ਹਾਈਕੋਰਟ ਦਾ ਫੈਸਲਾ: ਸਕੂਲ ਲੈ ਸਕਦੇ ਹਨ ਆਪਣੀ ਫੀਸ

Sukhna catchment area

ਹਾਈਕੋਰਟ ਦਾ ਫੈਸਲਾ: ਸਕੂਲ ਲੈ ਸਕਦੇ ਹਨ ਆਪਣੀ ਫੀਸ

ਚੰਡੀਗੜ੍ਹ। ਹਾਈਕੋਰਟ ਨੇ ਸਕੂਲਾਂ ਨੂੰ ਦਾਖ਼ਲਾ ਅਤੇ ਟਿਊਸ਼ਨ ਫ਼ੀਸ ਵਸੂਲਣ ਦੀ ਛੋਟ ਦਿੰਦਿਆਂ ਸਕੂਲ ਫ਼ੀਸਾਂ ਦੇ ਮਾਮਲੇ ਦਾ ਨਿਬੇੜਾ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਾਈਕੋਰਟ ਦੇ ਬੈਂਚ ਨੇ ਇਹ ਵੀ ਕਿਹਾ ਹੈ ਕਿ ਲਾਕਡਾਊਨ ਦੌਰਾਨ ਸਕੂਲ ਚਲਾਉਣ ‘ਤੇ ਆਇਆ ਜਾਇਜ਼ ਖਰਚਾ ਵੀ ਵਸੂਲਿਆ ਜਾ ਸਕਦਾ ਹੈ।

ਹਾਈਕੋਰਟ ਨੇ ਕਿਹਾ ਹੈ ਕਿ ਇਸ ਸਾਲ ਸਕੂਲ ਫ਼ੀਸਾਂ ਨਹੀਂ ਵਧਾ ਸਕਣਗੇ। ਵਿਦਿਆਰਥੀਆਂ ਦੇ ਮਾਪਿਆਂ ਨੂੰ ਥੋੜ੍ਹੀ ਰਾਹਤ ਦਿੰਦਿਆਂ ਹਾਈਕੋਰਟ ਨੇ ਇਹ ਗੱਲ ਜ਼ਰੂਰ ਆਖੀ ਹੈ ਕਿ ਜੇਕਰ ਉਹ ਫ਼ੀਸ ਨਾ ਦੇਣ ਦੀ ਹਾਲਤ ਵਿਚ ਹਨ ਤਾਂ ਉਹ ਆਪਣੀ ਵਿੱਤੀ ਹਾਲਤ ਸਬੰਧੀ ਠੋਸ ਸਬੂਤਾਂ ਦੇ ਨਾਲ ਸਕੂਲ ਨੂੰ ਬੇਨਤੀ ਕਰ ਸਕਦੇ ਹਨ ਤੇ ਸਕੂਲਾਂ ਨੂੰ ਇਸ ‘ਤੇ ਗ਼ੌਰ ਕਰਨਾ ਹੋਵੇਗਾ ਅਤੇ ਜੋਕਰ ਕੋਈ ਹੱਲ ਨਾ ਨਿਕਲਿਆ ਤਾਂ ਰੈਗੂਲੇਟਰੀ ਅਥਾਰਿਟੀ ਕੋਲ ਸੰਪਰਕ ਕੀਤਾ ਜਾ ਸਕੇਗਾ। ਜਿਹੜੇ ਸਕੂਲਾਂ ਦੀ ਵਿੱਤੀ ਹਾਲਤ ਪਤਲੀ ਹੈ ਤੇ ਉਨ੍ਹਾਂ ਕੋਲ ਰਿਜ਼ਰਵ ਫ਼ੰਡ ਨਹੀਂ ਹਨ, ਉਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਕੋਲ ਪਹੁੰਚ ਕਰ ਸਕਣਗੇ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ