ਪਵਿੱਤਰ ਅਵਤਾਰ ਮਹੀਨਾ: ਸਲਾਬਤਪੁਰਾ ਵਿੱਚ ਵਗਿਆ ਸ਼ਰਧਾ ਦਾ ਸਮੁੰਦਰ

pita ji

55 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਸਲਾਬਤਪੁਰਾ, (ਸੁਖਜੀਤ ਮਾਨ)। ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਅਵਤਾਰ ਮਹੀਨੇ ਅਗਸਤ ਦੇ ਸਬੰਧ ਵਿੱਚ ਅੱਜ ਸ਼ਾਹ ਸਤਿਨਾਮ ਜੀ ਰੂਹਾਨੀ ਧਾਮ ਡੇਰਾ ਰਾਜਗੜ ਸਲਾਬਤਪੁਰਾ ਵਿਖੇ ਪੰਜਾਬ ਦੀ ਸਾਧ ਸੰਗਤ ਵੱਲੋਂ ਨਾਮ ਚਰਚਾ ਕਰਕੇ ਖੁਸ਼ੀ ਮਨਾਈ ਗਈ। ਮੌਸਮ ਵਿੱਚ ਭਾਵੇਂ ਹੁੰਮਸ ਸੀ ਪਰ ਬੱਚਿਆਂ-ਬੁੱਢਿਆ ਸਮੇਤ ਹਰ ਉਮਰ ਵਰਗ ਦੀ ਸਾਧ ਸੰਗਤ ਦਾ ਉਤਸ਼ਾਹ ਠਾਠਾ ਮਾਰ ਰਿਹਾ ਸੀ। ਸਾਧ ਸੰਗਤ ਦੀ ਸਹੂਲਤ ਲਈ ਜਿੰਮੇਵਾਰਾਂ ਵੱਲੋਂ ਸ਼ਲਾਘਾਯੋਗ ਪ੍ਰਬੰਧ ਕੀਤੇ ਗਏ ਸਨ। ਪੂਜਨੀਕ ਹਜ਼ੂਰ ਪਿਤਾ ਜੀ ਵੱਲੋਂ ਗਾਏ ਸ਼ਬਦਾਂ ਤੇ ਸਾਧ ਸੰਗਤ ਨੇ ਨੱਚ ਕੇ ਖੁਸ਼ੀ ਮਨਾਈ। ਫੂਡ ਬੈਂਕ ਮੁਹਿੰਮ ਤਹਿਤ 55 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਅਤੇ ਆਸ਼ਿਆਨਾ ਮੁਹਿੰਮ ਤਹਿਤ ਇੱਕ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤੇ ਗਏ ਮਕਾਨ ਦੀ ਚਾਬੀ ਸੌਂਪੀ ਗਈ।

ਇਸ ਮੌਕੇ ਪੂਜਨੀਕ ਗੁਰੂ ਜੀ ਨੇ ਆਪਣੇ ਪਵਿੱਤਰ ਅਨਮੋਲ ਬਚਨਾਂ (ਰਿਕਾਰਡਡ) ਰਾਹੀਂ ਫਰਮਾਇਆ ਕਿ ਮਨੁੱਖੀ ਜੀਵਨ ਵਿੱਚ ਰਹਿੰਦੇ ਹੋਏ ਆਪਣੇ ਦੁਨਿਆਵੀ ਕੰਮ ਧੰਦੇ ਕਰਨ ਦੇ ਨਾਲ-ਨਾਲ ਅੱਲਾ, ਰਾਮ, ਵਾਹਿਗੁਰੂ, ਪ੍ਰਮਾਤਮਾ ਦਾ ਨਾਮ ਜ਼ਰੂਰ ਜਪੋ। ਆਪ ਜੀ ਨੇ ਫਰਮਾਇਆ ਕਿ ਸਾਨੂੰ ਕਿਸੇ ਦੀ ਨਿੰਦਿਆ ਚੁਗਲੀ ਨਹੀਂ ਕਰਨੀ ਚਾਹੀਂਦੀ। ਦਿ੍ਰੜ ਵਿਸ਼ਵਾਸ ਪ੍ਰਤੀ ਬਚਨ ਫਰਮਾਉਂਦਿਆਂ ਪੂਜਨੀਕ ਗੁਰੂ ਜੀ ਨੇ ਫਰਮਾਇਆ ਕਿ ਸਿਸ਼ ਨੂੰ ਆਪਣੇ ਗੁਰੂ ਤੇ ਅਟੱਲ ਵਿਸ਼ਵਾਸ ਹੋਣਾ ਚਾਹੀਦਾ ਹੈ ਕਿਉਂਕਿ ਗੁਰੂ ਕਦੇ ਗਲਤ ਹੋ ਹੀ ਨਹੀਂ ਸਕਦਾ।

ਇਸ ਮੌਕੇ ਮਾਨਵਤਾ ਭਲਾਈ ਦੇ 142 ਵੇਂ ਕਾਰਜ਼ ਤਿਰੰਗਾ ਸਾਡੀ ਆਨ-ਬਾਨ-ਸ਼ਾਨ ਤਹਿਤ ਸਾਧ ਸੰਗਤ ਵੱਲੋਂ ਤਿਰੰਗੇ ਝੰਡੇ ਲਹਿਰਾਏ ਗਏ ਅਤੇ ਪ੍ਰਣ ਕੀਤਾ ਕਿ 15 ਅਗਸਤ ਨੂੰ ਦੇਸ਼ ਦੇ ਆਜ਼ਾਦੀ ਦਿਹਾੜੀ ਮੌਕੇ ਘਰ-ਘਰ ’ਤੇ ਤਿਰੰਗਾ ਝੰਡਾ ਲਹਿਰਾਇਆ ਜਾਵੇਗਾ। ਇਸ ਤੋਂ ਪਹਿਲਾਂ ਰਾਮ ਸਿੰਘ ਇੰਸਾਂ ਚੇਅਰਮੈਨ ਨੇ ਕਿਹਾ ਕਿ ਡੇਰਾ ਸੱਚਾ ਸੌਦਾ ਦੀ ਸਾਧ ਸੰਗਤ ਅਡੋਲ ਹੈ, ਲਗਾਤਾਰ ਮਾਨਵਤਾ ਭਲਾਈ ਦੇ ਕਾਰਜ ਕਰ ਰਹੀ ਹੈ ਅਤੇ ਪੂਜਨੀਕ ਹਜ਼ੂਰ ਪਿਤਾ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਬਚਨਾਂ ’ਤੇ ਚਲਦੀ ਹੋਈ ਇਸੇ ਤਰਾਂ ਭਲਾਈ ਕਾਰਜ ਕਰਦੀ ਰਹੇਗੀ।

45 ਮੈਂਬਰ ਹਰਚਰਨ ਸਿੰਘ ਇੰਸਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੂਜਨੀਕ ਹਜ਼ੂਰ ਪਿਤਾ ਜੀ ਦੀ ਰਹਿਮਤ ਸਦਕਾ ਸਾਧ ਸੰਗਤ ਮਾਨਵਤਾ ਭਲਾਈ ਦੇ 142 ਕਾਰਜ ਲਗਾਤਾਰ ਕਰ ਰਹੀ ਹੈ, ਉਸੇ ਤਹਿਤ ਹੀ ਅੱਜ ਵੀ ਲੋੜਵੰਦਾਂ ਦੀ ਮੱਦਦ ਕਰਦਿਆਂ 55 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਤੇ ਇੱਕ ਲੋੜਵੰਦ ਪਰਿਵਾਰ ਨੂੰ ਬਣਾ ਕੇ ਦਿੱਤੇ ਮਕਾਨ ਦੀਆਂ ਚਾਬੀਆਂ ਸੌਂਪੀਆਂ ਗਈਆਂ। ਉਹਨਾਂ ਸਾਧ ਸੰਗਤ ਨੂੰ ਅਪੀਲ ਕੀਤੀ ਕਿ ਆਪਾਂ ਪ੍ਰਣ ਕਰੀਏ ਕਿ ਮਾਨਵਤਾ ਭਲਾਈ ਦੇ ਕਾਰਜਾਂ ਵਿੱਚ ਲਗਾਤਾਰ ਅੱਗੇ ਵਧਦੇ ਰਹਾਂਗੇ ਤਾਂ ਮੌਜੂਦ ਸਾਧ ਸੰਗਤ ਨੇ ਦੋਵੇਂ ਹੱਥ ਖੜੇ ਕਰਕੇ ਪ੍ਰਣ ਕੀਤਾ ਕਿ ਉਹ ਸੱਚ ਦੇ ਰਾਹ ਤੇ ਚਲਦੀ ਹੋਈ ਮਾਨਵਤਾ ਭਲਾਈ ਕਾਰਜਾਂ ਵਿੱਚ ਡਟੀ ਰਹੇਗੀ।

ਦੱਸਣਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦਾ ਜਨਮ 15 ਅਗਸਤ 1967 ਨੂੰ ਸ੍ਰੀ ਗੁਰੂਸਰ ਮੋਡੀਆ (ਰਾਜਸਥਾਨ) ਵਿਖੇ ਹੋਇਆ। 23 ਸਤੰਬਰ 1990 ਨੂੰ ਸ਼ਾਹ ਸਤਿਨਾਮ ਜੀ ਮਹਾਰਾਜ ਨੇ ਪੂਜਨੀਕ ਹਜ਼ੂਰ ਪਿਤਾ ਜੀ ਨੂੰ ਪਵਿੱਤਰ ਗੁਰਗੱਦੀ ’ਤੇ ਬਿਰਾਜਮਾਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ