ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home Breaking News ਪਵਿੱਤਰ ਅਵਤਾਰ ...

    ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਭਲਕੇ

    Holy, Incarnation Day, Tomorrow

    ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਇਆ ਜਾਵੇਗਾ

    ਸਰਸਾ (ਸੱਚ ਕਹੂੰ ਨਿਊਜ਼) ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਦਇਆ-ਮਿਹਰ ਰਹਿਮਤ ਨਾਲ ਡੇਰਾ ਸੱਚਾ ਸੌਦਾ ‘ਚ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਅਵਤਾਰ ਮਹੀਨੇ ਦੀ ਨਾਮ ਚਰਚਾ ਸਬੰਧੀ ਤਿਆਰੀਆਂ ਜ਼ੋਰਾਂ ‘ਤੇ ਹਨ ਪਵਿੱਤਰ ਭੰਡਾਰੇ ਦੇ ਮੱਦੇਨਜ਼ਰ ਸ਼ਾਹ ਸਤਿਨਾਮ ਜੀ ਧਾਮ ਤੇ ਸ਼ਾਹ ਮਸਤਾਨਾ ਜੀ ਧਾਮ ‘ਚ ਸਾਧ-ਸੰਗਤ ਦੇ ਰਹਿਣ-ਸਹਿਣ ਤੇ ਖਾਣ-ਪੀਣ ਤੇ ਪਾਰਕਿੰਗ ਆਦਿ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਸ਼ਾਹ ਸਤਿਨਾਮ ਜੀ ਧਾਮ, ਸਰਸਾ ਵਿਖੇ 12 ਨਵੰਬਰ ਨੂੰ ਪਵਿੱਤਰ ਭੰਡਾਰਾ ਮਨਾਏਗੀ ਇਸ ਮੌਕੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਨਾਮ ਚਰਚਾ ਕੀਤੀ ਜਾਵੇਗੀ Incarnation Day

    ਖੂਨਦਾਨ ਕੈਂਪ ਤੇ ਜਨ ਕਲਿਆਣ ਪਰਮਾਰਥੀ ਕੈਂਪ ਵੀ ਲਾਏ ਜਾਣਗੇ ਇਨ੍ਹਾਂ ਕੈਂਪਾਂ ‘ਚ ਸ਼ਾਹ ਸਤਿਨਾਮ ਜੀ ਸਪੈਸ਼ਲਿਟੀ ਹਸਪਤਾਲ ਦੇ ਮਾਹਿਰ ਡਾਕਟਰਾਂ ਸਮੇਤ ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਆਪਣੀਆਂ ਸੇਵਾਵਾਂ ਦੇਣਗੇ ਭੰਡਾਰੇ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰਾਂ ਨੇ ਆਪਣੀਆਂ-ਆਪਣੀਆਂ ਡਿਊਟੀਆਂ ਸੰਭਾਲ ਲਈਆਂ ਹਨ ਤੇ ਲਗਾਤਾਰ ਸੇਵਾਵਾਂ ‘ਚ ਜੁਟੇ ਹੋਏ ਹਨ

     ਜ਼ਿਕਰਯੋਗ ਹੈ ਕਿ ਪੂਜਨੀਕ ਬੇਪਰਵਾਹ ਸਾਈਂ ਮਸਤਾਨਾ ਜੀ ਮਹਾਰਾਜ ਨੇ ਬਿਕਰਮੀ ਸੰਮਤ 1948 ਕੱਤਕ ਮਹੀਨੇ ਦੀ ਪੂਰਨਮਾਸ਼ੀ ਦੇ ਦਿਨ (ਸਾਲ 1891) ‘ਚ ਪਿੰਡ ਕੋਟੜਾ, ਤਹਿਸੀਲ ਗੰਧੇਅ ਜ਼ਿਲ੍ਹਾ ਕਲਾਇਤ, ਬਿਲੋਚਿਸਤਾਨ (ਜੋ ਹੁਣ ਪਾਕਿਸਤਾਨ ‘ਚ ਹੈ) ‘ਚ ਅਵਤਾਰ ਧਾਰਨ ਕੀਤਾ

    Punjabi News ਨਾਲ ਜੁੜੇ ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here