ਸਿੱਕਮ ’ਚ ਸੈਨਾ ਦੇ 16 ਜਵਾਨ ਸ਼ਹੀਦ, ‘ਰੂਹ ਦੀ’ ਹਨੀਪ੍ਰੀਤ ਇੰਸਾਂ ਦੇ ਜਤਾਇਆ ਦੁੱਖ

ਸਿੱਕਮ ’ਚ ਸੈਨਾ ਦੇ 16 ਜਵਾਨ ਸ਼ਹੀਦ, ‘ਰੂਹ ਦੀ’ ਹਨੀਪ੍ਰੀਤ ਇੰਸਾਂ ਦੇ ਜਤਾਇਆ ਦੁੱਖ

ਗੰਗਟੋਕ (ਏਜੰਸੀ)। ਸਿੱਕਮ ਦੇ ਜੇਮਾ ਵਿੱਚ ਸ਼ੁੱਕਰਵਾਰ ਨੂੰ ਇੱਕ ਟਰੱਕ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਤਿੰਨ ਜੂਨੀਅਰ ਅਫ਼ਸਰਾਂ ਸਮੇਤ 16 ਜਵਾਨਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਰੱਖਿਆ ਮੰਤਰਾਲੇ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੱਤੀ। ਬੁਲਾਰੇ ਨੇ ਦੱਸਿਆ ਕਿ ਹਾਦਸਾਗ੍ਰਸਤ ਟਰੱਕ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ ਜੋ ਸਵੇਰੇ ਚਟਾਨ ਤੋਂ ਥੰਗੂ ਵੱਲ ਜਾ ਰਿਹਾ ਸੀ। ਇਸ ਦੌਰਾਨ ਜੇਮਾ ਦੇ ਰਸਤੇ ’ਚ 9324 ਫੁੱਟ ਦੀ ਉਚਾਈ ’ਤੇ ਮੌਜੂਦ ਵਾਹਨ ਤੇਜ਼ ਮੋੜ ’ਤੇ ਖੜ੍ਹੀ ਢਲਾਨ ’ਤੇ ਫਿਸਲ ਗਿਆ। ਉਨ੍ਹਾਂ ਦੱਸਿਆ ਕਿ ਹਾਦਸੇ ਤੋਂ ਤੁਰੰਤ ਬਾਅਦ ਬਚਾਅ ਮੁਹਿੰਮ ਸ਼ੁਰੂ ਕੀਤੀ ਗਈ। ਉਨ੍ਹਾਂ ਕਿਹਾ, ‘ਦੁਖ ਦੀ ਇਸ ਘੜੀ ਵਿੱਚ ਭਾਰਤੀ ਫੌਜ ਦੁਖੀ ਪਰਿਵਾਰਾਂ ਦੇ ਨਾਲ ਖੜ੍ਹੀ ਹੈ। ਇਸ ਹਾਦਸੇ ’ਤੇ ਸੋਗ ਪ੍ਰਗਟ ਕਰਦੇ ਹੋਏ, ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕਿਹਾ, ‘‘ਸਿੱਕਮ ਵਿੱਚ ਇੱਕ ਸੜਕ ਹਾਦਸੇ ਵਿੱਚ ਸ਼ਹੀਦ ਹੋਏ 16 ਜਵਾਨਾਂ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ’’ ਮਿ੍ਰਤਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ!।

ਇਸ ਹਾਦਸੇ ’ਤੇ ਸੋਗ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ, ‘‘ਮੈਨੂੰ ਦੁੱਖ ਹੈ ਕਿ ਸਿੱਕਮ ’ਚ ਸੜਕ ਹਾਦਸੇ ’ਚ ਸਾਡੇ ਬਹਾਦਰ ਸੈਨਿਕਾਂ ਦੀ ਜਾਨ ਚਲੀ ਗਈ। ਉਨ੍ਹਾਂ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ’’

ਹਾਦਸੇ ’ਤੇ ਦੁੱਖ ਪ੍ਰਗਟ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, ‘‘ਮੈਂ ਦੁਖੀ ਪਰਿਵਾਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਾ ਹਾਂ। ਜ਼ਖਮੀਆਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਗਈ ਹੈ। ਮੈਂ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ, ‘‘ਸੜਕ ਹਾਦਸੇ ’ਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ’ਤੇ ਡੂੰਘਾ ਦੁੱਖ ਹੋਇਆ ਹੈ। ਦੁਖੀ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ