ਹਿੰਦੂ ਸੰਗਠਨਾਂ ਨੇ ਥਾਣੇ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਕੀਤੀ ਨਾਅਰੇਬਾਜ਼ੀ

Hindu Organizations

ਮਾਮਲਾ: ਲੰਘੀ ਰਾਤ ਸ਼ਰਾਰਤੀ ਅਨਸਰਾਂ ਵੱਲੋਂ ਮੰਦਰ ’ਚ ਦਾਖਲ ਹੋ ਕੇ ਗੁੰਢਾਗਰਦੀ ਕਰਨ ਦਾ | Hindu Organizations

ਲੁਧਿਆਣਾ (ਜਸਵੀਰ ਸਿੰਘ ਗਹਿਲ)। ਵੱਖ-ਵੱਖ ਹਿੰਦੂ ਸੰਗਠਨਾਂ ਵੱਲੋਂ ਇੱਥੇ ਥਾਣਾ ਡਵੀਜਨ ਨੰਬਰ-2 ਅੱਗੇ ਰੋਸ ਧਰਨਾ ਦੇ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪ੍ਰਦਰਸ਼ਨਕਾਰੀਆਂ ਦਾ ਦੋਸ਼ ਸੀ ਕਿ ਪੁਲਿਸ ਵੱਲੋਂ ਮੰਦਰ ਦੀ ਮਰਿਆਦਾ ਭੰਗ ਕਰਨ ਵਾਲਿਆਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ। ਜਿਸ ਕਰਕੇ ਮਜ਼ਬੂਰੀਵੱਸ ਉਨ੍ਹਾਂ ਨੂੰ ਥਾਣੇ ਦਾ ਘਿਰਾਓ ਕਰਨਾ ਪਿਆ। (Hindu Organizations)

ਪ੍ਰਾਪਤ ਜਾਣਕਾਰੀ ਮੁਤਾਬਕ ਸਥਾਨਕ ਸ਼ਹਿਰ ਦੇ ਥਾਣਾ ਡਵੀਜਨ ਨੰਬਰ 2 ਦੇ ਅਧਿਕਾਰ ਖੇਤਰ ’ਚ ਸਿਵਲ ਹਸਪਤਾਲ ਲਾਗੇ ਸਥਿੱਤ ਗੋਪਾਲ ਮੰਦਰ ਵਿੱਚ ਲੰਘੀ ਰਾਤ ਕੁਝ ਸ਼ਰਾਰਤੀ ਅਨਸਰਾਂ ਨੇ ਵੜ ਕੇ ਮੰਦਰ ਦਾ ਮਾਹੌਲ ਖਰਾਬ ਕੀਤਾ। ਜਿਸ ਸਬੰਧੀ ਹਿੰਦੂ ਸੰਗਠਨਾਂ ਨੇ ਇਕੱਠੇ ਹੋ ਕੇ ਥਾਣੇ ਦਾ ਘਿਰਾਓ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਬੀਤੀ ਰਾਤ ਜੁੱਤੀਆਂ ਪਹਿਨੇ ਕੁਝ ਸ਼ਰਾਰਤੀ ਅਨਸਰਾਂ ਨੇ ਮੰਦਰ ਅੰਦਰ ਵੜ ਕੇ ਆਰਤੀ ਬੰਦ ਕਰਵਾਈ ਅਤੇ ਮੌਜੂਦ ਪੁਜ਼ਾਰੀ ਸਮੇਤ ਹੋਰ ਲੋਕਾਂ ਨਾਲ ਦੁਰਵਿਵਹਾਰ ਕੀਤਾ।

Verdict live on Article 370 in Supreme Court : ਧਾਰਾ 370 ’ਤੇ ਸੁਪਰੀਮ ਕੋਰਟ ਦਾ ਆਇਆ ਵੱਡਾ ਫ਼ੈਸਲਾ

ਜਿਸ ਨੂੰ ਲੈ ਕੇ ਲੰਘੀ ਰਾਤ ਹੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਸੀ ਪਰ ਹਾਲੇ ਤੱਕ ਕੁਝ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਜਿਸ ਕਾਰਨ ਸ਼ਹਿਰ ਦੀਆਂ ਵੱਖ ਵੱਖ ਹਿੰਦੂ ਸੰਗਠਨਾਂ ਵੱਲੋਂ ਭਰਵੀਂ ਇਕੱਤਰਤਾ ਕਰਕੇ ਥਾਣੇ ਅੱਗੇ ਰੋਸ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ। ਪ੍ਰਦਰਸ਼ਨਕਾਰੀਆਂ ਮੁਤਾਬਕ ਸ਼ਰਾਰਤੀ ਅਨਸਰਾਂ ਵੱਲੋਂ ਨਸ਼ਾ ਕੀਤਾ ਹੋਇਆ ਸੀ ਅਤੇ ਉਹ ਜੁੱਤੀਆਂ ਸਮੇਤ ਹੀ ਮੰਦਰ ਅੰਦਰ ਦਾਖਲ ਹੋਏ ਅਤੇ ਮੌਜ਼ੂਦ ਲੋਕਾਂ ਨੂੰ ਡਰਾਇਆ-ਧਮਕਾਇਆ। ਪ੍ਰਦਰਸ਼ਨਕਾਰੀਆਂ ਦੀ ਮੰਗ ਸੀ ਕਿ ਮੰਦਰ ਅੰਦਰ ਵੜ ਕੇ ਗੁੰਡਾਗਰਦੀ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।