ਚੰਡੀਗੜ੍ਹ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਕੈਬਨਿਟ ਮੰਤਰੀ ਤੋਂ ਇਲਾਵਾ ਹਾਈਕੋਰਟ ਨੇ ਲੁਧਿਆਣਾ ਦੇ ਐੱਮ. ਸੀ. ਕਮਿਸ਼ਨਰ ਅਤੇ ਮੇਅਰ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਦੇ ਇਕ ਗੈਰ ਸਰਕਾਰੀ ਸੰਗਠਨ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਦੱਸਿਆ ਕਿ ਲੁਧਿਆਣਾ ‘ਚ ਇੰਕਰੋਚਮੈਂਟ ਅਤੇ ਨਾਜਾਇਜ਼ ਕਬਜ਼ਿਆਂ ਦੇ ਮਾਮਲੇ ਵਧ ਰਹੇ ਹਨ। ਹਾਈਕੋਰਟ ਦੇ ਹੁਕਮਾਂ ਦੇ ਬਾਵਜੂਦ ਵੀ ਅਧਿਕਾਰੀ ਅਤੇ ਨੇਤਾ ਇਨ੍ਹਾਂ ਕਬਜ਼ਿਆਂ ਨੂੰ ਹਟਾਉਣ ਨਹੀਂ ਦੇ ਰਹੇ। ਅਦਾਲਤ ‘ਚ ਸੁਣਵਾਈ ਦੌਰਾਨ ਪਿਛਲੇ ਦਿਨੀਂ ਕੈਬਨਿਟ ਮੰਰੀ ਅਤੇ ਡੀ. ਐੱਸ. ਪੀ. ਵਿਚਕਾਰ ਹੋਈ ਗੱਲਬਾਤ ਦੀ ਇਕ ਸੀ. ਡੀ. ਵੀ ਹਾਈਕੋਰਟ ‘ਚ ਪੇਸ਼ ਕੀਤੀ ਗਈ, ਜਿਸ ‘ਚ ਮੰਤਰੀ ਨੇ ਡੀ. ਐੱਸ. ਪੀ. ਨੂੰ ਇਹ ਕਬਜ਼ੇ ਹਟਾਉਣ ਤੋਂ ਰੋਕਣ ਲਈ ਧਮਕਾਇਆ ਸੀ।
Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।