Pratap Singh Bajwa: ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ’ਤੇ ਰੋਕ ਲਾ ਦਿੱਤੀ ਹੈ। ਇਸ ਮਾਮਲੇ ’ਚ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਗ੍ਰਿਫਤਾਰੀ ’ਤੇ ਰੋਕ ਲਾਉਣ ਦੇ ਨਾਲ-ਨਾਲ ਪੰਜਾਬ ਸਰਕਾਰ ਨੂੰ 22 ਅਪਰੈਲ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਪੰਜਾਬ ਸਰਕਾਰ ਨੂੰ 22 ਅਪਰੈਲ ਤੱਕ ਹਾਈ ਕੋਰਟ ’ਚ ਆਪਣਾ ਜਵਾਬ ਦਾਖਲ ਕਰਨਾ ਹੋਏਗਾ, ਇਸ ਨਾਲ ਹੀ ਹਾਈਕੋਰਟ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਆਦੇਸ਼ ਦਿੱਤੇ ਹਨ ਕਿ ਅਗਲੀ ਸੁਣਵਾਈ ਤੱਕ ਉਹ ਕਿਸੇ ਵੀ ਤਰ੍ਹਾਂ ਦਾ ਬਿਆਨ ਜਾਰੀ ਨਹੀਂ ਕਰਨਗੇ ਤੇ ਨਾ ਹੀ ਮੀਡੀਆ ਨਾਲ ਗੱਲਬਾਤ ਕਰਨਗੇ।
ਇਹ ਖਬਰ ਵੀ ਪੜ੍ਹੋ : PBKS vs KKR: ਪੰਜਾਬ ਕਿੰਗਜ਼ ਨੇ ਤੋੜਿਆ 16 ਸਾਲ ਪੁਰਾਣਾ ਰਿਕਾਰਡ, ਸਾਰੀਆਂ ਟੀਮਾਂ ਹੈਰਾਨ
ਇੱਥੇ ਹੀ ਹਾਈਕੋਰਟ ਵੱਲੋਂ ਪ੍ਰਤਾਪ ਬਾਜਵਾ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ ਐਫਆਈਆਰ ਵਿੱਚ ਸਹਿਯੋਗ ਕਰਨਗੇ। ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਰੋਕ ਲੱਗਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਹਾਈ ਕੋਰਟ ਦਾ ਬਹੁਤ ਜਿਆਦਾ ਅਹਿਸਾਨਮੰਦ ਹਾਂ ਜਿਨ੍ਹਾਂ ਉਨ੍ਹਾਂ ਦੀ ਗੱਲ ਨੂੰ ਸੁਣਦੇ ਹੋਏ ਗ੍ਰਿਫਤਾਰੀ ’ਤੇ ਰੋਕ ਲਾਈ ਹੈ। ਪ੍ਰਤਾਪ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲਦ ਹੀ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਉਨ੍ਹਾਂ ਨੂੰ ਇਨਸਾਫ ਵੀ ਮਿਲੇਗਾ। Pratap Singh Bajwa