Punjab News: ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਸੱਤੀ ਗੈਂਗ ਦਾ ਸਰਗਨਾ ਕਾਬੂ

Punjab News
Punjab News: ਅੰਤਰਰਾਜੀ ਹਾਈਵੇਅ ਲੁਟੇਰਾ ਗਿਰੋਹ ਸੱਤੀ ਗੈਂਗ ਦਾ ਸਰਗਨਾ ਕਾਬੂ

ਪੁਲਿਸ ਤੇ ਸੱਤੀ ਵਿਚਕਾਰ ਹੋਈ ਗੋਲੀਬਾਰੀ | Punjab News

  • ਨੈਸ਼ਨਲ ਹਾਈਵੇਅ ’ਤੇ ਹਥਿਆਰਬੰਦ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ’ਚ ਸ਼ਾਮਲ ਸੀ ‘ਸੱਤੀ ਗੈਂਗ’ : ਡੀਜੀਪੀ

ਚੰਡੀਗੜ੍ਹ (ਅਸ਼ਵਨੀ ਚਾਵਲਾ)। Punjab News: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਇੱਕ ਵੱਡੀ ਸਫਲਤਾ ਦਰਜ ਕਰਦੇ ਹੋਏ ਐੱਸਏਐੱਸ ਨਗਰ ਪੁਲਿਸ ਨੇ, ਬੰਦੂਕ ਦੀ ਨੋਕ ’ਤੇ ਲੁੱਟਾਂ-ਖੋਹਾਂ ਨੂੰ ਅੰਜਾਮ ਦੇਣ ਵਾਲੇ ਹਾਈਵੇਅ ਲੁਟੇਰਾ ਗਿਰੋਹ ਦੇ ਸਰਗਨਾ ਨੂੰ ਪਿੰਡ ਲੇਹਲੀ ਨੇੜੇ ਸੰਖੇਪ ਮੁੱਠਭੇੜ ਤੋਂ ਬਾਅਦ ਗ੍ਰਿਫਤਾਰ ਕੀਤਾ ਤੇ ਉਸਦੇ ਕਬਜ਼ੇ ’ਚੋਂ ਇੱਕ .32 ਕੈਲੀਬਰ ਪਸਤੌਲ ਤੇ 5 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਨੇ ਐਤਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਸਤਪ੍ਰੀਤ ਸਿੰਘ ਉਰਫ ਸੱਤੀ ਵਾਸੀ ਦੰਦਰਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇੱਕ ਪਲੈਟੀਨਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ ਜਿਸ ਨੂੰ ਉਕਤ ਖੁਦ ਚਲਾ ਰਿਹਾ ਸੀ। Punjab News

ਇਹ ਖਬਰ ਵੀ ਪੜ੍ਹੋ : Punjab News: ਪੰਜਾਬ ਨੂੰ ਜ਼ੁਰਮ ਰਹਿਤ ਸੂਬਾ ਬਣਾਉਣ ਲਈ ਪ੍ਰਸ਼ਾਸਨ ਦਾ ਖਾਸ ਉਪਰਾਲਾ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ ਤੇ ਉਸ ਵਿਰੁੱਧ ਚੋਰੀ ਤੇ ਲੁੱਟ-ਖੋਹ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਗਿਰੋਹ ਮੁੱਖ ਤੌਰ ’ਤੇ ਅੰਬਾਲਾ-ਡੇਰਾਬੱਸੀ ਹਾਈਵੇਅ ’ਤੇ ਰੁਕੇ ਵਾਹਨਾਂ ਨੂੰ ਨਿਸ਼ਾਨਾ ਬਣਾਉਂਦਾ ਸੀ ਤੇ ਹਾਲ ਹੀ ’ਚ ਇਸ ਗਿਰੋਹ ਵੱਲੋਂ ਪੰਜਾਬ ਤੇ ਹਰਿਆਣਾ ’ਚ ਕਈ ਲੁੱਟਾਂ-ਖੋਹ ਦੀਆਂ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫਤਾਰ ਕੀਤਾ ਮੁਲਜ਼ਮ ਸੱਤੀ ਆਪਣੇ ਤਿੰਨ ਹੋਰ ਸਾਥੀਆਂ ਨਾਲ 3 ਤੇ 10 ਨਵੰਬਰ 2024 ਨੂੰ ਹਾਈਵੇਅ ’ਤੇ ਦੇਰ ਰਾਤ ਹੋਈਆਂ ਦੋ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ’ਚ ਵੀ ਸ਼ਾਮਲ ਸੀ। Punjab News

ਜਿਸ ’ਚ ਸਬ-ਡਵੀਜ਼ਨ ਡੇਰਾਬੱਸੀ ਦੇ ਲਾਲੜੂ ਇਲਾਕੇ ’ਚ ਬੰਦੂਕ ਦੀ ਨੋਕ ’ਤੇ ਨਕਦੀ, ਮੋਬਾਈਲ ਤੇ ਸੋਨੇ ਦੇ ਗਹਿਣੇ ਲੁੱਟੇ ਗਏ ਸਨ। ਐੱਸਏਐੱਸ ਨਗਰ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐੱਸਐੱਸਪੀ) ਦੀਪਕ ਪਾਰੀਕ ਨੇ ਦੱਸਿਆ ਕਿ ਲੁੱਟ-ਖੋਹ ਦੀਆਂ ਵਾਰਦਾਤਾਂ ਦੀ ਜਾਂਚ ਦੌਰਾਨ ਸੱਤੀ ਦੀ ਅਗਵਾਈ ਵਾਲੇ ਇਸ ਲੁਟੇਰਾ ਗਿਰੋਹ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ, ਜੋ ਕਿ ਹਾਲ ਹੀ ’ਚ ਲਾਲੜੂ ਵਿਖੇ ਦੇਰ ਰਾਤ ਵਾਪਰੀਆਂ ਘਟਨਾਵਾਂ ਤੋਂ ਜੁਟਾਏ ਗਏ ਸਬੂਤਾਂ ਤੇ ਤੱਥਾਂ ਨਾਲ ਮੇਲ ਖਾਂਦੀ ਸੀ। Punjab News

ਉਨ੍ਹਾਂ ਕਿਹਾ ਕਿ ਪੂਰੀ ਮੁਸਤੈਦੀ ਨਾਲ ਫੌਰੀ ਕਾਰਵਾਈ ਕਰਦਿਆਂ ਡੀਐੱਸਪੀ ਡੇਰਾਬਸੀ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਾਲੀ ਟੀਮ ਵੱਲੋਂ ਪਿੰਡ ਲੇਹਲੀ ਨੇੜੇ ਸੱਤੀ ਦੀ ਮੌਜੂਦਗੀ ਨੂੰ ਟਰੇਸ ਕੀਤਾ। ਜਦੋਂ ਪੁਲਿਸ ਟੀਮਾਂ ਮੋਟਰਸਾਈਕਲ ’ਤੇ ਫਰਾਰ ਹੋਣ ਦੀ ਕੋਸ਼ਿਸ਼ ਕਰਦੇ ਸੱਤੀ ਦਾ ਪਿੱਛਾ ਕਰ ਰਹੀਆਂ ਸਨ, ਤਾਂ ਉਕਤ ਨੇ ਪੁਲਿਸ ਟੀਮ ’ਤੇ ਗੋਲੀ ਬਾਰੀ ਕਰਨੀ ਸ਼ੁਰੂ ਕਰ ਦਿੱਤੀ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਦੀ ਗੱਡੀ ’ਤੇ ਤਿੰਨ ਗੋਲੀਆਂ ਲੱਗੀਆਂ ਤੇ ਪੁਲਿਸ ਟੀਮਾਂ ਵੱਲੋਂ ਕੀਤੀ ਗਈ ਜਵਾਬੀ ਗੋਲੀਬਾਰੀ ਦੌਰਾਨ ਮੁਲਜ਼ਮ ਸੱਤੀ ਦੀ ਸੱਜੀ ਲੱਤ ’ਤੇ ਗੋਲੀ ਲੱਗੀ। ਉਨ੍ਹਾਂ ਕਿਹਾ ਕਿ ਸੱਤੀ ਦੇ ਹੋਰ ਸਾਥੀਆਂ ਦੀ ਪਛਾਣ ਕਰਨ ਤੇ ਗ੍ਰਿਫਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਥਾਣਾ ਲਾਲੜੂ ਵਿਖੇ ਕੇਸ ਦਰਜ ਕੀਤਾ ਗਿਆ ਹੈ। Punjab News