Summer Vacations in Punjab 2024: ਪੰਜਾਬ ’ਚ ਹੋਇਆ ਛੁੱਟੀਆਂ ਦਾ ਐਲਾਨ, ਗਰਮੀ ਦੇ ਕਹਿਰ ਨੇ ਤਪਾਏ ਲੋਕ

Summer Vacations in Punjab 2024

ਮੋਹਾਲੀ (ਸੱਚ ਕਹੂੰ ਨਿਊਜ਼)। (Summer Vacations in Punjab 2024) ਦਿਨੋਂ ਦਿਨ ਵਧਦੀ ਗਰਮੀ ਨੇ ਲੋਕਾਂ ਦਾ ਜਿਉਣਾ ਦੁੱਭਰ ਹੋਇਆ ਪਿਆ ਹੈ। ਪੰਜਾਬ ਹਰਿਆਣਾ ਸਮੇਤ ਉੱਤਰ ਭਾਰਤ ਤੰਦੂਰ ਵਾਂਗ ਤਪ ਰਿਹਾ ਹੈ। ਇਸ ਨੂੰ ਦੇਖਦਿਆਂ ਹੁਣ ਹਰਿਆਣਾ ਤੋਂ ਬਾਅਦ ਪੰਜਾਬ ਸਰਕਾਰ ਨੇ ਵੀ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। (Summer Vacations in Punjab 2024)

ਪੰਜਾਬ ਦੇ ਸਕੂਲਾਂ ਵਿੱਚ ਭਲਕ ਤੋਂ ਹੀ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਦਾ ਐਲਾਨ ਕੀਤਾ ਹੈ। ਗਰਮੀ ਦੇ ਕਹਿਰ ਨੂੰ ਦੇਖਦੇ ਹੋੲੈ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆਕਹੈ। ਪਹਿਲਾਂ ਛੁੱਟੀਆਂ ਪਹਿਲੀ ਜੂਨ ਤੋਂ ਕਰਨ ਬਾਰੇ ਪੱਤਰ ਜਾਰੀ ਕੀਤਾ ਗਿਆ ਸੀ। ਪਰ ਹੁਣ ਭਲਕੇ 21 ਮਈ ਤੋਂ ਲੈ ਕੇ 30 ਜੂਨ ਤੱਕ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਹੁਣ ਪੰਜਾਬ ਦੇ ਸਕੂਲ 21 ਮਈ 2024 ਤੋਂ ਲੈ ਕੇ 30 ਜੂਨ 2024 ਤੱਕ ਬੰਦ ਰਹਿਣਗੇ। (Summer Vacations in Punjab 2024)

Also Read : School Holidays: ਭਿਆਨਕ ਗਰਮੀ ਦੇ ਮੱਦੇਨਜ਼ਰ 8ਵੀਂ ਜਮਾਤ ਤੱਕ ਛੁੱਟੀਆਂ ਦਾ ਐਲਾਨ

ਦੱਸੇ ਦੇਈਏ ਕਿ ਇਸ ਤੋ ਪਹਿਲਾਂ ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ ਗਿਆ ਸੀ, ਪਰ ਗਰਮੀ ਦੇ ਜਿ਼ਆਦਾ ਹੋਣ ਕਰਕੇ ਪੰਜਾਬ ਸਰਕਾਰ ਨੇ ਤੁਰੰਤ ਇਹ ਫੈਸਲਾ ਲਿਆ ਹੈ। ਹੁਣ ਪੰਜਾਬ ਦੇ ਸਕੂਲ 21 ਮਈ ਤੋਂ ਲੈ ਕੇ 30 ਜੂਨ ਤੱਕ ਬੰਦ ਰਹਿਣਗੇ।