Welfare Work: ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡ ਕੇ ਮਨਾਇਆ ਪਵਿੱਤਰ ਅਵਤਾਰ ਦਿਹਾੜਾ

Welfare Work

Welfare Work: ਜਲਾਲਾਬਾਦ (ਰਜਨੀਸ਼ ਰਵੀ)। ਬੇਪਰਵਾਹ ਸਾਈ ਮਸਤਾਨਾ ਜੀ ਮਹਾਰਾਜ ਦੇ ਪਵਿੱਤਰ ਜਨਮ ਦਿਹਾੜੇ ਸਾਧ ਸੰਗਤ ਵੱਲੋਂ ਮਾਨਵਤਾ ਭਲਾਈ ਦੇ ਕਾਰਜ ਕਰਦਿਆਂ ਸ਼ਰਧਾ ਅਤੇ ਉਤਸਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਲਾਲਾਬਾਦ ਦੇ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਦੇ ਕੇਂਦਰ ਵਿੱਚ ਨਾਮ ਚਰਚਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਵੀਰਾਜਾ ਵਲੋਂ ਡੇਰਾ ਸੱਚਾ ਸੌਦਾ ਦੇ ਪਵਿੱਤਰ ਗ੍ਰੰਥਾਂ ਚ ਸ਼ਬਦ ਬਾਣੀ ਗਾਇਨ ਕਰਕੇ ਗੁਰੂ ਦਾ ਜਸ ਗਾਇਆ ।

Welfare Work

ਇਸ ਮੌਕੇ ਪੂਜਨੀਕ ਗੁਰੂ ਸੰਤ ਡਾਕਟਰ ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸ਼ਾ ਦੀਆਂ ਸਿੱਖਿਆਵਾਂ ਤੇ ਚਲਦੇ ਹੋਏ ਮਾਨਵਤਾ ਭਲਾਈ ਦੇ ਕਾਰਜਾਂ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਜਿਸ ਬਾਰੇ ਜਾਣਕਾਰੀ ਦਿੰਦਿਆਂ 85 ਮੈਂਬਰ ਸੁਭਾਸ਼ ਸੁਖੀਜਾ ਇੰਸਾ ਹਰਦੇਵ ਇੰਸਾ ਅਤੇ ਰਜੀਵ ਸੋਈ ਇੰਸਾ ਨੇ ਦੱਸਿਆ ਕਿ ਅੱਜ ਬੇਪਰਵਾਹਾ ਸਾਈ ਮਸਤਾਨਾ ਜੀ ਦੇ ਪਵਿੱਤਰ ਅਵਤਾਰ ਦਿਹਾੜੇ ਮੌਕੇ ਮਨਵਤਾਂ ਭਲਾਈ ਕਾਰਜਾਂ ਦੀ ਲੜੀ ਤਹਿਤ ਜਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। Welfare Work

Read Also : Fazilka News: ਸਕੇ ਭਰਾਵਾਂ ਦੀ ਜੋੜੀ ਦੀ ਕਹਾਣੀ ਸੁਣ ਕੇ ਦਿਲ ਹੋ ਜਾਵੇਗਾ ਬਾਗੋ-ਬਾਗ, ਪੜ੍ਹੋ ਤੇ ਜਾਣੋ

ਉਹਨਾਂ ਦੱਸਿਆ ਕਿ ਬਲਾਕ ਜਲਾਲਾਬਾਦ ਦੀ ਸਾਧ ਸੰਗਤ ਪੂਜਨੀਕ ਗੁਰੂ ਜੀ ਦੀਆਂ ਸਿੱਖਿਆਵਾਂ ਤੇ ਚਲਦੇ ਹੋਏ ਮਾਨਵਤਾ ਭਲਾਈ ਦੇ ਕਾਰਜ ਵਿੱਚ ਨਿਰੰਤਰ ਲੱਗੀ ਹੋਈ ਹੈ ਇੱਥੇ ਵਰਨਣ ਯੋਗ ਹੈ ਕਿ ਪਵਿੱਤਰ ਅਵਤਾਰ ਦਿਹਾੜੇ ਦੇ ਸੰਬੰਧ ਵਿੱਚ ਐਮਐਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਨੂੰ ਰੰਗ ਬਰੰਗੀਆਂ ਝੰਡੀਆਂ ਲੜੀਆਂ ਤੇ ਗੁਬਾਰੇ ਨਾਲ ਸਜਾਇਆ ਗਿਆ ਸੀ।