ਪੰਜਾਬ ਦੇ ਇਨ੍ਹਾਂ ਥਾਵਾਂ ’ਤੇ 9 ਤੇ 10 ਮਈ ਨੂੰ ਛੁੱਟੀ ਦਾ ਐਲਾਨ

Holiday Announcement

ਜਲੰਧਰ। ਪੰਜਾਬ ’ਚ ਜਲੰਧਰ ਲੋਕ ਸਭਾ ਜਿਮਨੀ ਚੋਣਾਂ 10 ਮਈ ਨੂੰ ਹੋਣ ਜਾ ਰਹੀਆਂ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਜਲੰਧਰ ਦੇ ਸਾਰੇ ਸਕੂਲਾਂ ਤੇ ਕਾਲਜਾਂ ’ਚ 9 ਅਤੇ 10 ਮਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਲੈਟਰ ਜਾਰੀ ਕਰਕੇ ਇਸ ਛੁੱਟੀ (Holiday) ਦਾ ਐਲਾਨ ਕੀਤਾ ਗਿਆ ਹੈ।

ਲੈਟਰ ਵਿੱਚ ਲਿਖਿਆ ਗਿਆ ਹੈ ਕਿ ਲੋਕ ਸਭਾ ਜਿਮਨੀ ਚੋਣਾਂ 2023 ਮਿਤੀ 10 ਮਈ 2023 ਨੂੰ ਹੋਣ ਜਾ ਰਹੀਆਂ ਹਨ। ਜਿਸ ਸਬੰਧੀ ਮਿਤੀ 9 ਮਈ 2023 ਨੂੰ ਪੋਲਿੰਗ ਬੂਥਾਂ ਦੀਆਂ ਤਿਆਰੀਟਾ ਕੀਤੀਆਂ ਜਾਣੀਆਂ ਹਨ। ਇਸ ਕਾਰਨ ਉਕਤ ਦੀਆਂ ਤਿਆਰੀਆਂ ਨੂੰ ਮੁੱਖ ਰੱਖਦੇ ਹੋਏ ਪੋਲਿੰਗ ਪਾਰਟੀਆਂ ਵੱਲੋਂ ਬੂਥਾਂ ਦਾ ਦੌਰਾ ਕੀਤਾ ਜਾਣਾ ਹੈ ਤੇ ਇਸ ਦੇ ਨਾਲ ਈਵੀਐੱਮ ਮਸ਼ੀਨਾਂ ਸਥਾਪਿਤ ਕੀਤੀਆਂ ਜਾਣੀਆਂ ਹਨ। (Holiday)

Holiday in Punjab

ਡਿਪਟੀ ਕਮਿਸ਼ਨਰ ਵੱਲੋਂ ਜਾਰੀ ਨੋਟਿਸ ਵਿੱਚ ਲਿਖਿਆ ਗਿਆ ਹੈ ਕਿ ਬਹੁਤ ਸਾਰੇ ਪੋਲਿੰਗ ਬੂਥ ਸਰਕਾਰੀ ਅਦਾਰਿਆਂ ਵਿੱਚ ਬਣਾਏ ਗਏ ਹਨ, ਇਸ ਲਈ ਸਾਰੇ ਕੰਮ ਨੂੰ ਸੁਚਾਰੂ ਢੰਗ ਨਾਲ ਚਲਾਉਣ, ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ, ਈਵੀਐੱਮ ਮਸ਼ੀਨਾਂ ਦੀ ਸੁਰੱਖਿਆ ਕਾਰਨਾਂ ਨੂੰ ਮੁੱਖ ਰੱਖਦੇ ਹੋਏ ਮਿਤੀ 9 ਮਈ 2023 ਦਿਨ ਮੰਗਲਵਾਰ ਨੂੰ ਜ਼ਿਲ੍ਹਾ ਜਲੰਧਰ ਦੇ ਸਾਰੀ ਸਰਕਾਰੀ ਤੇ ਗੈਰ-ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਛੁਟੀ ਦਾ ਐਲਾਨ ਕੀਤਾ ਜਾਂਦਾ ਹੈ। ਇੱਕ ਵਾਰ ਫਿਰ ਦੱਸ ਦਈਏ ਕਿ ਇਹ ਦੋ ਦਿਨ ਦੀ ਛੁੱਟੀ ਸਿਰਫ਼ ਜ਼ਿਲ੍ਹਾ ਜਲੰਧਰ ਦੇ ਸਿਰਫ਼ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਤੇ ਕਾਲਜਾਂ ਵਿੱਚ ਹੀ ਕੀਤੀ ਗਈ ਹੈ।

ਦੱਸ ਦਈਏ ਕਿ ਲੋਕ ਸਭਾ ਜਲੰਧਰ ਜਿਮਨੀ ਚੋਣਾਂ 10 ਮਈ ਨੂੰ ਹੋਣ ਜਾ ਰਹੀਆਂ ਹਨ। । ਨੋਟੀਫਿਕੇਸ਼ਨ ਦੇ ਅਨੁਸਾਰ ਜਲੰਧਰ ਸੀਟ ’ਤੇ 10 ਮਈ ਨੂੰ ਚੋਣਾਂ ਹੋਣਗੀਆਂ। ਜਦੋਂਕਿ ਨਤੀਜੇ 13 ਮਈ ਨੂੰ ਐਲਾਨੇ ਜਾਣਗੇ। ਜ਼ਿਕਰਯੋਗ ਹੈ ਕਿ ਭਾਰਤ ਜੋੜੋ ਯਾਤਰਾ ਦੌਰਾਨ ਕਾਂਗਰਸੀ ਸਾਂਸਦ ਸੰਤੋਖ ਸਿੰਘ ਚੌਧਰੀ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਜਲੰਧਰ ਦੀ ਲੋਕਸਭਾ ਸੀਟ ਖਾਲੀ ਪਈ ਹੈ।(Jalandhar Lok Sabha)

ਇਹ ਵੀ ਪੜ੍ਹੋ : ਜੰਤਰ-ਮੰਤਰ ’ਤੇ ਭਲਵਾਨਾਂ ਦੇ ਸਮਰਥਨ ’ਚ ਆਏ ਕਿਸਾਨਾਂ ਨੇ ਤੋੜੇ ਬੈਰੀਕੇਡ