ਪੰਜਾਬ ’ਚ ਛੁੱਟੀਆਂ ਦਾ ਹੋਇਆ ਐਲਾਨ, ਜਾਣੋ ਕਦੋਂ ਖੁੱਲ੍ਹਣਗੇ ਹੁਣ ਸਕੂਲ

Holiday

ਚੰਡੀਗੜ੍ਹ। ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ’ਚ ਛੁੱਟੀਆਂ (Holidays) ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਸਰਦੀਆਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ’ਚ ਛੁੱਟੀਆਂ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਮੁਤਾਬਿਕ ਸਾਰੇ ਸਰਕਾਰੀ, ਪ੍ਰਾਈਵੇਟ, ਐਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ’ਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਿੱਚ 21 ਦਸੰਬਰ ਭਾਵ ਬੀਤੇ ਦਿਨ ਇਹ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਦੱਸ ਦਈਏ ਕਿ ਪਹਾੜਾਂ ’ਚ ਬਰਫ਼ਬਾਰੀ ਦਾ ਅਸਰ ਮੈਦਾਨੀ ਇਲਾਕਿਆਂ ’ਚ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਪੰਜਾਬ ’ਚ ਠੰਢ ਦਾ ਕਹਿਰ ਲਗਾਤਾਰ ਵਧ ਰਿਹਾ ਹੈ। (Holidays)

ਇਸ ਦੇ ਮੱਦੇਨਜ਼ਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਕੂਲਾਂ ’ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਹੁਣ ਸੂਬੇ ਦੇ ਸਕੂਲ 1 ਜਨਵਰੀ ਨੂੰ ਨਵੇਂ ਸਾਲ ਵਾਲੇ ਦਿਨ ਮੁੜ ਖੁੱਲ੍ਹਣਗੇ। (Holiday)
ਪੜ੍ਹੋ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤਾ ਗਿਆ ਪੱਤਰ…

Holidays