Colonel Bath Case: ਕਰਨਲ ਬਾਠ ਕੁੱਟਮਾਰ ਮਾਮਲੇ ’ਚ ਹਾਈਕੋਰਟ ਦਾ ਫ਼ੈਸਲਾ, ਹੁਣ ਇਸ ਤਰ੍ਹਾਂ ਹੋਵੇਗੀ ਜਾਂਚ

Patiala News

Colonel Bath Case: ਚੰਡੀਗੜ੍ਹ। ਕਰਨਲ ਪੁਸ਼ਪਿੰੰਦਰ ਸਿੰਘ ਬਾਠ ਦੀ ਕੁੱਟਮਾਰ ਮਾਮਲੇ ਵਿਚ ਹਾਈਕੋਰਟ ਨੇ ਵੱਡਾ ਫੈਸਲਾ ਸੁਣਾਇਆ ਹੈ। ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਚੰਡੀਗੜ੍ਹ ਪੁਲਿਸ ਨੂੰ ਸੌਂਪ ਦਿੱਤੀ ਹੈ। ਪੰਜਾਬ ਪੁਲਿਸ ਦੀ ਸਿੱਟ ਰੱਦ ਕਰ ਦਿੱਤੀ ਗਈ ਹੈ। ਚੰਡੀਗੜ੍ਹ ਪੁਲਿਸ ਨੂੰ 3 ਦਿਨਾਂ ਵਿੱਚ ਜਾਂਚ ਟੀਮ ਬਣਾਉਣੀ ਹੋਵੇਗੀ। ਜਾਂਚ ਟੀਮ ਵਿੱਚ ਪੰਜਾਬ ਦਾ ਕੋਈ ਵੀ ਪੁਲਿਸ ਅਧਿਕਾਰੀ ਸ਼ਾਮਲ ਨਹੀਂ ਹੋਵੇਗਾ। ਜਾਂਚ 4 ਮਹੀਨਿਆਂ ’ਚ ਪੂਰੀ ਕਰਨੀ ਪਵੇਗੀ।

Read Also : Bikram Majithia Security: ਬਿਕਰਮ ਮਜੀਠੀਆ ਦੀ ਸੁਰੱਖਿਆ ਮਾਮਲੇ ’ਚ ਪੁਲਿਸ ਪੁਲਿਸ ਨੇ ਕੀ ਕਿਹਾ?

ਜ਼ਿਕਰਯੋਗ ਹੈ ਕਿ 13-14 ਮਾਰਚ ਦੀ ਰਾਤ ਨੂੰ ਢਾਬੇ ’ਤੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ ਅੰਗਦ ਬਾਠ ਦੀ ਦਰਜਨ ਭਰ ਪੁਲਿਸ ਵੱਲੋਂ ਕੁੱਟਮਾਰ ਕੀਤੀ ਗਈ ਸੀ। ਇਸ ਸਬੰਧੀ ਪੀੜਤ ਪਰਿਵਾਰ ਨੇ ਸੀਬੀਆਈ ਜਾਂਚ ਤੇ ਪਟਿਆਲਾ ਦੇ ਐੱਸਐੱਸਪੀ ਡਾ. ਨਾਨਕ ਸਿੰਘ ਦਾ ਤਬਾਦਲਾ ਕਰਵਾਉਣ ਲਈ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ।