ਪੰਜਾਬ ਦੇ ਇਸ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

Holiday
ਪੰਜਾਬ ਸਰਕਾਰ ਵੱਲੋਂ ਐਲਾਨੀ ਛੁੱਟੀ ਦੀ ਸੰਕੇਤਕ ਫੋਟੋ।

ਬੱਚਿਆਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਲਈ ਲਿਆ ਫ਼ੈਸਲਾ | Holiday

ਚੰਡੀਗੜ੍ਹ। ਪੰਜਾਬ ਦੇ ਜ਼ਿਲ੍ਹਾ ਰੂਪਨਗਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਇਸ ਲਈ ਪੰਜਾਬ ਸਰਕਾਰ ਨੇ ਇਸ ਵੱਲ ਖਾਸ ਧਿਆਨ ਦਿੱਤਾ ਹੈ। ਜ਼ਿਲ੍ਹਾ ਰੂਪਨਗਰ ਦੇ ਘਰਾਂ, ਸਕੂਲਾਂ ਤੇ ਸ਼ਹਿਰ ਦੇ ਕਾਫ਼ੀ ਹਿੱਸਿਆਂ ਵਿੱਚ ਪਾਣੀ ਭਰ ਗਿਆ ਹੈ। ਇਸ ਕਾਰਨ ਬੱਚਿਆਂ ਦਾ ਸਕੂਲ ਵਿੱਚ ਆਉਣਾ ਬਹੁਤ ਹੀ ਮੁਸ਼ਕਿਲ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਰੂਪਨਗਰ ਦੇ ਸਮੂਹ ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ (Holiday) ਕਰਨ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਦਫ਼ਤਰ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਮੈਂ ਪ੍ਰੀਤੀ ਯਾਦਵ, ਆਈਏਐੱਸ, ਜ਼ਿਲ੍ਹਾ ਮੈਜਿਸਟਰੇਟ, ਰੂਪਨਗਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਰੂਪਨਗਰ ਦੀ ਪ੍ਰਤੀਬੇਨਤੀ ਅਤੇ ਮੌਸਮ ਵਿਭਾਗ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਮਿਤੀ 10 ਜੁਲਾਈ 2023 ਨੂੰ ਜ਼ਿਲ੍ਹਾ ਰੂਪਨਗਰ ਦੇ ਸਾਰੇ ਪ੍ਰਾਈਵੇਟ, ਮਾਨਤਾ ਪ੍ਰਾਪਤ, ਸਰਕਾਰੀ (ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ) ਸਕੂਲਾਂ ਅਤੇ ਹੋਰ ਵਿੱਦਿਅਕ ਅਦਾਰਿਆਂ ਵਿੱਚ ਛੁ.ਟੀ ਦਾ ਐਲਾਨ ਕਰਦੀ ਹਾਂ। ਇਹ ਹੁਕਮ ਤੁਰੰਤ ਲਾਗੂ ਹੋਣਗੇ।

ਇਹ ਵੀ ਪੜ੍ਹੋ : ਸੀਵਰੇਜ ਧਸਣ ਕਾਰਨ ਲੋਕ ਚਿੰਤਾ ’ਚ, ਆਈਟੀਆਈ ਰੋਡ ਵਾਸੀਆਂ ਲਈ ਮੀਂਹ ਬਣਿਆ ਆਫ਼ਤ

ਉਨ੍ਹਾਂ ਲਿਖਿਆ ਹੈ ਕਿ ਮਿਤੀ 10 ਜੁਲਾਈ 2023 ਨੂੰ ਜ਼ਿਲ੍ਹਾ ਰੂਪਨਗਰ ਦੇ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਰਹੇਗੀ ਤਾਂ ਕਿ ਬੱਚਿਆਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।