ਇਸ ਜ਼ਿਲ੍ਹੇ ਵਿੱਚ 29 ਜੁਲਾਈ ਤੱਕ ਮੁੜ ਕਰਨੀਆਂ ਪਈਆਂ ਛੁੱਟੀਆਂ

Holiday

ਫਾਜਿਲਕਾ (ਰਜਨੀਸ਼ ਰਵੀ)। ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫਾਜ਼ਿਲਕਾ ਜ਼ਿਲ੍ਹੇ ਦੇ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਦੇ 10 ਸਰਕਾਰੀ ਸਕੂਲਾਂ ਨੂੰ 29 ਜ਼ੁਲਾਈ 2023 ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਹੈ। (Holidays)

ਜ਼ਿਲ੍ਹਾ ਮੈਜਿਸਟੇ੍ਰਟ ਡਾ. ਸੇਨੂ ਦੁੱਗਲ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਸਕੂਲ ਬਲਾਕ ਫਾਜ਼ਿਲਕਾ 2 ਅਤੇ ਗੁਰੂਹਰਸਹਾਏ 3 ਅਧੀਨ ਪੈਂਦੇ ਹਨ। ਜੋ ਸਕੂਲ 29 ਜ਼ੁਲਾਈ 2023 ਤੱਕ ਬੰਦ ਰਹਿਣਗੇ ਉਨ੍ਹਾਂ ’ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਗੁਲਾਬਾ ਭੈਣੀ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਸੱਦਾ ਸਿੰਘ, ਸਰਕਾਰੀ ਪ੍ਰਾਇਮਰੀ ਸਕੂਲ ਦੋਨਾ ਨਾਨਕਾ, ਸਰਕਾਰੀ ਪ੍ਰਾਇਮਰੀ ਸਕੂਲ ਤੇਜਾ ਰੁਹੇਲਾ, ਸਰਕਾਰੀ ਪ੍ਰਾਇਮਰੀ ਸਕੂਲ ਗੱਟੀ ਨੰਬਰ 1, ਸਰਕਾਰੀ ਪ੍ਰਾਇਮਰੀ ਸਕੂਲ ਮੁਹਾਰ ਜਮਸੇਰ, ਸਰਕਾਰੀ ਪ੍ਰਾਇਮਰੀ ਸਕੂਲ ਮਹਾਤਮ ਨਗਰ, ਸਰਕਾਰੀ ਪ੍ਰਾਇਮਰੀ ਸਕੂਲ ਢਾਣੀ ਨੱਥਾ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਆਤੂ ਵਾਲਾ ਸ਼ਾਮਿਲ ਹਨ। ਇੰਨ੍ਹਾਂ ਸਕੂਲਾਂ ਤੋਂ ਇਲਾਵਾ ਜ਼ਿਲ੍ਹੇ ਦੇ ਬਾਕੀ ਸਮੂਹ ਸਕੂਲ ਆਮ ਵਾਂਗ ਖੁੱਲਣਗੇ।

ਇਹ ਵੀ ਪੜ੍ਹੋ : ਹੜ੍ਹਾਂ ਤੋਂ ਬਾਅਦ ਪੰਜਾਬ ਸਰਕਾਰ ਨੇ ਕੀਤਾ ਸੁਖਦ ਐਲਾਨ, ਮਿਲੇਗੀ ਰਾਹਤ…