ਭੈਣ ਹਨੀਪ੍ਰੀਤ ਇੰਸਾਂ ਨੇ ਦੇਸ਼ ਵਾਸੀਆਂ ਨੂੰ ਦਿੱਤੀ ‘ਗਣੇਸ਼ ਚਤੁਰਥੀ’ ਦੀ ਵਧਾਈ
ਚੰਡੀਗੜ੍ਹ (ਐਮਕੇ ਸਾਇਨਾ)। ਅਸੀਂ ਸਭ ਇੱਕ ਹੀ ਮਾਲਕ, ਅੱਲ੍ਹਾ, ਰਾਮ, ਵਾਹਿਗੁਰੂ, ਗੌਡ, ਖੁਦਾ. ਰੱਬ ਦੀ ਔਲਾਦ ਹਾਂ। ਸਾਡੇ ਪਿਆਰੇ ਭਾਰਤ ’ਚ ਬਹੁਤ ਸਾਰੇ ਤਿਉਹਾਰ ਮਨਾਏ ਜਾਂਦੇ ਹਨ। ਜਿਨ੍ਹਾਂ ਨੂੰ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਦੇ ਕਰੋੜਾਂ ਸ਼ਰਧਾਲੂ ਤਿਉਹਾਰਾਂ ਦਾ ਅਸਲੀ ਮਕਸਦ ਸਮਝਦੇ ਹੋਏ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੇ ਹਨ। ਅੱਜ ਗਣੇਸ਼ ਚਤੁਰਥੀ ਦਾ ਪਵਿੱਤਰ ਅਵਸਰ ਹੈ ਜਿਸ ਨੂੰ ਲੋਕ ਧੂਮ-ਧਾਮ ਨਾਲ ਮਨਾ ਰਹੇ ਹਨ।
ਅੱਜ ਗਣੇਸ਼ ਚਤੁਰਥੀ ਦੇ ਪਵਿੱਤਰ ਅਵਸਰ ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪੁੱਤਰੀ ਭੈਣ ਹਨੀਪ੍ਰੀਤ ਇੰਸਾਂ ਨੇ ਵੀ ‘ਗਣੇਸ਼ ਚਤੁਰਥੀ’ ਦੇ ਪਵਿੱਤਰ ਅਵਸਰ ’ਤੇ ਟਵੀਟ ਕਰਕੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਟਵਿੱਟਰ ’ਤੇ ਟਵੀਟ ਕਰਦਿਆਂ ਲਿਖਿਆ, ‘ਗਣੇਸ਼ ਚਤੁਰਥੀ ਦੇ ਪਵਿੱਤਰ ਅਵਰਸ ’ਤੇ ਤੁਹਾਨੂ ਸਭ ਨੂੰ ਹਾਰਦਿਕ ਸ਼ੁੱਭਕਾਮਨਵਾਂ। ਇਹ ਤਿਉਹਾਰ ਸਾਰਿਆਂ ਦੇ ਘਰਾਂ ’ਚ ਕਦੇ ਨਾ ਖਤਮ ਹੋਣ ਵਾਲੀਆਂ ਖੁਸ਼ੀਆਂ, ਚੰਗੀ ਸਿਹਤ, ਕਿਸਮਤ ਤੇ ਖੁਸ਼ਹਾਲੀ ਦੇ ਨਾਲ ਹੋ” #HappyGaneshChaturthi
ਜਿਕਰਯੋਗ ਹੈ ਕਿ ਭੈਣ ਹਨੀਪ੍ਰੀਤ ਇੰਸਾਂ ਆਪਣੇ ਪਿਤਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਤਰ੍ਹਾਂ ਹਮੇਸ਼ਾ ਹੀ ਪ੍ਰਭੂ ਭਗਤੀ ਤੇ ਦੇਸ਼ ਭਗਤੀ ਲਈ ਦੇਸ਼ ਵਾਸੀਆਂ ਨੂੰ ਉਤਸ਼ਾਹਿਤ ਕਰਦੇ ਰਹਿੰਦੇ ਹਨ। ਜਿਵੇਂ ਕਿ ਸਰਵ ਧਰਮ ਸੰਗਮ ਡੇਰਾ ਸੱਚਾ ਸੌਦਾ ਸਾਰੇ ਧਰਮਾਂ ਦਾ ਸਤਿਕਾਰ ਕਰਦਾ ਹੈ ਤੇ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਸਾਰੇ ਪਵਿੱਤਰ ਤਿਉਹਾਰਾਂ ਨੂੰ ਮਾਨਵਤਾ ਭਲਾਈ ਦੇ ਕਾਰਜ ਕਰਕੇ ਮਨਾਉਂਦੇ ਹਨ। ਤਾਂ ਇਨ੍ਹਾਂ ਪਵਿੱਤਰ ਤਿਉਹਾਰਾਂ ’ਤੇ ਉਹ ਲੜਵੰਦਾਂ ਲਈ ਖੂਨਦਾਨ, ਲੋੜਵੰਦਾਂ ਨੂੰ ਰਾਸ਼ਨ ਤੇ ਭੁੱਖੇ ਪਿਆਸਿਆਂ ਨੂੰ ਖਾਣਾ ਭੋਜਨ ਖੁਆ ਕੇ ਮਨਾਉਂਦੇ ਹਨ। ਅੱਜ ਵੀ ਗਣੇਸ਼ ਚਤੁਰਥੀ ਦੀ ਖੁਸ਼ੀ ’ਚ ਡੇਰਾ ਸੱਚਾ ਸੌਦਾ ਦੇ ਸ਼ਰਧਾਲੂ ਮਾਨਵਤਾ ਭਲਾਈ ਦੇ ਕਾਰਜ ਤਨ ਮਨ ਧਨ ਨਾਲ ਕਰ ਰਹੇ ਹਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ