ਪਵਿੱਤਰ ਗੁਰਗੱਦੀ ਦਿਵਸ ਅੱਜ

Holy, Guruship, Day Today

ਖੂਨਦਾਨ ਅਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲੱਗਣਗੇ

ਸ਼ਾਹ ਸਤਿਨਾਮ ਜੀ ਧਾਮ ‘ਚ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ ਨਾਮ ਚਰਚਾ

ਜਨ ਕਲਿਆਣ ਪਰਮਾਰਥੀ ਕੈਂਪ ‘ਚ ਕਰਵਾ ਸਕਣਗੇ ਮੁਫਤ ਸਿਹਤ ਜਾਂਚ

ਪਵਿੱਤਰ ਮਹਾਂ ਪਰਉਪਕਾਰ ਦਿਵਸ ਨੂੰ ਸਮਰਪਿਤ ਨਾਮ ਚਰਚਾ ਅੱਜ

ਸਰਸਾ, ਸੱਚ ਕਹੂੰ ਨਿਊਜ਼ 

ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 28ਵਾਂ ਪਵਿੱਤਰ ਗੁਰਗੱਦੀ ਦਿਵਸ (ਮਹਾਂ ਪਰਉਪਕਾਰ ਦਿਵਸ) ਪਰਮਾਰਥੀ ਕਾਰਜ ਕਰਕੇ ਮਨਾਵੇਗੀ ਇਸ ਪਵਿੱਤਰ ਮੌਕੇ ਸ਼ਾਹ ਸਤਿਨਾਮ ਜੀ ਧਾਮ ਸਰਸਾ ‘ਚ ਅੱਜ ਦੁਪਹਿਰ 12 ਤੋਂ 2 ਵਜੇ ਤੱਕ ਨਾਮ ਚਰਚਾ ਹੋਵੇਗੀ

ਇਸ ਪਵਿੱਤਰ ਮੌਕੇ ਖੂਨਦਾਨ ਅਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ,ਜਿਨ੍ਹਾਂ ਲਈ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਖੂਨਦਾਨ ਕੈਂਪ ਸ਼ਾਹ ਸਤਿਨਾਮ ਜੀ ਧਾਮ ਸਥਿਤ ਸੱਚਖੰਡ ਹਾਲ ‘ਚ ਲਾਇਆ ਜਾਵੇਗਾ, ਅਤੇ ਜਨ ਕਲਿਆਣ ਪਰਮਾਰਥੀ ਕੈਂਪ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ‘ਚ ਲਾਇਆ ਜਾਵੇਗਾ ਜਨ ਕਲਿਆਣ ਪਰਮਾਰਥੀ ਕੈਂਪ ‘ਚ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਮਰੀਜ਼ਾਂ ਦੀ ਮੁਫ਼ਤ ਜਾਂਚ ਕਰਕੇ ਸਲਾਹ ਦੇਣਗੇ

ਨਾਲ ਹੀ ਮਰੀਜ਼ਾਂ ਨੂੰ ਦਵਾਈਆਂ ਵੀ ਮੁਫਤ ਪ੍ਰਦਾਨ ਕੀਤੀਆਂ ਜਾਣਗੀਆਂ ਜ਼ਿਕਰਯੋਗ ਹੈ ਕਿ 23 ਸਤੰਬਰ 1990 ਨੂੰ ਡੇਰਾ ਸੱਚਾ ਸੌਦਾ ਦੀ ਦੂਜੀ ਪਾਤਸ਼ਾਹੀ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਡੇਰਾ ਸੱਚਾ ਸੌਦਾ ਦੀ ਪਵਿੱਤਰ ਗੁਰਗੱਦੀ ਦੀ ਬਖਸ਼ਿਸ਼ ਕੀਤੀ ਸੀ

Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here