ਹਾਈਕੋਰਟ ਵੱਲੋਂ ਜੱਗੂ ਭਗਵਾਨਪੁਰੀਆ ਦੀ ਪਟੀਸ਼ਨ ਖਾਰਜ
ਚੰਡੀਗੜ੍ਹ। ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਝਟਕਾ ਲੱਗਾ ਹੈ। ਹਾਈ ਕੋਰਟ ਨੇ ਉਸ ਦੀ ਮਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਭਗਵਾਨਪੁਰੀਆ ਦੀ ਮਾਂ ਨੇ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਮੰਗ ਕੀਤੀ ਸੀ ਕਿ ਜੱਗੂ ਨੂੰ ਜੇਲ ’ਚੋਂ ਬਾਹਰ ਲਿਆਉਣ ’ਤੇ ਬੁਲੇਟ ਪਰੂਫ ਜੈਕੇਟ ਅਤੇ ਗੱਡੀ ਮੁਹੱਈਆ ਕਰਵਾਈ ਜਾਵੇ। ਹਾਈਕੋਰਟ ਨੇ ਇਸ ਮਾਮਲੇ ’ਚ ਕਿਹਾ ਕਿ ਜੱਗੂ ਭਗਵਾਨਪੁਰੀਆ ਤਿਹਾੜ ਜੇਲ ’ਚ ਬੰਦ ਹੈ, ਇਸ ਲਈ ਉਸ ਨੂੰ ਦਿੱਲੀ ਦੀ ਅਦਾਲਤ ’ਚ ਪਟੀਸ਼ਨ ਦਾਇਰ ਕਰਨੀ ਚਾਹੀਦੀ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ