Flyover in Haryana: ਗੁਰੂਗ੍ਰਾਮ (ਸੱਚ ਕਹੂੰ ਨਿਊਜ਼)। ਹਰਿਆਣਾ ਦੇ ਉਦਯੋਗ ਤੇ ਵਣਜ, ਵਾਤਾਵਰਣ, ਜੰਗਲਾਤ ਤੇ ਜੰਗਲੀ ਜੀਵ ਮੰਤਰੀ ਰਾਓ ਨਰਬੀਰ ਸਿੰਘ ਨੇ ਕਿਹਾ ਕਿ ਅਗਲੇ ਪੰਜ ਸਾਲਾਂ ’ਚ ਗੁਰੂਗ੍ਰਾਮ ਦੇ ਸੁਨਹਿਰੀ ਭਵਿੱਖ ਦੀ ਨੀਂਹ ਬਿਹਤਰ ਸੰਪਰਕ ਤੇ ਮਜ਼ਬੂਤ ਸੜਕੀ ਨੈੱਟਵਰਕ ਨਾਲ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਕੀਤੇ ਜਾ ਰਹੇ ਯਤਨਾਂ ਦੀ ਨਿਰੰਤਰਤਾ ’ਚ 800 ਕਰੋੜ ਰੁਪਏ ਦੀ ਲਾਗਤ ਨਾਲ ਗੁਰੂਗ੍ਰਾਮ ਜੈਪੁਰ ਨੈਸ਼ਨਲ ਹਾਈਵੇਅ ਤੋਂ ਵਾਟਿਕਾ ਚੌਕ ਤੱਕ ਐਲੀਵੇਟਿਡ ਰੋਡ ਤੇ ਵਾਟਿਕਾ ਚੌਕ ਤੋਂ ਘਾਟਾ ਤੱਕ ਚਾਰ ਫਲਾਈਓਵਰ ਬਣਾਏ ਜਾਣਗੇ। Flyover in Haryana
ਇਹ ਖਬਰ ਪੜ੍ਹੋ : Bengaluru News: ਘਰ ‘ਚ ਇਕ ਹੀ ਪਰਿਵਾਰ ਦੇ 4 ਲੋਕਾਂ ਦੀਆਂ ਮਿਲੀਆਂ ਲਾਸ਼ਾਂ, ਪੁਲਿਸ ਜਾਂਚ ‘ਚ ਜੁਟੀ
ਕੈਬਨਿਟ ਮੰਤਰੀ ਨੇ ਕਿਹਾ ਕਿ ਗੁਰੂਗ੍ਰਾਮ ਮੈਟਰੋਪੋਲੀਟਨ ਡਿਵੈਲਪਮੈਂਟ ਅਥਾਰਟੀ ਵੱਲੋਂ ਲਾਗੂ ਕੀਤੇ ਜਾਣ ਵਾਲੇ ਇਸ ਮਹੱਤਵਪੂਰਨ ਕੰਮ ਲਈ ਡੀਪੀਆਰ ਤਿਆਰ ਕੀਤੀ ਜਾ ਰਹੀ ਹੈ ਤੇ ਜ਼ਮੀਨੀ ਪੱਧਰ ’ਤੇ ਕੰਮ ਵੀ ਜਲਦੀ ਸ਼ੁਰੂ ਹੋ ਜਾਵੇਗਾ। ਕੈਬਨਿਟ ਮੰਤਰੀ ਵਾਟਿਕਾ ਸਿਟੀ, ਸੈਕਟਰ 49 ਤੇ ਸਾਊਥ ਕਲੋਜ਼, ਸੈਕਟਰ 50, ਗੁਰੂਗ੍ਰਾਮ ਵਿਖੇ ਆਪਣੇ ਧੰਨਵਾਦੀ ਦੌਰੇ ਦੌਰਾਨ ਹਾਜ਼ਰ ਨਾਗਰਿਕਾਂ ਨੂੰ ਸੰਬੋਧਨ ਕਰ ਰਹੇ ਸਨ। ਰਾਓ ਨਰਬੀਰ ਸਿੰਘ ਨੇ ਕਿਹਾ ਕਿ ਗੁਰੂਗ੍ਰਾਮ ਨੂੰ ਸੁੰਦਰ ਤੇ ਸਾਫ਼-ਸੁਥਰਾ ਸ਼ਹਿਰ ਬਣਾਉਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ।