MSG Gurmantra Bhandara: ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਸ਼ੁਰੂ, ਡੇਰਾ ਸੱਚਾ ਸੌਦਾ ਸਰਸਾ ਤੋਂ Live…

Dera Sacha Sauda

MSG Gurmantra Bhandara: ਸਰਸਾ (ਸੱਚ ਕਹੂੰ ਨਿਊਜ਼)। ਡੇਰਾ ਸੱਚਾ ਸੌਦਾ ਦੀ ਸਾਧ-ਸੰਗਤ ਅੱਜ ਮੰਗਲਵਾਰ ਨੂੰ ਪਵਿੱਤਰ ਐੱਮਐੱਸਜੀ ਗੁਰਮੰਤਰ ਭੰਡਾਰਾ ਸ਼ਾਹ ਸਤਿਨਾਮ-ਸ਼ਾਹ ਮਸਤਾਨਾ ਜੀ ਧਾਮ ਡੇਰਾ ਸੱਚਾ ਸੌਦਾ, ਸਰਸਾ ਵਿਖੇ ਮਨਾ ਰਹੀ ਹੈ। ਪਵਿੱਤਰ ਭੰਡਾਰੇ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਪਵਿੱਤਰ ਭੰਡਾਰੇ ਸਬੰਧੀ ਸਾਧ-ਸੰਗਤ ’ਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਸਾਧ-ਸੰਗਤ ਸਵੇਰ ਤੋਂ ਹੀ ਭਾਰੀ ਗਿਣਤੀ ਵਿੱਚ ਪਹੁੰਚਣੀ ਸ਼ੁਰੂ ਹੋ ਗਈ ਸੀ ਜੋ ਲਗਾਤਾਰ ਪਹੁੰਚ ਰਹੀ ਹੈ। ਇਸ ਮੌਕੇ ਮਾਨਵਤਾ ਭਲਾਈ ਕਾਰਜ ਵੀ ਕੀਤੇ ਜਾਣਗੇ। ਪਵਿੱਤਰ ਭੰਡਾਰੇ ਦੇ ਪ੍ਰਬੰਧਾਂ ਲਈ ਪੰਡਾਲ, ਲੰਗਰ, ਪੀਣ ਵਾਲਾ ਪਾਣੀ, ਟ੍ਰੈਫਿਕ ਗਰਾਉੂਂਡ ਸਮੇਤ ਵੱਖ-ਵੱਖ ਸੰਮਤੀਆਂ ਦੇ ਸੇਵਾਦਾਰ ਆਪਣੀਆਂ ਸੇਵਾਵਾਂ ਤਨਦੇਹੀ ਨਾਲ ਨਿਭਾ ਰਹੇ ਹਨ।

ਜ਼ਿਕਰਯੋਗ ਹੈ ਕਿ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਨੂੰ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੇ 25 ਮਾਰਚ 1973 ਨੂੰ ਪਵਿੱਤਰ ਗੁਰਮੰਤਰ (ਨਾਮ-ਸ਼ਬਦ) ਦੀ ਅਨਮੋਲ ਦਾਤ ਦੀ ਬਖਸ਼ਿਸ਼ ਕੀਤੀ ਸੀ। ਇਸੇ ਮਹੀਨੇ ਹੀ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੇ ਪੂਜਨੀਕ ਪਰਮ ਪਿਤਾ ਸ਼ਾਹ ਸਤਿਨਾਮ ਸਿੰਘ ਜੀ ਮਹਾਰਾਜ ਨੂੰ ਅਤੇ ਪੂਜਨੀਕ ਸਾਈਂ ਸਾਵਣ ਸ਼ਾਹ ਜੀ ਮਹਾਰਾਜ ਨੇ ਪੂਜਨੀਕ ਬੇਪਰਵਾਹ ਸਾਈਂ ਸ਼ਾਹ ਮਸਤਾਨਾ ਜੀ ਮਹਾਰਾਜ ਨੂੰ ਪਵਿੱਤਰ ਗੁਰਮੰਤਰ ਦੀ ਅਨਮੋਲ ਦਾਤ ਦੀ ਬਖਸ਼ਿਸ਼ ਕੀਤੀ ਸੀ।

ਇਸ ਲਈ ਸਾਧ-ਸੰਗਤ ਇਸ ਪੂਰੇ ਮਹੀਨੇ ਨੂੰ ਸ਼ਰਧਾ ਨਾਲ ਪਵਿੱਤਰ ‘ਐੱਮਐੱਸਜੀ ਗੁਰਮੰਤਰ ਭੰਡਾਰੇ’ ਦੇ ਰੂਪ ’ਚ ਖੂਨਦਾਨ, ਜ਼ਰੂਰਤਮੰਦਾਂ ਦੀ ਮੱਦਦ, ਬੇਸਹਾਰਿਆਂ ਦੇ ਮਕਾਨ, ਜ਼ਰੂਰਤਮੰਦ ਪਰਿਵਾਰ ਦੀਆਂ ਧੀਆਂ ਦੇ ਵਿਆਹ ’ਚ ਆਰਥਿਕ ਮੱਦਦ ਜਿਹੇ ਮਾਨਵਤਾ ਭਲਾਈ ਦੇ 167 ਕਾਰਜ ਕਰਕੇ ਮਨਾਉਂਦੀ ਹੈ। MSG Gurmantra Bhandara