ਹਾਈਕੋਰਟ ਦੇ ਸਿਟਿੰਗ ਜੱਜ ਨਹੀਂ ਕਰਨਗੇ ਮੂਸੇਵਾਲਾ ਹੱਤਿਆਕਾਂਡ ਦੀ ਜਾਂਚ
ਚੰਡੀਗੜ੍ਹ। ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸਿਟਿੰਗ ਜੱਜ ਨਹੀਂ ਕਰਨਗੇ। ਕਿਉਕਿ ਹਾਈਕੋਰਟ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਮੂਸੇਵਾਲਾ ਦੇ ਪਿਤਾ ਦੀ ਮੰਗ ’ਤੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਰਜਿਸਟਰਾਰ ਨੂੰ ਪੱਤਰ ਲਿਖਿਆ ਸੀ। ਸਰਕਾਰ ਨੂੰ ਦਿੱਤੇ ਜਵਾਬ ’ਚ ਹਾਈਕੋਰਟ ਦੀ ਤਰਫੋਂ ਸਪੱਸ਼ਟ ਕਿਹਾ ਗਿਆ ਕਿ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ ਕਿ ਹਾਈਕੋਰਟ ਨੇ ਅਜਿਹੇ ਮਾਮਲੇ ਦੀ ਜਾਂਚ ਕਿਸੇ ਮੌਜੂਦਾ ਜੱਜ ਤੋਂ ਕਰਵਾਈ ਹੋਵੇ। ਹੁਣ ਮੂਸੇਵਾਲਾ ਦੇ ਪਰਿਵਾਰਕ ਮੈਂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਇਸ ਬਾਰੇ ਗੱਲ ਕਰਨਗੇ।
ਇਸ ਦੇ ਲਈ ਉਹ ਸ਼ਾਮ ਨੂੰ ਚੰਡੀਗੜ੍ਹ ਆਉਣਗੇ। ਇਸ ਦੇ ਨਾਲ ਹੀ ਪੰਜਾਬ ਪੁਲਿਸ ਵੀ ਇਸ ਕਤਲੇਆਮ ਦੀ ਜਾਂਚ ਕਰ ਰਹੀ ਹੈ, ਜਿਸ ਦੀ ਨਿਗਰਾਨੀ ਐਂਟੀ ਗੈਂਗਸਟਰ ਟਾਸਕ ਫੋਰਸ ਦੇ ਏਡੀਜੀਪੀ ਪ੍ਰਮੋਦ ਬਾਨ ਕਰ ਰਹੇ ਹਨ। ਇਸ ਵਿੱਚ ਆਈਜੀ ਜਸਕਰਨ ਸਿੰਘ, ਏਆਈਜੀ ਗੁਰਮੀਤ ਚੌਹਾਨ ਸਮੇਤ ਕੁੱਲ 5 ਮੈਂਬਰ ਸ਼ਾਮਲ ਕੀਤੇ ਗਏ ਹਨ। ਹਾਲਾਂਕਿ ਅਜੇ ਤੱਕ ਇਸ ਮਾਮਲੇ ’ਚ ਕੋਈ ਵੱਡਾ ਖੁਲਾਸਾ ਨਹੀਂ ਹੋਇਆ ਹੈ।¿;
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ














