ਗੁਰਗੱਦੀ ਦਿਵਸ : ਸ਼ਾਹ ਸਤਿਨਾਮ ਜੀ ਧਾਮ ‘ਚ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ ਨਾਮ ਚਰਚਾ
- ਖੂਨਦਾਨ ਅਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ
- ਜਨ ਕਲਿਆਣ ਪਰਮਾਰਥੀ ਕੈਂਪ ‘ਚ ਵੱਖ-ਵੱਖ ਰੋਗਾਂ ਦੇ ਮਾਹਿਰ ਸਪੈਸ਼ਲਿਸਟ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ
ਸਰਸਾ (ਸੱਚ ਕਹੂੰ ਨਿਊਜ਼)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 29ਵਾਂ ਪਵਿੱਤਰ ਗੁਰਗੱਦੀ ਦਿਵਸ (ਮਹਾ ਪਰਉਪਕਾਰ ਦਿਵਸ) ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਭਲਕੇ ਸੋਮਵਾਰ ਨੂੰ ਪਰਮਾਰਥੀ ਕਾਰਜ ਕਰਦਿਆਂ ਮਨਾਵੇਗੀ ਇਸ ਪਵਿੱਤਰ ਮੌਕੇ ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਨਾਮ ਚਰਚਾ ਹੋਵੇਗੀ ਇਸ ਮੌਕੇ ਖੂਨਦਾਨ ਅਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ, ਜਿਨ੍ਹਾਂ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਜਨ ਕਲਿਆਣ ਪਰਮਾਰਥੀ ਕੈਂਪ ‘ਚ ਵੱਖ-ਵੱਖ ਰੋਗਾਂ ਦੇ ਮਾਹਿਰ ਸਪੈਸ਼ਲਿਸਟ ਡਾਕਟਰ ਮਰੀਜ਼ਾਂ ਦੀ ਮੁਫਤ ਜਾਂਚ ਕਰਕੇ ਮੁਫਤ ਸਲਾਹ ਦੇਣਗੇ, ਨਾਲ ਹੀ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ ਜ਼ਿਕਰਯੋਗ ਹੈ ਕਿ 23 ਸਤੰਬਰ 1990 ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕੀਤੀ ਸੀ।