ਖੂਨਦਾਨ ਕੈਂਪ ਲਈ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ

High Enthusiasm, Pilgrims, Donate Camps

ਸੱਚ ਕਹੂੰ ਨਿਊਜ਼, ਸਰਸਾ

ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ 23 ਨਵੰਬਰ ਨੂੰ ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ (ਮੈਡੀਕਲ ਜਾਂਚ) ਕੈਂਪ ਲਾਇਆ ਜਾਵੇਗਾ| ਸ਼ਾਹ ਸਤਿਨਾਮ ਜੀ ਧਾਮ ਵਿਖੇ ਲੱਗਣ ਵਾਲੇ ਉਕਤ ਦੋਵੇਂ ਕੈਪਾਂ ਲਈ ਸ਼ਰਧਾਲੂਆਂ ‘ਚ ਭਾਰੀ ਉਤਸ਼ਾਹ ਹੈ ਸਾਧ-ਸੰਗਤ ਡੇਰਾ ਸੱਚਾ ਸੌਦਾ ਦੇ ਇਤਿਹਾਸਕ ਦਿਹਾੜਿਆਂ ਨੂੰ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੀ ਹੈ| ਜ਼ਿਕਰਯੋਗ ਹੈ ਸੰਨ 1891 ਦੀ ਕੱਤਕ ਦੀ ਪੁੰਨਿਆ ਨੂੰ ਪੂਜਨੀਕ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਅਵਤਾਰ ਧਾਰਨ ਕੀਤਾ ਆਪ ਜੀ ਨੇ 29 ਅਪਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ‘ਤੇ ਚੱਲਦਿਆਂ ਡੇਰਾ ਸੱਚਾ ਸੌਦਾ ਵੱਲੋਂ 133 ਮਾਨਵਤਾ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ| ਇਸ ਕੜੀ ‘ਚ 23 ਨਵੰਬਰ ਨੂੰ ਖੂਨਦਾਨ ਤੇ ਮੈਡੀਕਲ ਜਾਂਚ ਕੈਂਪ ਲਾ ਕੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਵਸ ਮਨਾਇਆ ਜਾਵੇਗਾ|

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।