(ਅਸ਼ਵਨੀ ਚਾਵਲਾ) ਚੰਡੀਗੜ੍ਹ। ਪ੍ਰੋਡਕਸ਼ਨ ਵਰੰਟ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸੁਣਵਾਈ ਸੋਮਵਾਰ ਤੱਕ ਲਈ ਟਾਲ ਦਿੱਤੀ ਗਈ ਹੈ। ਫਰੀਦਕੋਟ ਅਦਾਲਤ ਵਿੱਚ ਚੱਲ ਰਹੇ ਤਿੰਨ ਮਾਮਲਿਆਂ ਵਿੱਚੋਂ 2 ਮਾਮਲਿਆਂ ਵਿੱਚ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਲਈ ਹੇਠਲੀ ਅਦਾਲਤ ਵੱਲੋਂ ਆਦੇਸ਼ ਦਿੱਤੇ ਗਏ ਹਨ ਤਾਂ ਬਾਕੀ ਰਹਿੰਦੇ ਤੀਜੇ ਮਾਮਲੇ ਵਿੱਚ ਪਟੀਸ਼ਨਕਰਤਾਂ ਵੱਲੋਂ ਵੀਡੀਓ ਕਾਨਫਰੰਸ ਰਾਹੀਂ ਸੁਣਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਮਾਮਲੇ ਵਿੱਚ ਮਾਣਯੋਗ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਤੋਂ ਪੁੱਛਿਆ ਤਾਂ ਉਨ੍ਹਾਂ ਨੇ ਮੌਕੇ ’ਤੇ ਕੋਈ ਜਵਾਬ ਦੇਣ ਦੀ ਥਾਂ ’ਤੇ ਸਮੇਂ ਦੀ ਮੰਗ ਕੀਤੀ। ਜਿਸ ਤੋਂ ਬਾਅਦ ਮਾਣਯੋਗ ਹਾਈ ਕੋਰਟ ਵੱਲੋਂ ਮਾਮਲੇ ਦੀ ਸੁਣਵਾਈ ਲਈ 25 ਅਪਰੈਲ ਤੈਅ ਕਰ ਦਿੱਤੀ ਗਈ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਜਵਾਬ ਆਉਣ ਤੋਂ ਬਾਅਦ ਹਾਈਕੋਰਟ ਵਲੋਂ ਪਟੀਸ਼ਨ ਕਰਤਾ ਦੀ ਅਰਜ਼ੀ ’ਤੇ ਫੈਸਲਾ ਕੀਤਾ ਜਾਏਗਾ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ