ਸਾਡੇ ਨਾਲ ਸ਼ਾਮਲ

Follow us

9.6 C
Chandigarh
Saturday, January 24, 2026
More
    Home Breaking News BBMB High Cou...

    BBMB High Court Verdict: BBMB ਮਾਮਲੇ ’ਤੇ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਹੈ ਨਵਾਂ ਅਪਡੇਟ

    BBMB High Court Verdict
    BBMB High Court Verdict: BBMB ਮਾਮਲੇ ’ਤੇ ਹਾਈਕੋਰਟ ਦਾ ਫੈਸਲਾ, ਪੜ੍ਹੋ ਕੀ ਹੈ ਨਵਾਂ ਅਪਡੇਟ

    BBMB High Court Verdict: ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਮਾਮਲੇ ਸਬੰਧੀ ਇੱਕ ਮਹੱਤਵਪੂਰਨ ਹੁਕਮ ਦਿੱਤਾ ਹੈ। ਹੁਕਮ ਜਾਰੀ ਕਰਕੇ ਅਦਾਲਤ ਨੇ ਪੰਜਾਬ ਸਰਕਾਰ ਦੀ ਉਸ ਮੰਗ ਨੂੰ ਰੱਦ ਕਰ ਦਿੱਤਾ ਹੈ, ਜਿਸ ’ਚ ਹਾਈ ਕੋਰਟ ਨੂੰ 6 ਮਈ ਦੇ ਹੁਕਮ ਨੂੰ ਵਾਪਸ ਲੈਣ ਜਾਂ ਸੋਧਣ ਲਈ ਕਿਹਾ ਗਿਆ ਸੀ। ਅਦਾਲਤ ਨੇ ਆਪਣੇ ਹੁਕਮ ’ਚ ਕਿਹਾ ਕਿ ਉਸਦਾ ਹੁਕਮ ਬਿਲਕੁਲ ਸਹੀ ਹੈ ਤੇ ਹੁਣ ਇਸ ’ਚ ਦਖਲ ਦੇਣ ਦਾ ਕੋਈ ਆਧਾਰ ਨਹੀਂ ਹੈ। ਤੁਹਾਨੂੰ ਦੱਸ ਦੇਈਏ ਕਿ 6 ਮਈ ਨੂੰ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਮੀਟਿੰਗ ’ਚ ਹਰਿਆਣਾ ਨੂੰ ਪਾਣੀ ਦੇਣ ਦੇ ਫੈਸਲੇ ਨੂੰ ਲਾਗੂ ਕੀਤਾ ਜਾਵੇ। BBMB High Court Verdict

    ਇਹ ਖਬਰ ਵੀ ਪੜ੍ਹੋ : Haryana: ਹਰਿਆਣਾ ਦੇ ਇਹ ਜ਼ਿਲ੍ਹੇ ਦੀ ਹੋ ਗਈ ਬੱਲੇ-ਬੱਲੇ, 25 ਕਰੋੜ ਦਾ ਬਜ਼ਟ ਜਾਰੀ

    ਕੀ ਹੈ ਪੂਰਾ ਮਾਮਲਾ | BBMB High Court Verdict

    ਹਰਿਆਣਾ ਨੂੰ ਪਾਣੀ ਦੇਣ ਦੇ ਫੈਸਲੇ ਸਬੰਧੀ ਬੀਬੀਐਮਬੀ ਵੱਲੋਂ ਇੱਕ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਪਟੀਸ਼ਨ ’ਚ ਪੰਜਾਬ ਸਰਕਾਰ ਨੇ ਕਿਹਾ ਸੀ ਕਿ ਬੀਬੀਐਮਬੀ ਵੱਲੋਂ 2 ਮਈ ਨੂੰ ਕੇਂਦਰ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦਾ ਫੈਸਲਾ ਪੰਜਾਬ ਸਰਕਾਰ ਦੀ ਪ੍ਰਵਾਨਗੀ ਤੋਂ ਬਿਨਾਂ ਤੇ ਨਿਯਮਾਂ ਦੇ ਵਿਰੁੱਧ ਸੀ। ਕੇਂਦਰ ਤੇ ਹਰਿਆਣਾ ਸਰਕਾਰ ’ਤੇ ਤੱਥਾਂ ਨੂੰ ਲੁਕਾਉਣ ਦਾ ਦੋਸ਼ ਲਾਇਆ ਗਿਆ ਸੀ ਤੇ ਸਰਕਾਰ ਨੇ ਇਸ ’ਤੇ ਅਰਜ਼ੀ ਦਾਇਰ ਕੀਤੀ ਸੀ।