Holiday : ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ ਤੇ ਕਾਲਜ਼

Holiday

ਜਲੰਧਰ (ਸੱਚ ਕਹੂੰ ਨਿਊਜ਼)। ਗੁਰੂ ਰਵਿਦਾਸ ਜੀ ਦੇ 647ਵੇਂ ਪ੍ਰਕਾਸ਼ ਪੁਰਬ ਮੌਕੇ 23 ਫਰਵਰੀ ਨੂੰ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਮੌਕੇ ਜਲੰਧਰ ਸ਼ਹਿਰ ਦੇ ਸਰਕਾਰੀ ਅਤੇ ਗੈਰ-ਸਰਕਾਰੀ ਵਿਦਿਅਕ ਅਦਾਰਿਆਂ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨਾਲ ਮੁਲਾਕਾਤ ਕੀਤੀ ਅਤੇ ਸ਼ੋਭਾ ਯਾਤਰਾ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਏ ਲੋਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੇ ਮੱਦੇਨਜਰ ਜਲੰਧਰ ਸ਼ਹਿਰ ’ਚ ਪੂਰੇ ਦਿਨ ਦੀ ਛੁੱਟੀ ਦੀ ਮੰਗ ਕੀਤੀ ਤਾਂ ਜੋ ਸੰਗਤਾਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਸਮੂਲੀਅਤ ਕਰ ਸਕਦੀਆਂ ਹਨ। ਐਮਪੀ ਰਿੰਕੂ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ੋਭਾ ਯਾਤਰਾ ਦੌਰਾਨ ਭੀੜ ਨੂੰ ਸਹੂਲਤਾਂ ਦੇਣ, ਆਵਾਜਾਈ ਦੇ ਪੁਖਤਾ ਪ੍ਰਬੰਧ ਕਰਨ। ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਅਤੇ ਸ਼ਹਿਰ ਦੀ ਸਾਫ-ਸਫਾਈ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ ਗਿਆ ਹੈ। (Holiday)

Farmer Protest : ਸ਼ੰਭੂ ਬਾਰਡਰ ‘ਤੇ ਮਾਹੌਲ ਤਨਾਅਪੂਰਨ, ਕਿਸਾਨਾਂ ਉੱਪਰ ਸੁੱਟੇ ਜਾ ਰਹੇ ਨੇ ਅੱਥਰੂ ਗੈਸ ਦੇ ਗੋਲ…

ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਯਤਨਸ਼ੀਲ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ 23 ਫਰਵਰੀ ਨੂੰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ’ਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ, ਜਿਸ ਤਹਿਤ ਕਈ ਟਰਾਂਸਪੋਰਟ ਰੂਟਾਂ ’ਚ ਬਦਲਾਅ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਸੰਗਤਾਂ ਸ਼ੋਭਾ ਯਾਤਰਾ ’ਚ ਵੀ ਭਾਗ ਲੈ ਸਕਦੀਆਂ ਹਨ। ਜਾਰੀ ਹੁਕਮਾਂ ਅਨੁਸਾਰ ਇਸ ਦਿਨ ਲੋਕਾਂ ਅਤੇ ਸਕੂਲ/ਕਾਲਜ਼ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਜਲੰਧਰ ਸ਼ਹਿਰ ਦੀ ਹੱਦ ਅੰਦਰ ਪੈਂਦੇ ਸਾਰੇ ਸਰਕਾਰੀ/ਗੈਰ ਸਰਕਾਰੀ ਸਕੂਲਾਂ/ਕਾਲਜ਼ਾਂ ’ਚ 23 ਫਰਵਰੀ ਨੂੰ ਛੁੱਟੀ ਰਹੇਗੀ। ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਹ ਹੁਕਮ ਉਨ੍ਹਾਂ ਵਿਦਿਅਕ ਅਦਾਰਿਆਂ ’ਤੇ ਲਾਗੂ ਨਹੀਂ ਹੋਣਗੇ ਜਿਨ੍ਹਾਂ ਦੇ ਸਕੂਲਾਂ/ਕਾਲਜ਼ਾਂ ਦੇ ਬੋਰਡ/ਯੂਨੀਵਰਸਿਟੀ ਪ੍ਰੀਖਿਆਵਾਂ ਉਕਤ ਮਿਤੀ ਨੂੰ ਹੋਣੀਆਂ ਹਨ। (Holiday)