ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ, ਦੋ ਮੋਟਰਸਾਇਕਲ ਸਵਾਰ ਦੀ ਮੌਤ

Road Accident
Road Accident: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

ਲੁਧਿਆਣਾ (ਜਸਵੀਰ ਸਿੰਘ ਗਹਿਲ)। ਸਥਾਨਕ ਝਾਬੇਵਾਲ ਚੌਂਕ ਲਾਗੇ ਇੱਕ ਤੇਜ਼ ਰਫ਼ਤਾਰ ਕਾਰ ਵੱਲੋਂ ਮਾਰੀ ਗਈ ਟੱਕਰ ਕਾਰਨ ਵਾਪਰੇ ਇੱਕ ਸੜਕ ਹਾਦਸੇ ਵਿੱਚ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਤਫ਼ਤੀਸ ਦੌਰਾਨ ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਰ ਚਾਲਕ ਨੂੰ ਗਿ੍ਰਫ਼ਤਾਰ ਕਰ ਲਿਆ ਹੈ। ਪੁਲਿਸ ਨੂੰ ਦਿੱਤੀ ਗਈ ਜਾਣਕਾਰੀ ’ਚ ਕਪਲ ਦੇਵ ਸਿੰਘ ਵਾਸੀ ਪਿੰਡ ਭੋਲਾਪੁਰ (ਝਾਬੇਵਾਲ) ਨੇ ਦੱਸਿਆ ਕਿ 22 ਜੂਨ ਨੂੰ ਉਨ੍ਹਾਂ ਦਾ ਪੁੱਤਰ ਗੋਬਿੰਦ ਕੁਮਾਰ ਆਪਣੇ ਦੋਸਤ ਵਿਕਰਮ ਕੁਮਾਰ ਨਾਲ ਮੋਟਰਸਾਇਕਲ ’ਤੇ ਰਾਮਗੜ੍ਹ ਚੌਂਕ ਲੁਧਿਆਣਾ ਵੱਲ ਨੂੰ ਜਾ ਰਹੇ ਸਨ। ਇਸ ਦੌਰਾਨ ਉਹ ਆਪਣੀ ਡਿਊਟੀ ਤੋਂ ਪਰਤ ਰਿਹਾ ਸੀ। ਜਦੋਂ ਉਹ ਬੌਨ ਬਰੈੱਡ ਫੈਕਟਰੀ ਝਾਬੇਵਾਲ ਚੌਂਕ ਪੁੱਜੇ ਤਾਂ ਪੀਬੀ- 43 ਐੱਫ਼- 3979 ਨੰਬਰੀ ਕਾਰ ਏਸੈਂਟ ਦੇ ਚਾਲਕ। (Road Accident)

ਇਹ ਵੀ ਪੜ੍ਹੋ : Arvind Kejriwal: ਅਰਵਿੰਦ ਕੇਜਰੀਵਾਲ ਦੀ ਬੇਲ ’ਤੇ ਸੁਪਰੀਮ ਕੋਰਟ ਤੋਂ ਵੱਡੀ ਅਪਡੇਟ!

ਅਣਗਹਿਲੀ ਨਾਲ ਉਸ ਦੇ ਬੇਟੇ ਦੇ ਮੋਟਰਸਾਇਕਲ ਨੂੰ ਫੇਟ ਮਾਰ ਦਿੱਤੀ। ਜਿਸ ਕਾਰਨ ਗੰਭੀਰ ਸੱਟਾਂ ਵੱਜਣ ਕਾਰਨ ਗੋਬਿੰਦ ਕੁਮਾਰ ਨੇ ਮੌਕੇ ’ਤੇ ਹੀ ਦਮ ਤੋੜ ਦਿੱਤਾ। ਜਦਕਿ ਉਸਦੇ ਦੋਸਤ ਵਿਕਰਮ ਕੁਮਾਰ ਨੂੰ ਗੰਭੀਰ ਜਖ਼ਮੀ ਹਾਲਤ ’ਚ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਜ਼ੇਰੇ ਇਲਾਜ ਵਿਕਰਮ ਕੁਮਾਰ ਦੀ ਵੀ ਮੌਤ ਹੋ ਗਈ। ਇਸ ਤੋਂ ਇਲਾਵਾ ਫੇਟ ਵੱਜਣ ਕਾਰਨ ਮੋਟਰਸਾਇਕਲ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ। ਸ਼ਿਕਾਇਤ ਮਿਲਣ ’ਤੇ ਥਾਣਾ ਜਮਾਲਪੁਰ ਦੀ ਪੁਲਿਸ ਨੇ ਕਪਲ ਦੇਵ ਦੇ ਬਿਆਨਾਂ ’ਤੇ ਕਾਰ ਚਾਲਕ ਅਰਜਨ ਸਿੰਘ ਵਾਸੀ ਬਾਲਾ ਜੀ ਇਨਕਲੇਵ ਰਾਮਗੜ੍ਹ ਰੋਡ ਲੁਧਿਆਣਾ ਦੇ ਖਿਲਾਫ਼ ਮਾਮਲਾ ਦਰਜ਼ ਕਰਕੇ ਉਸਨੂੰ ਗਿ੍ਰਫ਼ਤਾਰ ਕਰ ਲਿਆ ਅਤੇ ਮਿ੍ਰਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟ ਉਪਰੰਮ ਵਾਰਸਾਂ ਹਵਾਲੇ ਕਰ ਦਿੱਤਾ ਹੈ। ਤਫ਼ਤੀਸੀ ਅਫ਼ਸਰ ਮੁਖਤਿਆਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ’ਚ ਕਾਰ ਚਾਲਕ ਨੂੰ ਗਿ੍ਰਫ਼ਤਾਰ ਕਰਕੇ ਉਸਦੀ ਕਾਰ ਵੀ ਬਰਾਮਦ ਕਰ ਲਈ ਗਈ ਹੈ। (Road Accident)