Shambhu Border: ਹਾਈਕੋਰਟ ਦਾ ਸ਼ੰਭੂ ਬਾਰਡਰ ’ਤੇ ਵੱਡਾ ਫੈਸਲਾ, ਪੜ੍ਹੋ ਕੀ ਕਿਹਾ….

Kisan Andolan
ਫਾਈਲ ਫੋਟੋ।

ਹਰਿਆਣਾ ਤੇ ਪੰਜਾਬ ਸਰਕਾਰ ਨੂੰ ਸਖਤ ਆਦੇਸ਼ ਜਾਰੀ

  • ਸ਼ੰਭੂ ਬਾਰਡਰ ਖੋਲ੍ਹਣ ਲਈ 7 ਦਿਨਾਂ ਦਾ ਦਿੱਤਾ ਸਮਾਂ

ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇੱਕ ਹਫਤੇ ਅੰਦਰ ਸ਼ੰਭੂ ਬਾਰਡਰ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਹਾਈਕੋਰਟ ਵੱਲੋਂ ਹਰਿਆਣਾ ਸਰਕਾਰ ਨੂੰ ਇਹ ਆਦੇਸ਼ ਦਿੱਤੇ ਗਏ ਹਨ। ਇਸ ਸਬੰਧੀ ਹਾਈਕੋਰਟ ’ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਕਿਹਾ, ਸਰਕਾਰ ਇੱਕ ਹਫਤੇ ਅੰਦਰ ਰੋਡ ਸਾਫ ਕਰੇ। ਉੱਸ ਜਗ੍ਹਾ ਤੋਂ ਬੈਰੀਕੇਟ ਹਟਾਵੇ। ਹਾਈਕੋਰਟ ਨੇ ਕਿਹਾ ਕਿ ਸ਼ੰਭੂ ਬਾਰਡਰ ’ਤੇ ਹਾਲਾਤ ਸ਼ਾਂਤੀਪੂਰਨ ਹਨ। ਕਿਸਾਨਾਂ ਦੀ ਮੰਗ ਕੇਂਦਰ ਸਰਕਾਰ ਨਾਲ ਹੈ। ਇਸ ਲਈ ਉਨ੍ਹਾਂ ਨੂੰ ਦਿੱਲੀ ਵੱਲ ਜਾਣ ਦੀ ਛੋਟ ਦਿੱਤੀ ਜਾਣੀ ਚਾਹੀਦੀ ਹੈ। ਸੁਣਵਾਈ ਦੌਰਾਨ ਹਰਿਆਣਾ ਸਰਕਾਰ ਨੇ ਕਿਹਾ ਕਿ ਜੇਕਰ ਉਹ ਸ਼ੰਭੂ ਬਾਰਡਰ ਤੋਂ ਬੈਰੀਕੇਟ ਹਟਾ ਦਿੰਦੇ ਹਨ ਤਾਂ ਫਿਰ ਕਿਸਾਨ ਅੰਬਾਲਾ ’ਚ ਵੜ ਜਾਣਗੇ ਤੇ ਐੱਸਪੀ ਦਫ਼ਤਰ ਦਾ ਘੇਰਾਵ ਕਰਨਗੇ। (Shambhu Border)

ਇਸ ’ਤੇ ਹਾਈਕੋਰਟ ਨੇ ਕਿਹਾ ਕਿ ਵਰਦੀ ਵਾਲੇਆਂ ਨੂੰ ਘਬਰਾਉਣਾ ਨਹੀਂ ਚਾਹੀਦਾ। ਲੋਕਤੰਤਰ ’ਚ ਕਿਸਾਨਾਂ ਨੂੰ ਹਰਿਆਣਾ ’ਚ ਵੜਨ ਜਾਂ ਘੇਰਾਵ ਕਰਨ ਤੋਂ ਨਹੀਂ ਰੋਕਿਆ ਜਾ ਸਕਦਾ। ਸ਼ੰਭੂ ਬਾਰਡਰ ਪਿੱਛਲੇ 5 ਮਹੀਨਿਆਂ ਤੋਂ ਬੰਦ ਚੱਲ ਰਿਹਾ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਿਸਾਨ ਦਿੱਲੀ ਕੂਚ ਕਰਨਾ ਚਾਹੁੰਦੇ ਸਨ। ਪੰਜਾਬ ਦੇ ਇਨ੍ਹਾਂ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਪੁਲਿਸ ਨੇ ਇਸ ਜਗ੍ਹਾ ’ਤੇ 7 ਲੇਅਰ ਦੀ ਬੈਰੀਕੇਡਿੰਗ ਕੀਤੀ ਸੀ। ਸ਼ੰਭੂ ਬਾਰਡਰ ਬੰਦ ਹੋਣ ਨਾਲ ਪੰਜਾਬ ਤੇ ਹਰਿਆਣਾ ਵਿਚਕਾਰ ਸਿੱਧਾ ਸੰਪਰਕ ਟੁੱਟ ਗਿਆ ਸੀ। ਸ਼ੰਭੂ ਬਾਰਡਰ ਖੁਲ੍ਹਵਾਉਣ ਦੀ ਮੰਗ ਸਬੰਧੀ ਅੰਬਾਲਾ ਤੇ ਵਪਾਰੀਆਂ ਨੇ ਵੀ ਦੁਕਾਨਾਂ ਬੰਦ ਕਰਕੇ ਰੋਸ ਜਾਹਿਰ ਕੀਤਾ ਸੀ। (Shambhu Border)

ਕਿਸਾਨ ਨੇਤਾ ਬੋਲੇ, ਵੈਸਲੇ ਦਾ ਸਵਾਗਤ | Shambhu Border

ਕਿਸਾਨ ਨੇਤਾ ਮਨਜੀਤ ਰਾਏ ਨੇ ਕਿਹਾ ਕਿ ਸਾਨੂੰ ਅਜੇ ਆਦੇਸ਼ ਦੀ ਕਾਪੀ ਨਹੀਂ ਮਿਲੀ ਹੈ, ਪਰ ਇਸ ਫੈਸਲੇ ਦਾ ਸਵਾਗਤ ਕਰਦੇ ਹਾਂ। ਅਸੀਂ ਵਾਰ-ਵਾਰ ਪੁੱਛ ਰਹੇ ਹਾਂ ਕਿ ਕਿਹੜੇ ਸੰਵਿਧਾਨ ਤੇ ਕਾਨੂੰਨ ਤਹਿਤ ਸੜਕਾਂ ’ਤੇ ਕੰਧਾਂ ਬਣਾਈਆਂ ਗਈਆਂ ਹਨ। ਸਰਕਾਰ ਨੇ ਲੋਕਤੰਤਰ ਨੂੰ ਦਰਕਿਨਾਰ ਕਰਕੇ ਸੜਕਾਂ ਬੰਦ ਕੀਤੀਆਂ ਸਨ। ਇਹ ਆਮ ਜਨਤਾ, ਕਿਸਾਨਾਂ ਤੇ ਵਪਾਰੀਆਂ ਦੀ ਰਾਜਧਾਨੀ ਜਾਣ ਦੀਆਂ ਭਾਵਨਾਵਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਅਸੀਂ ਇਹ ਜਗ੍ਹਾ ’ਤੇ ਨਹੀਂ ਬੈਠਣਾ ਚਾਹੁੰਦੇ, ਅਸੀਂ ਦਿੱਲੀ ਜਾਣਾ ਚਾਹੁੰਦੇ ਹਾਂ। ਅਸੀਂ ਇਸ ਸਬੰਧੀ ਅਗਲੀ ਰਣਨੀਤੀ ਤੈਅ ਕਰਾਂਗੇ। (Shambhu Border)

Read This : Kisan Andolan: ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਹਾਈਕੋਰਟ ਪਹੁੰਚਿਆ

13 ਫਰਵਰੀ ਤੋਂ ਚੱਲ ਰਿਹੈ ਅੰਦੋਲਨ | Shambhu Border

ਸੰਯੁਕਤ ਕਿਸਾਨ ਮੋਰਚਾ ਤੇ ਕਿਸਾਨ ਮਜ਼ਦੂਰ ਮੋਰਚਾ ਤੇ ਸੱਦੇ ’ਤੇ 13 ਫਰਵਰੀ ਤੋਂ ਕਿਸਾਨ ਅੰਦੋਲਨ ਚੱਲ ਰਿਹਾ ਹੈ। ਕਿਸਾਨ ਮੰਗਾਂ ਸੰਬਧੀ ਟ੍ਰੈਕਟਰ-ਟਰਾਲੀਆਂ ’ਤੇ ਦਿੱਲੀ ਕੂਚ ਲਈ ਨਿਕਲੇ ਸਨ, ਪਰ ਉਨ੍ਹਾਂ ਨੂੰ ਸ਼ੰਭੂ ਬਾਰਡਰ ’ਤੇ ਪੁਲਿਸ ਨੇ ਰੋਕ ਲਿਆ। ਇਸ ਜਗ੍ਹਾ ’ਤੇ ਪੁਲਿਸ ਤੇ ਕਿਸਾਨਾਂ ਵਿਚਕਾਰ ਟਕਰਾਅ ਵੀ ਹੋਇਆ ਸੀ, ਕਿਸਾਨਾਂ ਦੇ ਅੱਗੇ ਵੱਧਣ ’ਤੇ ਉਨ੍ਹਾਂ ’ਤੇ ਪੁਲਿਸ ਵੱਲੋਂ ਹੰਝੂ ਗੈਸ ਦੇ ਗੋਲੇ ਵੀ ਸੁੱਟੇ ਗਏ। ਇਹ ਖਨੌਰੀ ਬਾਰਡਰ ’ਤੇ ਵੀ ਵੇਖਣ ਨੂੰ ਮਿਲਿਆ ਸੀ। ਕਿਸਾਨਾਂ ਨਾਲ ਪੁਲਿਸ ਕਰਮਚਾਰੀ ਵੀ ਜਖ਼ਮੀ ਹੋਏ ਸਨ। ਖਨੌਰੀ ਬਾਰਡਰ ’ਤੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋਈ ਸੀ। (Shambhu Border)