ਪਵਿੱਤਰ ਭੰਡਾਰਾ : ਜਗਮਗ ਜਗਮਗ ਕਰ ਰਿਹਾ ਹੈ ਸ਼ਾਹ ਸਤਿਨਾਮ ਜੀ ਧਾਮ

ਪਵਿੱਤਰ ਭੰਡਾਰ ਨੂੰ ਲੈ ਕੇ ਸਾਧ-ਸੰਗਤ ’ਚ ਭਾਰੀ ਉਤਸ਼ਾਹ, 

(ਸੱਚ ਕਹੂੰ ਨਿਊਜ਼)। ਸਰਸਾ। ਰੂਹਾਨੀਅਤ ’ਚ ਬਾਗੜ ਦੇ ਬਾਦਸ਼ਾਹ ਵਜੋਂ ਪ੍ਰਸਿੱਧ ਡੇਰਾ ਸੱਚਾ ਸੌਦਾ ਦੇ ਸੰਸਥਾਪਕ ਪੂਜਨੀਕ ਸਾਈ ਬੇਪਰਵਾਹ ਸ਼ਾਹ ਮਸਤਾਨਾ ਜੀ ਮਹਾਰਾਜ ਦਾ ਪਵਿੱਤਰ ਅਵਤਾਰ ਦਿਵਸ ਮੰਗਲਵਾਰ ਨੂੰ ਪੰਜਾਬ, ਹਰਿਆਣਾ, ਰਾਜਸਥਾਨ ਤੇ ਉ੍ੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਕਰਨਾਟਕ, ਮਹਾਂਰਾਸ਼ਟਰ ’ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਆਨਲਾਈਨ ਗੁਰੂਕੁਲ ਰਾਹੀਂ ਪਵਿੱਤਰ ਭੰਡਾਰੇ ’ਤੇ ਰੂਹਾਨੀ ਸਤਿਸੰਗ ਫਰ਼ਮਾਉਣਗੇ। ਪਵਿੱਤਰ ਭੰਡਾਰੇ ਦਾ ਸਮਾਂ ਸ਼ਾਮ 7 ਤੋਂ 10 ਵਜੇ ਤੱਕ ਹੈ। ਪਵਿੱਤਰ ਭੰਡਾਰੇ ਨੂੰ ਵੇਖਦਿਆਂ ਸ਼ਾਹ ਸਤਿਨਾਮ ਜੀ ਧਾਮ ਸਰਸਾ ਨੂੰ ਸ਼ਾਨਦਾਰ ਢੰਗ ਨਾਲ ਸਜਾਇਆ ਗਿਆ ਹੈ। ਸਾਧ-ਸੰਗਤ ਲਈ ਵੱਡੀਆਂ-ਵੱਡੀਆਂ ਸਕਰੀਨਾਂ ਲਾਈਆਂ ਜਾ ਰਹੀਆਂ ਹਨ।

ਇਹ ਵੀ ਪੜ੍ਹ੍ਹੋ : ਨਸ਼ੇ ਦੇ ਦੈਂਤ ਨੂੰ ਪਿੰਡਾਂ-ਸ਼ਹਿਰਾਂ ’ਚ ਨਾ ਵੜਨ ਦਿਓ : Saint Dr. MSG

ਸਾਧ-ਸੰਗਤ ’ਚ ਭਾਰੀ ਉਤਸ਼ਾਹ

ਪਵਿੱਤਰ ਭੰਡਾਰੇ ਨੂੰ ਲੈ ਕੇ ਸਾਧ-ਸੰਗਤ ਦੀ ਸਹੂਲਤ ਲਈ ਲੰਗਰ-ਭੋਜਨ, ਪਾਣੀ, ਟਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵੱਡੇ ਪ੍ਰਬੰਧ ਕੀਤੇ ਜਾ ਰਹੇ ਹਨ। ਪਵਿੱਤਰ ਭੰਡਾਰੇ ਨੂੰ ਲੈ ਕੇ ਦੇਸ਼-ਵਿਦੇਸ਼ ਦੀ ਸਾਧ-ਸੰਗਤ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਦੇ ਨਾਲ ਹੀ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਸਾਈਂ ਜੀ ਦੇ ਪਵਿੱਤਰ ਅਵਤਾਰ ਦਿਵਸ ਦੀ ਵਧਾਈ ਦੇਣ ਲਈ ਸਾਧ-ਸੰਗਤ ਵੱਲੋਂ ਗ੍ਰਿੰਟਿੰਗ ਕਾਰਡ ਭੇਜਣ ਦਾ ਸਿਲਸਿਲ਼ਾ ਬਦਸਤੂਰ ਜਾਰੀ ਹੈ।

ਤਸਵੀਰਾਂ : ਸ਼ੁਸ਼ੀਲ ਕੁਮਾਰ

ਜਿਕਰਯੋਗ ਹੈ ਕਿ ਪਰਮ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ 1948 (1891) ਨੂੰ ਕੱਤਕ ਦੀ ਪੂਰਨਮਾਸੀ ਨੂੰ ਪਿੰਡ ਕੋਟੜਾ ਤਹਿਸੀਲ ਗੰਧੇਅ ਰਿਆਸਤ ਕਲਾਇਤ ਬਿਲੋਚਿਸਤਾਨ (ਜੋ ਹੁਣ ਪਾਕਿਸਤਾਨ ’ਚ ਹੈ) ਪੂਜਨੀਕ ਪਿਤਾ ਸ੍ਰੀ ਪਿੱਲਾ ਮਲ ਜੀ ਅਤੇ ਪੂਜਨੀਕ ਮਾਤਾ ਤੁਲਸਾਂ ਬਾਈ ਜੀ ਦੇ ਘਰ ਅਵਤਾਰ ਧਾਰਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ