ਹਿਮਾਚਲ ਪ੍ਰਦੇਸ਼ ਦੀ ਖੂਬਸੂਰਤ ਵਾਦੀਆਂ ਵਿੱਚ ਦੇਖੋ, ਪਵਿੱਤਰ ਭੰਡਾਰੇ ਦੀਆਂ ਝਲਕੀਆਂ

(ਸੱਚ ਕਹੂੰ ਨਿਊਜ਼) ਚਚੀਆਨਗਰੀ। ਡੇਰਾ ਸੱਚਾ ਸੌਦਾ ਦੇ ਰੂਹਾਨੀ ਸਥਾਪਨਾ ਮਹੀਨੇ ਦੀ ਖੁਸ਼ੀ ਵਿੱਚ ਹਿਮਾਚਲ ਪ੍ਰਦੇਸ਼ ਦੀ ਸਾਧ-ਸੰਗਤ ਵੱਲੋਂ ਐਤਵਾਰ ਨੂੰ ਪਰਮ ਪਿਤਾ ਸ਼ਾਹ ਸਤਿਨਾਮ ਜੀ ਸੱਚਖੰਡ ਧਾਮ, ਚਚੀਆ ਨਗਰੀ, ਪਾਲਮਪੁਰ (ਕਾਂਗੜਾ) ਵਿਖੇ ਪਵਿੱਤਰ ਭੰਡਾਰੇ ਦੀ ਵਿਸ਼ਾਲ ਨਾਮ ਚਰਚਾ ਦਾ ਆਯੋਜਨ ਕੀਤਾ ਗਿਆ। (Himachal Pradesh Naamcharcha) ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਾਮ ਚਰਚਾ ਵਿੱਚ ਸ਼ਮੂਲੀਅਤ ਕੀਤੀ।

ਨਾਮ ਚਰਚਾ ਦੀ ਸ਼ੁਰੂਆਤ ‘ਧੰਨ-ਧੰਨ ਸਤਿਗੁਰੂ ਤੇਰਾ ਹੀ ਆਸਰਾ’ ਦੇ ਪਵਿੱਤਰ ਨਾਅਰੇ ਨਾਲ ਹੋਈ। ਇਸ ਤੋਂ ਬਾਅਦ ਕਵੀਰਾਜਾਂ ਨੇ ਸ਼ਬਦਬਾਣੀ ਕੀਤੀ। ਨਾਮ ਚਰਚਾ ਦੌਰਾਨ ਪੂਜਨੀਕ ਗੁਰੂ ਜੀ ਦੇ ਰਿਕਾਰਡਿਡ ਰੂਹਾਨੀ ਬਚਨਾਂ ਨੂੰ LED ਸਕਰੀਨ ’ਤੇ ਚਲਾਇਆ ਗਿਆ। ਇਸ ਦੌਰਾਨ ਮਾਨਵਤਾ ਦੀ ਭਲਾਈ ਦੇ ਕਾਰਜ ਕੀਤੇ ਜਾਣਗੇ। ਜਿਕਰਯੋਗ ਹੈ ਕਿ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 29 ਅਪ੍ਰੈਲ 1948 ਨੂੰ ਡੇਰਾ ਸੱਚਾ ਸੌਦਾ ਦੀ ਨੀਂਹ ਰੱਖੀ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

LEAVE A REPLY

Please enter your comment!
Please enter your name here