ਵਿਧਾਇਕਾਂ ਨੂੰ ਨਵੀਂ ਤਕਨੀਕ ਨਾਲ ਜੋੜਨ ਜਾ ਰਹੀ ਐ ਮਾਨ ਸਰਕਾਰ, ਜਾਣੋ ਕਿਵੇਂ

Government

ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ ਨੂੰ | Government

ਚੰਡੀਗੜ੍ਹ (ਅਸ਼ਵਨੀ ਚਾਵਲਾ)। ਪੰਜਾਬ ਵਿਧਾਨ ਸਭਾ ਵਿਖੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਕਾਨਫਰੰਸ-ਕਮ-ਵਰਕਸ਼ਾਪ 21 ਸਤੰਬਰ, 2023 ਨੂੰ ਕਰਵਾਈ ਜਾਵੇਗੀ, ਜਿਸ ਦਾ ਉਦਘਾਟਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਕਰਨਗੇ। ਇਹ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਪਹਿਲ ਸਦਕਾ 21 ਅਤੇ 22 ਸਤੰਬਰ, 2023 ਨੂੰ ਸਾਰੇ ਵਿਧਾਇਕਾਂ ਲਈ ਦੋ ਦਿਨਾ ਵਰਕਸ਼ਾਪ ਲਗਾਈ ਜਾਵੇਗੀ, ਜਿਸ ’ਚ ਸਾਰੇ ਵਿਧਾਇਕਾਂ ਨੂੰ ਨਵੀਂ ਆਨਲਾਈਨ ਪ੍ਰਣਾਲੀ ਤੇ ਪ੍ਰੋਜੈਕਟ ਸਬੰਧੀ ਸਾਰੀ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ੍ਰ. ਮਾਨ 21 ਸਤੰਬਰ ਨੂੰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਤੇ ਨੇਵਾ ਬਰੋਸ਼ਰ ਦਾ ਉਦਘਾਟਨ ਕਰਨਗੇ। (Government)

ਕੁਲਤਾਰ ਸੰਧਵਾਂ ਨੇ ਦੱਸਿਆ ਕਿ ਇਸ ਕਾਨਫਰੰਸ-ਕਮ-ਵਰਕਸ਼ਾਪ ’ਚ ਆਨਲਾਈਨ ਨੋਟਿਸ ਸੈਕਸ਼ਨ ਤੇ ਡਿਜ਼ੀਟਲ, ਆਨਲਾਈਨ ਪ੍ਰਸ਼ਨ ਪ੍ਰੋਸੈਸਿੰਗ ਤੇ ਡਿਜ਼ੀਟਾਈਜੇਸ਼ਨ ਮੌਡਿਊਲ, ਆਨਲਾਈਨ ਹਾਊਸ ਕਮੇਟੀ ਮੌਡਿਊਲ, ਰਿਪੋਰਟਰਜ਼ ਮੌਡਿਊਲ ਆਦਿ ਹੋਣ ਵਾਲੇ ਵੱਖ-ਵੱਖ ਸੈਸ਼ਨਾਂ ’ਚ ਸਮੁੱਚੀ ਪ੍ਰਣਾਲੀ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ।

ਮੁੱਖ ਮੰਤਰੀ ਕਰਨਗੇ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ, ਪੰਜਾਬ ਵਿਧਾਨ ਸਭਾ ਡਿਜ਼ੀਟਲ ਵਿੰਗ, ਪੰਜਾਬ ਵਿਧਾਨ ਸਭਾ ਵੈਬਸਾਈਟ, ਨੇਵਾ ਵਰਕਸ਼ਾਪ ਤੇ ਨੇਵਾ ਬਰੋਸ਼ਰ ਦਾ ਉਦਘਾਟਨ | Government

ਕੁਲਤਾਰ ਸੰਧਵਾਂ ਨੇ ਦੱਸਿਆ ਕਿ ਅਗਲੇ ਸੈਸ਼ਨ ਤੋਂ ਪੰਜਾਬ ਵਿਧਾਨ ਸਭਾ ਦੀ ਸਮੁੱਚੀ ਕਾਰਵਾਈ ਹਾਈਟੈਕ ਤੇ ਕਾਗਜ਼-ਰਹਿਤ ਹੋਵੇਗੀ। ਉਨਾਂ ਦੱਸਿਆ ਕਿ ਹੁਣ ਸਮੂਹ ਵਿਧਾਇਕ ਵਾਤਾਵਰਣ-ਪੱਖੀ ਪਹਿਲ ਤਹਿਤ ਟੈਬਲੇਟਾਂ ਰਾਹੀਂ ਭਾਵ ਕਾਗਜ਼-ਰਹਿਤ ਪ੍ਰਣਾਲੀ ਅਪਣਾਉਂਦੇ ਹੋਏ ਵਿਧਾਨ ਸਭਾ ਸੈਸ਼ਨਾਂ ’ਚ ਭਾਗ ਲੈਣਗੇ।

ਇਹ ਵੀ ਪੜ੍ਹੋ : ਸਿਹਤ ਸਹੂਲਤਾਂ ਸਬੰਧੀ ਮੰਤਰੀ ਬਲਬੀਰ ਸਿੰਘ ਦਾ ਵੱਡਾ ਬਿਆਨ

ਉਨ੍ਹਾਂ ਦੱਸਿਆ ਕਿ ਹੁਣ ਪੰਜਾਬ ਵਿਧਾਨ ਸਭਾ ਸਬੰਧੀ ਜਾਣਕਾਰੀ ਦਾ ਅਦਾਨ-ਪ੍ਰਦਾਨ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਰਾਹੀਂ ਹੋਵੇਗਾ। ਕੁਲਤਾਰ ਸੰਧਵਾਂ ਨੇ ਦੱਸਿਆ ਕਿ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਦਾ ਉਦੇਸ਼ ਦੇਸ਼ ਦੀਆਂ ਸਾਰੀਆਂ ਵਿਧਾਨ ਸਭਾਵਾਂ ਨੂੰ ਇੱਕ ਪਲੇਟਫਾਰਮ ‘ਤੇ ਲਿਆਉਣਾ ਹੈ, ਜਿਸ ਨਾਲ ਕਈ ਐਪਲੀਕੇਸ਼ਨਾਂ ਦੀ ਗੁੰਝਲਤਾ ਤੋਂ ਬਿਨਾਂ ਇੱਕ ਵਿਸ਼ਾਲ ਡੇਟਾ ਡਿਪਾਜ਼ਟਰੀ ਬਣਾਉਣਾ ਹੈ।