ਲੁਧਿਆਣਾ ਪੁੱਜੇ ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ, ਧਮਾਕੇ ਵਾਲੀ ਥਾਂ ਦਾ ਲਿਆ ਜਾਇਜ਼ਾ
(ਸੱਚ ਕਹੂੰ ਨਿਊਜ਼) ਲੁਧਿਆਣਾ। ਲੁਧਿਆਣਾ ਕੋਰਟ ’ਚ ਹੋਏ ਧਮਾਕੇ ਤੋਂ ਬਾਅਦ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਘਟਨ ਸਥਾਨ ਦਾ ਜਾਇਜ਼ਾ ਲਿਆ। ਉਨਾਂ ਕਿਹਾ ਇਸ ਪਿੱਛੇ ਬਾਹਰਲੀਆਂ ਫੋਰਸਿਜ਼ ਦਾ ਹੱਥ ਹੋ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਪੰਜਾਬ ਸ਼ਾਂਤੀ ਹੈ ਤਾਂ ਪੂਰੇ ਦੇਸ਼ ’ਚ ਸ਼ਾਂਤੀ ਹੈ। ਉਨਾਂ ਕਿਹਾ ਕਿ ਸੂਬੇ ’ਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਇਸ ਦੇ ਨਾਲ ਉਨਾਂ ਕਿਹਾ ਕਿ ਸੂਬੇ ’ਚ ਕੋਰਟਾਂ ਦੀ ਸੁਰੱਖਿਆ ਹੋਰ ਵਧਾਈ ਜਾਵੇਗੀ। ਉਨਾਂ ਕਿਹਾ ਕਿ ਇਹ ਸਿਰਫ ਪੰਜਾਬ ਚੋਣਾਂ ਨੂੰ ਲੈ ਕੇ ਹੋ ਰਿਹਾ ਹੈ ਨਾਲ ਉਨਾਂ ਕਿਹਾ ਕਿ ਘਟਨਾ ਦੇ ਦੋਸ਼ੀਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ। ਉਨਾਂ ਇਸ ਘਟਨਾ ਪਿੱਛੇ ਕਿਸ ਦਾ ਹੱਥ ਹੈ ਇਸ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਚੋਣਾਂ ਤੋਂ ਪਹਿਲਾਂ ਪੰਜਾਬ ’ਚ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ : ਸੀਐਮ ਚੰਨੀ
ਧਮਾਕੇ ਤੋਂ ਬਾਅਦ ਸੀਐਮ ਚੰਨੀ ਨੇ ਕਿਹਾ ਕਿ ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਭਾਰਤ ਅਤੇ ਪੰਜਾਬ ਵਿਰੋਧੀ ਤਾਕਤਾਂ ਮਾਹੌਲ ਖਰਾਬ ਕਰ ਰਹੀਆਂ ਹਨ। ਪਹਿਲਾਂ ਬੇਅਦਬੀਆਂ ਰਾਹੀਂ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕਾਮਯਾਬ ਨਹੀਂ ਹੋਈ। ਹੁਣ ਇਸ ਤਰ੍ਹਾਂ ਦਾ ਕੰਮ ਕੀਤਾ ਜਾ ਰਿਹਾ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਲੁਧਿਆਣਾ ਕੋਟਰ ‘ਚ ਬੰਬ ਧਮਾਕਾ, 2 ਦੀ ਮੌਤ, ਕਈ ਜ਼ਖਮੀ
ਲੁਧਿਆਣਾ ਕੋਟਰ ‘ਚ ਬੰਬ ਧਮਾਕਾ, 2 ਦੀ ਮੌਤ, ਕਈ ਜ਼ਖਮੀ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। ਲੁਧਿਆਣਾ ਦੀ ਅਦਾਲਤ ਵਿੱਚ ਧਮਾਕਾ ਹੋਣ ਦੀ ਖ਼ਬਰ ਹੈ। ਲੁਧਿਆਣਾ ਦੀ ਅਦਾਲਤ ‘ਚ ਧਮਾਕਾ, 2 ਦੀ ਮੌਤ ਧਮਾਕੇ ‘ਚ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਲੁਧਿਆਣਾ ਅਦਾਲਤ ਦੀ ਤੀਜੀ ਮੰਜ਼ਿਲ ‘ਤੇ ਹੋਇਆ। ਹਾਲਾਂਕਿ ਹੁਣ ਤੱਕ ਕਿੰਨੇ ਜ਼ਖਮੀ ਹੋਏ ਹਨ ਅਤੇ ਕਿੰਨੀਆਂ ਮੌਤਾਂ ਹੋਈਆਂ ਹਨ, ਇਸ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ। ਧਮਾਕੇ ਕਾਰਨ ਦਹਿਸ਼ਤ ਦਾ ਮਾਹੌਲ ਹੈ ਫਿਲਹਾਲ ਪੁਲਿਸ ਮੌਕੇ ‘ਤੇ ਪਹੁੰਚ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਦਾਲਤ ‘ਚ ਵਕੀਲਾਂ ਦੀ ਹੜਤਾਲ ਚੱਲ ਰਹੀ ਹੈ, ਇਸ ਲਈ ਅਦਾਲਤ ‘ਚ ਜ਼ਿਆਦਾ ਭੀੜ ਨਹੀਂ ਸੀ।
ਐਨਆਈਏ ਦੀ ਟੀਮ ਕਰੇਗੀ ਜਾਂਚ
ਐਨਆਈਏ ਦੀ ਦੋ ਮੈਂਬਰੀ ਟੀਮ ਵੀ ਜਾਂਚ ਲਈ ਚੰਡੀਗੜ੍ਹ ਤੋਂ ਰਵਾਨਾ ਹੋ ਗਈ ਹੈ। ਪੰਜਾਬ ਪੁਲਿਸ ਦੀ ਫੋਰੈਂਸਿਕ ਟੀਮ ਦੇ ਨਾਲ ਐਨਆਈਏ ਦੀ ਟੀਮ ਧਮਾਕੇ ਦੀ ਜਾਂਚ ਕਰੇਗੀ। ਇਹ ਵੀ ਦੇਖਿਆ ਜਾਵੇਗਾ ਕਿ ਕੀ ਇਹ ਵਿਦੇਸ਼ੀ ਤਾਕਤਾਂ ਦੀ ਕਾਰਵਾਈ ਤਾਂ ਨਹੀਂ ਹੈ। ਜੇਕਰ ਇਸ ‘ਚ ਅੱਤਵਾਦੀਆਂ ਦਾ ਹੱਥ ਪਾਇਆ ਜਾਂਦਾ ਹੈ ਤਾਂ NIA ਜਾਂਚ ਆਪਣੇ ਹੱਥਾਂ ‘ਚ ਲਵੇਗੀ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਫੋਰੈਂਸਿਕ ਟੀਮ ਵੀ ਲੁਧਿਆਣਾ ਭੇਜੀ ਗਈ ਹੈ।