ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਆਪਣੇ ਹੀ ਮੰਤਰੀਆਂ ਨੇ ਖੋਲ੍ਹਿਆ ਮੋਰਚਾ

Capt Amarinder Singh

ਮੰਤਰੀਆਂ ਨੇ ਕੀਤੀ ਅਹੁਦੇ ਤੋਂ ਹਟਾਉਣ ਦੀ ਮੰਗ, ਹਾਈਕਮਾਨ ਨਾਲ ਅੱਜ ਮੁਲਾਕਾਤ ਕਰਨਗੇ ਮੰਤਰੀ

ਚੰਡੀਗੜ੍ਹ (ਸੱਚ ਕਹੂੰ ਨਿਊਜ਼) । ਪੰਜਾਬ ਕਾਂਗਰਸ ’ਚ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਬਾਗਵਤ ਦੀ ਆਵਾਜ਼ ਸ਼ੁਰੂ ਹੋ ਗਈ ਹੈ ਸੂਬੇ ’ਚ ਕਾਂਗਰਸ ਪਾਰਟੀ ’ਚ ਬਣੇ ਤਾਜ਼ਾ ਹਾਲਾਤਾਂ ਕਾਰਨ ਅਮਰਿੰਦਰ ਸਿੰਘ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਅੱਜ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਕਈ ਮੰਤਰੀਆ ਤੇ ਵਿਧਾਇਕਾਂ ਦੀ ਮੀਟਿੰਗ ਹੋਈ ਤੇ ਕੈਪਟਨ ਨੂੰ ਅਹੁਦੇ ਤੋਂ ਹਟਾਉਣ ਦੀ ਚਰਚਾ ਹੋਈ ਮੀਟਿੰਗ ’ਚ ਤ੍ਰਿਪਤ ਬਾਜਵਾ ਤੋਂ ਇਲਾਵਾ ਸੁਖਜਿੰਦਰ ਰੰਧਾਵਾ ਤੇ ਚਰਨਜੀਤ ਸਿੰਘ ਚੰਨੀ ਨੇ ਵੀ ਹਿੱਸਾ ਲਿਆ ਇਨ੍ਹਾਂ ਆਗੂਆਂ ਨੇ ਅਮਰਿੰਦਰ ਸਿੰਘ ਖਿਲਾਫ਼ ਮੋਰਚਾ ਖੋਲਦਿਆਂ ਕਿਹਾ ਕਿ ਕੈਪਟਨ ਦੀ ਲਿਡਰਸ਼ੀਪ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ।

ਮੀਟਿੰਗ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਦੇ ਚੁੱਕਦਿਆਂ ਕਿਹਾ ਕਿ ਸੂਬੇ ’ਚ ਬੱਸ ਮਾਫ਼ੀਆ, ਰੇਤ ਮਾਫ਼ੀਆ ਤੇ ਦਲਿਤਾਂ ਦੇ ਮੁੱਦੇ ਆਦਿ ਪਹਿਲਾਂ ਵਾਂਗ ਹੀ ਖੜ੍ਹੇ ਹਨ ਉਨ੍ਹਾਂ ਕਿਹਾ ਕਿ ਸਾਨੂੰ ਯਕੀਨ ਨਹੀਂ ਹੈ ਕਿ ਲੋਕਾਂ ਦੇ ਵਾਅਦੇ ਪੂਰੇ ਹੋਣਗੇ । ਚੋਣਾਂ ’ਚ ਕੀਤੇ ਚੋਣ ਵਾਅਦੇ ਹਾਲੇ ਵੀ ਪੈਂਡਿੰਗ ਪਏ ਹਨ ਇਸ ਲਈ ਮੰਤਰੀਆਂ ਤੇ ਵਿਧਾਇਕਾਂ ਨੇ ਫੈਸਲਾ ਕੀਤਾ ਹੈ ਅੱਜ ਹੀ ਇਸ ਮਸਲੇ ਨੂੰ ਕਾਂਗਰਸ ਹਾਈਕਮਾਨ ਕੋਲ ਚੁੱਕਿਆ ਜਾਵੇਗਾ ਕੈਪਟਨ ਦੀ ਸ਼ਿਕਾਇਤ ਕਰਨ ਲਈ ਤ੍ਰਿਪਤ ਰਜਿੰਦਰ ਸਿੰਘ ਬਾਜਵਾ , ਸੁਖਜਿੰਦਰ ਸਿੰਘ ਰੰਧਾਵਾ, ਸੁਖ ਸਰਕਾਰੀਆ, ਚਰਨਜੀਤ ਸਿੰਘ ਚੰਨੀ ਤੇ ਪ੍ਰਗਟ ਸਿੰਘ ਹਾਈਕਮਾਨ ਨੂੰ ਮਿਲਣ ਲਈ ਅੱਜ ਦਿੱਲੀ ਲਈ ਰਵਾਨਾ ਹੋਏ ਹਨ ਵੇਖਣਾ ਇਹ ਹੈ ਕਿ ਇਹਨਾਂ ਮੰਤਰੀਆਂ ਦੀ ਹਾਈਕਮਾਨ ਨਾਲ ਮੁਲਾਕਾਤ ਤੋਂ ਬਾਅਦ ਕੈਪਟਨ ਖਿਲਾਫ਼ ਕੀ ਫੈਸਲਾ ਆਉਂਦਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ