ਚੰਨੀ ਦੇ ਭਾਣਜੇ ਹਨੀ ਦੀ ਅਦਾਲਤ ‘ਚ ਪੇਸ਼ੀ ਅੱਜ (Honey in court )
(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਰੇਤ ਮਾਫੀਆ ਤੋਂ ਖਨਨ ਅਧਿਕਾਰੀਆਂ ਦੇ ਤਬਾਦਲਿਆਂ ਲਈ ੧੦ ਕਰੋੜ ਰੁਪਏ ਲੈਣ ਦੇ ਦੋਸ਼ ’ਚ ਫਸੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਅੱਜ ਮੁੜ ਅਦਾਲਤ ਵਿੱਚ ਪੇਸ਼ ਕਰੇਗੀ। ਈਡੀ ਫਿਰ ਤੋਂ ਹਨੀ ਦੇ 7 ਦਿਨਾਂ ਦੇ ਰਿਮਾਂਡ ਦੀ ਮੰਗ ਕਰੇਗੀ। ਇਸ ‘ਤੇ ਅਦਾਲਤ ’ਚ ਬਹਿਸ ਹੋਵਗੀ। (Honey in court )
ਈਡੀ ਨੇ ਇਸ ਤੋਂ ਪਹਿਲਾਂ 4 ਫਰਵਰੀ ਨੂੰ ਭੁਪਿੰਦਰ ਸਿੰਘ ਹਨੀ ਨੂੰ 4 ਦਿਨ ਦੇ ਰਿਮਾਂਡ ‘ਤੇ ਲਿਆ ਸੀ। ਉਸ ਤੋਂ ਬਾਅਦ 8 ਫਰਵਰੀ ਨੂੰ ਮੁੜ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਗਈ। ਅਦਾਲਤ ਨੇ ਹਨੀ ਨੂੰ ਮੁੜ ਪੁੱਛਗਿੱਛ ਲਈ ਤਿੰਨ ਦਿਨਾਂ ਲਈ ਈਡੀ ਦੀ ਹਿਰਾਸਤ ਵਿੱਚ ਭੇਜ ਦਿੱਤਾ ਸੀ। ਅੱਜ ਭੁਪਿੰਦਰ ਸਿੰਘ ਹਨੀ ਦਾ ਰਿਮਾਂਡ ਖਤਮ ਹੋ ਰਿਹਾ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਹਨੀ ਨੂੰ ਮੁੜ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਵਿੱਚ ਪੇਸ਼ ਕਰੇਗੀ। ਇਹ ਵੀ ਸੰਭਾਵਨਾ ਹੈ ਕਿ ਅਦਾਲਤ ਹਨੀ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਸਕਦੀ ਹੈ।
ਜਿਕਰਯੋਗ ਹੈ ਕਿ ਰਿਮਾਂਡ ਦੌਰਾਨ ਹੀ ਈਡੀ ਨੇ ਦਾਅਵਾ ਕੀਤਾ ਸੀ ਕਿ ਪੁੱਛਗਿੱਛ ਦੌਰਾਨ ਹਨੀ ਨੇ ਮੰਨਿਆ ਹੈ ਕਿ ਉਸ ਨੇ ਮਾਈਨਿੰਗ ਮਾਫੀਆ ਤੋਂ ਆਪਣੇ ਅਤੇ ਆਪਣੇ ਦੋਸਤ ਦੇ ਘਰੋਂ ਦਸ ਕਰੋੜ ਰੁਪਏ ਲਏ ਸਨ। ਉਸ ਨੇ ਮਾਈਨਿੰਗ ਵਿਭਾਗ ਦੇ ਹੀ ਕੁਝ ਅਧਿਕਾਰੀਆਂ ਦੀ ਤਾਇਨਾਤੀ ਅਤੇ ਤਬਾਦਲੇ ਦੇ ਬਦਲੇ ਮਾਈਨਿੰਗ ਮਾਫੀਆ ਤੋਂ ਪੈਸੇ ਲਏ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ