Corona ਕਰਕੇ ਹਿਮਾਚਲ ਸਰਕਾਰ ਦਾ ਫੈਸਲਾ : ਹੁਣ ਸਕੂਲਾਂ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

Corona ਕਰਕੇ ਹਿਮਾਚਲ ਸਰਕਾਰ ਦਾ ਫੈਸਲਾ : ਹੁਣ ਸਕੂਲਾਂ ’ਚ ਮਾਸਕ ਪਾਉਣਾ ਹੋਇਆ ਲਾਜ਼ਮੀ

ਹਮੀਰਪੁਰ (ਸੱਚ ਕਹੂੰ ਨਿਊਜ਼)। ਹਿਮਾਚਲ ਪ੍ਰਦੇਸ਼ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਬੰਧੀ ਡਾਇਰੈਕਟਰ ਸਿੱਖਿਆ ਵਿਭਾਗ ਨੇ ਸਮੂਹ ਸਕੂਲ ਪ੍ਰਬੰਧਕਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਸਿੱਖਿਆ ਡਾਇਰੈਕਟੋਰੇਟ ਨੇ ਕਿਹਾ ਕਿ ਇਹ ਕਦਮ ਸੂਬੇ ਵਿੱਚ ਕੋਰੋਨਾ ਦੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜਰ ਚੁੱਕਿਆ ਗਿਆ ਹੈ। ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਹੈ।

ਡਾਇਰੈਕਟੋਰੇਟ ਵੱਲੋਂ ਸਕੂਲਾਂ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਵਿਦਿਆਰਥੀਆਂ ਵਿੱਚ ਦੋ ਗਜ ਦੀ ਦੂਰੀ ਰੱਖਣ ਅਤੇ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਧੋਣ ਦੀ ਮਹੱਤਤਾ ਦੱਸੀ ਗਈ ਹੈ। ਡਾਇਰੈਕਟੋਰੇਟ ਵੱਲੋਂ ਸਕੂਲਾਂ ਨੂੰ ਜਾਰੀ ਕੀਤੇ ਗਏ ਪੱਤਰ ਵਿੱਚ ਵਿਦਿਆਰਥੀਆਂ ਵਿੱਚ ਦੋ ਗਜ ਦੀ ਦੂਰੀ ਰੱਖਣ ਅਤੇ ਖਾਣਾ ਖਾਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਹੱਥ ਧੋਣ ਦੀ ਮਹੱਤਤਾ ਦੱਸੀ ਗਈ ਹੈ।

ਦੇਸ਼ ’ਚ 20 ਹਜਾਰ ਤੋਂ ਜਿਆਦਾ ਆਏ ਨਵੇਂ ਕੇਸ

ਰਾਸ਼ਟਰੀ ਕੋਵਿਡ ਟੀਕਾਕਰਨ ਮੁਹਿੰਮ ਦੇ ਤਹਿਤ, ਦੇਸ ਭਰ ਵਿੱਚ 203.21 ਕਰੋੜ ਤੋਂ ਵੱਧ ਕੋਵਿਡ ਟੀਕੇ ਲਗਾਏ ਗਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਅੱਜ ਸਵੇਰੇ 7 ਵਜੇ ਤੱਕ 2 ਅਰਬ 3 ਕਰੋੜ 21 ਲੱਖ 82 ਹਜਾਰ 347 ਟੀਕੇ ਲਗਾਏ ਜਾ ਚੁੱਕੇ ਹਨ। ਮੰਤਰਾਲੇ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 20 ਹਜਾਰ 557 ਨਵੇਂ ਮਰੀਜ ਸਾਹਮਣੇ ਆਏ ਹਨ।

ਇਸ ਨਾਲ ਦੇਸ਼ ’ਚ ਕੋਰੋਨਾ ਮਰੀਜਾਂ ਦੀ ਗਿਣਤੀ ਵਧ ਕੇ ਇਕ ਲੱਖ 46 ਹਜਾਰ 323 ਹੋ ਗਈ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.33 ਫੀਸਦੀ ਹੈ। ਰੋਜਾਨਾ ਇਨਫੈਕਸਨ ਦੀ ਦਰ 5.18 ਫੀਸਦੀ ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਇਸੇ ਸਮੇਂ ਦੌਰਾਨ 19 ਹਜਾਰ 216 ਲੋਕਾਂ ਨੂੰ ਕੋਵਿਡ ਤੋਂ ਮੁਕਤ ਕੀਤਾ ਗਿਆ ਹੈ। ਕੋਵਿਡ ਤੋਂ ਹੁਣ ਤੱਕ ਕੁੱਲ 4 ਕਰੋੜ 32 ਲੱਖ 86 ਹਜਾਰ 787 ਮਰੀਜ ਠੀਕ ਹੋ ਚੁੱਕੇ ਹਨ। ਰਿਕਵਰੀ ਦਰ 98.47 ਫੀਸਦੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 3 ਲੱਖ 96 ਹਜਾਰ 783 ਕੋਵਿਡ ਟੈਸਟ ਕੀਤੇ ਗਏ ਹਨ। ਦੇਸ ਵਿੱਚ ਕੁੱਲ 87 ਕਰੋੜ 40 ਲੱਖ 8 ਹਜਾਰ 37 ਕੋਵਿਡ ਟੈਸਟ ਕੀਤੇ ਗਏ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ