ਪਵਿੱਤਰ ਅਵਤਾਰ ਦਿਹਾੜਾ : ਮਾਨਵਤਾ ਭਲਾਈ ਦੇ 142 ਦੇ ਕਾਰਜਾਂ ਦੀ ਮਿਲੀ ਨਵੀਂ ਰਫ਼ਤਾਰ
ਸਰਸਾ। ਡੇਰਾ ਸੱਚਾ ਸੌਦਾ ਦੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ 55ਵਾਂ ਪਵਿੱਤਰ ਅਵਤਾਰ ਦਿਹਾੜਾ ਸੋਮਵਾਰ ਨੂੰ ਸ਼ਾਹ ਸਤਿਨਾਮ ਜੀ ਧਾਮ ਵਿਖੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੂਜਨੀਕ ਗੁਰੂ ਜੀ ਦੀ ਰਹਿਨੁਮਾਈ ਹੇਠ ਕੀਤੇ ਜਾ ਰਹੇ 142 ਮਾਨਵਤਾ ਭਲਾਈ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਪਵਿੱਤਰ ਦਿਹਾੜੇ ਦੀ ਸ਼ੁਰੂਆਤ 40ਵੇਂ ਮਾਨਵਤਾ ਭਲਾਈ ਕਾਰਜ ‘ਸੰਸਕ੍ਰਿਤੀ ਕੋਰ’ ਨਾਲ ਹੋਈ। ਇਸ ਤਹਿਤ ਡੇਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਗਊਸ਼ਾਲਾਵਾਂ ਵਿੱਚ ਗਊਆਂ ਲਈ 15 ਟਰਾਲੀਆਂ ਹਰੇ ਚਾਰੇ ਅਤੇ ਫੀਡ ਦੇ ਥੈਲੇ ਭੇਜੇ ਗਏ, ਤਾਂ ਜੋ ਗਾਵਾਂ ਨੂੰ ਪੂਰਾ ਪੋਸ਼ਣ ਮਿਲ ਸਕੇ ਅਤੇ ਉਹ ਸਿਹਤਮੰਦ ਰਹਿ ਸਕਣ। ਇਸ ਪਵਿੱਤਰ ਭੰਡਾਰੇ ਦੀ ਨਾਮ ਚਰਚਾ ਦੌਰਾਨ ਗੁਰੂ-ਭਗਤੀ ਅਤੇ ਦੇਸ਼ ਭਗਤੀ ਦਾ ਅਨੋਖਾ ਸੰਗਮ ਦੇਖਣ ਨੂੰ ਮਿਲਿਆ।
ਇਸ ਤੋਂ ਪਹਿਲਾਂ 14 ਅਗਸਤ ਨੂੰ ਪਵਿੱਤਰ ਅਵਤਾਰ ਦਿਹਾੜੇ ਦੇ ਮੌਕੇ ’ਤੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਨੇ ਦੇਸ਼ ਅਤੇ ਦੁਨੀਆ ’ਚ 37 ਲੱਖ 30 ਹਜ਼ਾਰ 462 ਬੂਟੇ ਲਗਾ ਕੇ ਧਰਤੀ ਨੂੰ ਹਰਿਆਲੀ ਬਖਸ਼ ਕੇ ਵਾਤਾਵਰਨ ਦੀ ਸੰਭਾਲ ’ਚ ਅਹਿਮ ਯੋਗਦਾਨ ਪਾਇਆ ਸੀ। ਤੁਹਾਨੂੰ ਦੱਸ ਦੇਈਏ ਕਿ ਪੂਜਨੀਕ ਗੁਰੂ ਜੀ ਨੇ 15 ਅਗਸਤ 1967 ਨੂੰ ਸ਼੍ਰੀ ਗੁਰੂਸਰ ਮੋਡੀਆ, ਸ਼੍ਰੀ ਗੰਗਾਨਗਰ (ਰਾਜਸਥਾਨ) ਵਿਖੇ ਪਵਿੱਤਰ ਅਵਤਾਰ ਧਾਰਿਆ ਸੀ। ਪਵਿੱਤਰ ਅਵਤਾਰ ਦਿਹਾੜੇ ਨੂੰ ਲੈ ਕੇ ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਵਿਚ ਅਦਭੁਤ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
ਐਤਵਾਰ ਰਾਤ ਤੋਂ ਹੀ ਸ਼ਾਹ ਸਤਿਨਾਮ ਜੀ ਧਾਮ ਅਤੇ ਸ਼ਾਹ ਮਸਤਾਨਾ ਜੀ ਧਾਮ ਵਿੱਚ ਸਾਧ-ਸੰਗਤ ਆਉਣੀ ਸ਼ੁਰੂ ਹੋ ਗਈ, ਜੋ ਲਗਾਤਾਰ ਜਾਰੀ ਰਹੀ। 15 ਅਗਸਤ ਨੂੰ ਸਵੇਰੇ 11 ਵਜੇ ਪਵਿੱਤਰ ਭੰਡਾਰੇ ਦੀ ਆਰੰਭਤਾ ਤੋਂ ਪਹਿਲਾਂ ਹੀ ਸਾਰਾ ਪੰਡਾਲ ਸਾਧ-ਸੰਗਤ ਨਾਲ ਖਚਾਖਚ ਭਰਿਆ ਹੋਇਆ ਹੈ। ਇਸ ਦੇ ਨਾਲ ਹੀ ਆਸ਼ਰਮ ਨੂੰ ਜਾਣ ਵਾਲੇ ਸਾਰੇ ਰਸਤਿਆਂ ’ਤੇ ਜਿੱਥੋਂ ਤੱਕ ਨਜ਼ਰ ਜਾਂਦੀ ਹੈ, ਉਥੇ ਸਾਧ-ਸੰਗਤ ਦਾ ਇਕੱਠ ਨਜ਼ਰ ਆਉਂਦਾ ਹੈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ