਚ ਦਾਖਲ ਹੋ ਕੇ ਜੈਸ਼-ਏ-ਮੁਹੰਮਦ ਦੇ ਟਿਕਾਣਿਆਂ ‘ਤੇ ਹਮਲੇ ਕੀਤੇ। ਪਾਕਿਸਤਾਨ ਦੀ ਜਵਾਬੀ ਕਾਰਵਾਈ ਦਾ ਜਵਾਬ ਦੇਣ ਸਬੰਧੀ ਬੀ. ਐੱਸ. ਐੱਫ., ਆਰਮੀ ਅਤੇ ਹਵਾਈ ਫੌਜ ਸਭ ਅਲਰਟ ‘ਤੇ ਹਨ। ਸਰਹੱਦ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ

LEAVE A REPLY

Please enter your comment!
Please enter your name here