ਦਿੱਲੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲ ਰਹਿਣਗੇ ਬੰਦ : ਅਰਵਿੰਦ ਕੇਜਰੀਵਾਲ | Holiday
ਨਵੀਂ ਦਿੱਲੀ। ਭਾਰੀ ਮੀਂਹ ਨੇ ਦੇਸ਼ ਭਰ ਵਿੱਚ ਹੜ੍ਹ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ। ਇਸ ਨੂੰ ਦੇਖਦਿਆਂ ਸਰਕਾਰਾਂ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਸਕੂਲ ਬੰਦ (Holiday) ਰੱਖਣ ਦਾ ਫ਼ੈਸਲਾ ਲੈ ਰਹੀਆਂ ਹਨ। ਇਸੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਕਿਹਾ ਹੈ ਕਿ ਦਿੱਲੀ ਦੇ ਜਿੰਨੇ ਵੀ ਇਲਾਕਿਆਂ ਵਿੱਚ ਹੜ ਦੇ ਹਾਲਾਤ ਬਣੇ ਹੋਏ ਹਨ ਉਨ੍ਹਾਂ ਵਿੱਚ ਪ੍ਰਾਈਵੇਟ ਤੇ ਸਰਕਾਰੀ ਸਕੂਲ ਬੰਦ ਰਹਿਣਗੇ। ਇਹ ਸਕੂਲ ਅਣਮਿੱਥੇ ਸਮੇਂ ਲਈ ਬੰਦ ਕੀਤੇ ਗਏ ਹਨ। ਟਵੀਟ ਵਿੱਚ ਉਨ੍ਹਾਂ ਕੋਈ ਸਮਾਂ ਹੱਦ ਤੈਅ ਨਹੀਂ ਕੀਤੀ ਹੈ।
दिल्ली के जिन इलाक़ों में पानी भर रहा है वहाँ पर सब सरकारी व प्राइवेट स्कूलों को बंद कर रहे हैं।
— Arvind Kejriwal (@ArvindKejriwal) July 13, 2023
ਇਹ ਵੀ ਪੜ੍ਹੋ : ਛੱਤ ਡਿੱਗਣ ਨਾਲ ਗਰਭਵਤੀ ਔਰਤ ਸਮੇਤ 3 ਜੀਆਂ ਦੀ ਮੌਤ, ਇੱਕ ਜ਼ਖਮੀ
ਤੁਹਾਨੂੰ ਦੱਸ ਦਈਏ ਕਿ ਤਿੰਨ ਦਿਨ ਪਹਿਲਾਂ ਪੰਜਾਬ ਵਿੱਚ ਹੜ੍ਹਾਂ ਦਾ ਸਾਹਮਣਾ ਕਰ ਰਹੇ ਲੋਕਾਂ ਦਾ ਧਿਆਨ ਰੱਖਦਿਆਂ ਪੰਜਾਬ ਦੇ ਸਕੂਲਾਂ ਵਿੱਚ 13 ਜੁਲਾਈ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਅੱਜ ਪੰਜਾਬ ਵਿੱਚ ਆਖ਼ਰੀ ਛੁੱਟੀ ਹੈ ਪਰ ਅਜੇ ਤੱਕ ਸਰਕਾਰ ਨੇ ਅੱਗੇ ਬਾਰੇ ਕੋਈ ਐਲਾਨ ਨਹੀਂ ਕੀਤਾ ਹੈ।