ਸਾਡੇ ਨਾਲ ਸ਼ਾਮਲ

Follow us

11.9 C
Chandigarh
Wednesday, January 21, 2026
More
    Home Breaking News 15 ਮਈ ਨੂੰ ਇਸ ...

    15 ਮਈ ਨੂੰ ਇਸ ਜ਼ਿਲ੍ਹੇ ’ਚ ਰਹੇਗੀ ਛੁੱਟੀ

    Holiday

    (ਸੱਚ ਕਹੂੰ ਨਿਊਜ਼) ਕਪੂਰਥਲਾ। ਜ਼ਿਲ੍ਹਾ ਕਪੂਰਥਲਾ ‘ਚ ਦੇ ਪਿੰਡ ਸ਼ੇਖੂਪੁਰ ਵਿਖੇ ਬਹੁਤ ਵੱਡਾ ਮੇਲਾ ਲੱਗ ਰਿਹਾ ਹੈ। ਜਿਸ ਦੇ ਮੱਦੇਨਜ਼ਰ ਇਤਿਹਾਸਿਕ ਮੇਲੇ ਦੀ ਮਹੱਤਤਾ ਨੂੰ ਵੇਖਦਿਆਂ ਸਰਕਾਰੀ ਅਦਾਰਿਆਂ ‘ਚ 15 ਮਈ ਦਿਨ ਸੋਮਵਾਰ ਨੂੰ ਲੋਕਲ ਛੁੱਟੀ (Holiday ) ਦਾ ਐਲਾਨ ਕੀਤਾ ਗਿਆ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਕਪੂਰਥਲਾ ਵੱਲੋਂ ਨੋਟਿਸ ਜਾਰੀ ਕਰਕੇ ਦਿੱਤੀ ਗਈ ਹੈ।

    Holiday
    ਡਿਪਟੀ ਕਮਿਸ਼ਨਰ ਦਫਤਰ ਵੱਲੋਂ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ।

    ਇਹ ਵੀ ਪੜ੍ਹੋ : ਵਿਦਿਆਰਥੀਆਂ ਦੀ ਸਫ਼ਲਤਾ ਲਈ ਪੰਜਾਬ ਸਰਕਾਰ ਦੀ ਅਨੋਖੀ ਪਹਿਲ, ਦੇਖੋ ਵੀਡੀਓ

    ਸਿੱਖੋ ਅਤੇ ਵਧੋ : ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਹੈ ਅਸਲੀ ਮੰਤਰ : ਡਾ. ਮਨਦੀਪ ਕੌਰ | Punjab government

    ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ (Punjab government) ਵੱਲੋਂ ਸਿੱਖਿਆ ਦੇ ਪਸਾਰ ਦੇ ਉਪਰਾਲਿਆਂ ਤੋਂ ਪ੍ਰੇਰਿਤ ਹੋ ਕੇ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਵਿੱਚ ਸ਼ੁਰੂ ਕੀਤੇ “ਸਿੱਖੋ ਅਤੇ ਵਧੋ” ਪ੍ਰੋਗਰਾਮ ਤਹਿਤ ਜਿ਼ਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਨੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਹਸਤਾਂ ਕਲਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਕ ਲੈਕਚਰ ਦਿੱਤਾ।

    ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਕਿਹਾ ਕਿ ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਅਸਲੀ ਮੰਤਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿਚ ਆਪਣਾ ਟੀਚਾ ਨਿਰਧਾਰਤ ਕਰਕੇ ਉਸਤੀ ਪ੍ਰਾਪਤੀ ਲਈ ਪੂਰੀ ਸਿੱਦਤ ਨਾਲ ਸੁਹਿਰਦ ਯਤਨ ਆਰੰਭ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਦਿਲ ਲਗਾ ਕੇ ਮਿਹਨਤ ਕੀਤੀ ਜਾਵੇ ਤਾਂ ਜਾਗਦੀਆਂ ਅੱਖਾਂ ਨਾਲ ਵੇਖੇ ਗਏ ਸੁਪਨੇ ਜਰੂਰ ਪੂਰੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਫਲਤਾ ਦੀ ਪੌੜੀ ਦੇ ਹੇਠਲੇ ਹਿੱਸੇ ਵਿਚ ਭੀੜ ਹੁੰਦੀ ਹੈ ਪਰ ਇਸਦੇ ਸਿਖ਼ਰ ਤੇ ਉੱਚ ਸਥਾਨ ਤੁਹਾਡੇ ਲਈ ਖਾਲੀ ਹੁੰਦੇ ਹਨ।

    ਵਧੀਕ ਡਿਪਟੀ ਕਮਿਸ਼ਨਰ ਨੇ ਲਰਨ ਐਂਡ ਗਰੋਅ ਪ੍ਰੋਗਰਾਮ ਤਹਿਤ ਹਸਤਾਂਕਲਾਂ ਦੇ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼ਨ

    ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚਿਆਂ ਦੀ ਕਿੱਤਾ ਅਗਵਾਈ ਕਰਦਿਆਂ ਉਨ੍ਹਾਂ ਲਈ 10ਵੀਂ ਅਤੇ 12ਵੀਂ ਤੋਂ ਬਾਅਦ ਵੱਖ ਵੱਖ ਵਿਸਿ਼ਆਂ ਦੀ ਚੋਣ ਕਰਨ ਅਤੇ ਵੱਖ ਵੱਖ ਖੇਤਰਾਂ ਵਿਚ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਬੱਚਿਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨਾਲ ਆਪਣੀ ਪੜਾਈ ਸਮੇਂ ਕੀਤੀ ਮਿਹਨਤ ਦਾ ਜਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਿਸ ਤਰਾਂ ਮਿਹਨਤ ਕਰਕੇ ਗੋਲਡ ਮੈਡਲ ਮਿਲਿਆ ਸੀ।

    LEAVE A REPLY

    Please enter your comment!
    Please enter your name here