ਜਾਣੋਂ, ਕਿਉਂ ਗ੍ਰਹਿ ਮੰਤਰਾਲੇ ਨੇ ਪੀਐਫ਼ਆਈ ਨੂੰ ਕੀਤਾ ਬੈਨ

ਗ੍ਰਹਿ ਮੰਤਰਾਲੇ ਨੇ ਪੀਐਫ਼ਆਈ ਨੂੰ ਗੈਰ ਕਾਨੂੰਨੀ ਸੰਗਠਨ ਕੀਤਾ ਘੋਸ਼ਿਤ

ਨਵੀਂ ਦਿੱਲੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਪਾਪੂਲਰ ਫਰੰਟ ਆਫ ਇੰਡੀਆ (ਪੀਐਫਆਈ) ਅਤੇ ਇਸ ਨਾਲ ਸਬੰਧਤ ਸੰਗਠਨਾਂ ਨੂੰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਪਾਏ ਜਾਣ ਲਈ ਗੈਰ-ਕਾਨੂੰਨੀ ਸੰਗਠਨ ਘੋਸ਼ਿਤ ਕੀਤਾ ਹੈ। ਮੰਤਰਾਲੇ ਨੇ ਤੁਰੰਤ ਪ੍ਰਭਾਵ ਨਾਲ ਸੰਗਠਨ ’ਤੇ 5 ਸਾਲ ਤੱਕ ਦੀ ਪਾਬੰਦੀ ਲਗਾ ਦਿੱਤੀ ਹੈ।

ਗ੍ਰਹਿ ਮੰਤਰਾਲੇ ਨੇ ਮੰਗਲਵਾਰ ਦੇਰ ਰਾਤ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਕਿ ਪੀਐਫਆਈ ਨੌਜਵਾਨਾਂ, ਵਿਦਿਆਰਥੀਆਂ, ਮਹਿਲਾ ਇਮਾਮਾਂ, ਵਕੀਲਾਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਤੱਕ ਆਪਣੀ ਪਹੁੰਚ ਵਧਾ ਕੇ ਇੱਕ ਗੁਪਤ ਏਜੰਡੇ ਦੇ ਤਹਿਤ ਇੱਕ ਵਿਸ਼ੇਸ਼ ਵਰਗ ਨੂੰ ਕੱਟੜਪੰਥੀ ਬਣਾ ਰਿਹਾ ਹੈ। ਸੰਗਠਨ ਦਾ ਉਦੇਸ਼ ਲੋਕਤੰਤਰ ਦੀ ਧਾਰਨਾ ਨੂੰ ਕਮਜ਼ੋਰ ਕਰਨਾ ਅਤੇ ਸੰਵਿਧਾਨ ਦੇ ਵਿਰੁੱਧ ਕੰਮ ਕਰਨਾ ਹੈ।

ਗ੍ਰਹਿ ਮੰਤਰਾਲੇ ਨੇ ਕਿਹਾ ਹੈ ਕਿ ਜਾਂਚ ’ਚ ਪੀਐਫ਼ਆਈ ਦੇ ਗੈਰ-ਕਾਨੂੰਨੀ ਗਤੀਵਿਧੀਆਂ ’ਚ ਸ਼ਾਮਲ ਪਾਏ ਜਾਣ ਤੋਂ ਬਾਅਦ ਇਸ ’ਤੇ ਅਤੇ ਇਸ ਨਾਲ ਸਬੰਧਤ ਸੰਗਠਨਾਂ ’ਤੇ ਤੁਰੰਤ ਪ੍ਰਭਾਵ ਨਾਲ 5 ਸਾਲ ਲਈ ਪਾਬੰਦੀ ਲਗਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਰਾਸ਼ਟਰੀ ਜਾਂਚ ਏਜੰਸੀ ਨੇ ਪਿਛਲੇ ਹਫਤੇ ਦੇਸ਼ ਭਰ ’ਚ ਪੀਐਫ਼ਆਈ ਦੇ 100 ਤੋਂ ਵੱਧ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਸੀ ਅਤੇ ਇਸ ਦੇ ਕਈ ਮੈਂਬਰਾਂ ਨੂੰ ਗਿ੍ਰਫਤਾਰ ਕੀਤਾ ਸੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ