ਮਨੀਸ਼ ਗੁਲਾਟੀ ਨੂੰ ਹਾਈਕੋਰਟ ਦਾ ਝਟਕਾ, ਕੀ ਹੈ ਮਾਮਲਾ?

Manish Gulati
ਮਨੀਸ਼ਾ ਗੁਲਾਟੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ 

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਸੂਬਾ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ ਮਨੀਸ਼ਾ ਗੁਲਾਟੀ (Manish Gulati) ਨੂੰ ਹੁਣ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈਕੋਰਟ ਵੱਲੋਂ ਮਨੀਸ਼ਾ ਗੁਲਾਟੀ ਦੀ ਪੰਜਾਬ ਸਰਕਾਰ ਦੇ ਫੈਸਲੇ ਖਿਲਾਫ਼ ਪਾਈ ਗਈ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ।

ਪੰਜਾਬ ਸਰਕਾਰ ਨੇ 10 ਮਾਰਚ ਨੂੰ ਮਨੀਸ਼ਾ ਗੁਲਾਟੀ (Manish Gulati) ਨੂੰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ਦੇ ਹੁਕਮ ਜਾਰੀ ਕੀਤੇ ਸਨ। ਪੰਜਾਬ ਸਰਕਾਰ ਨੇ ਉਲ੍ਹਾਂ ਨੂੰ ਇਸ ਅਹੁਦੇ ’ਤੇ ਦਿੱਤਾ ਵਾਧਾ ਰੱਦ ਕਰ ਦਿੱਤਾ ਸੀ। ਸਰਕਾਰ ਦੇ ਇਸ ਹੁਕਮ ਖਿਲਾਫ਼ ਮਨੀਸ਼ ਗੁਲਾਟੀ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਕਿਹਾ ਸੀ ਕਿ ਉਨ੍ਹਾਂ ਨੂੰ ਬਿਨਾ ਕੋਈ ਕਾਰਨ ਦੱਸੇ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ, ਜੋ ਕਿ ਨਿਆਂਸੰਗਤ ਨਹੀਂ ਹੈ।

ਮਨੀਸ਼ਾ ਗੁਲਾਟੀ (Manish Gulati) ਦਾ ਕਹਿਣਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਮਾਰਚ 2024 ਤੱਕ ਹੈ, ਜੇਕਰ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਹਟਾ ਦਿੱਤਾ ਜਾਦਾ ਹੈ ਤਾਂ ਸਰਕਾਰ ਨੂੰ ਇਸ ਦਾ ਕਾਰਨ ਦੱਸਣਾ ਚਾਹੀਦਾ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਸਰਕਾਰ ਵੱਲੋਂ ਮਨੀਸ਼ਾ ਗੁਲਾਟੀ ਨੂੰ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਹਟਾਇਆ ਗਿਆ ਸੀ ਅਤੇ ਉਸ ਸਮੇਂ ਵੀ ਮਨੀਸ਼ਾ ਗੁਲਾਟੀ ਹਾਈਕੋਰਟ ਪੁੱਜੇ ਸਨ। ਅਦਾਲਤ ਦਾ ਫੈਸਲਾ ਮਨੀਸ਼ਾ ਗੁਲਾਟੀ ਦੇ ਹੱਕ ’ਚ ਆਇਆ ਸੀ ਅਤੇ ਉਨ੍ਹਾਂ ਨੇ ਮੁੜ ਕਮਿਸ਼ਨ ਦੇ ਚੇਅਰਪਰਸਨ ਦਾ ਅਹੁਦਾ ਸੰਭਾਲ ਲਿਆ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।