ਉਨ੍ਹਾਂ ਦੇ ਵਿਚਾਰ ਹਮੇਸ਼ਾ ਮਾਰਗਦਰਸ਼ਨ ਕਰਦੇ ਰਹਿਣਗੇ, ਸਵਾਮੀ ਵਿਵੇਕਾਨੰਦ ਜਯੰਤੀ ’ਤੇ ‘ਰੂਹ ਦੀ’ ਹਨੀਪ੍ਰੀਤ ਇੰਸਾਂ ਨੇ ਕੀਤਾ ਟਵੀਟ

Honeypreet Insan

ਸਰਸਾ (ਸੱਚ ਕਹੂੰ ਨਿਊਜ਼)। ਨੌਜਵਾਨਾਂ ਦੇ ਪ੍ਰੇਰਨਾ ਸਰੋਤ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ (ਰਾਸ਼ਟਰੀ ਨੌਜਵਾਨ ਦਿਵਸ) ’ਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਬੇਟੀ ‘ਰੂਹ ਦੀ’ ਹਨੀਪ੍ਰੀਤ ਇੰਸਾਂ ਇੰਸਾਂ (Honeypreet Insan) ਨੇ ਉਨ੍ਹਾਂ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਨਮਨ ਕੀਤਾ। ਰੂਹ ਦੀ (Honeypreet Insan) ਨੇ ਟਵੀਟ ਦੇ ਜ਼ਰੀਏ ਲਿਖਿਆ, ‘ਉੱਠੋ, ਜਾਗੋ ਅਤੇ ਉਦੋਂ ਤੱਕ ਨਾ ਰੁਕੋ ਜਦੋਂ ਤੱਕ ਟੀਚਾ ਪ੍ਰਾਪਤ ਨਾ ਹੋ ਜਾਵੇ। ਵਿਸ਼ਵ ਪੱਧਰ ’ਤੇ ਭਾਰਤੀ ਮੁੱਲਾਂ ਦਾ ਪ੍ਰਚਾਰ ਕਰਨ ਵਾਲੇ ਮਹਾਨ ਦਾਰਸ਼ਨਿਕ, ਦੇਸ਼ ਭਗਤ ਅਤੇ ਭਾਰਤ ਦੇ ਸਪੂਤ ਸਵਾਮੀ ਵਿਵੇਕਾਨੰਦ ਜੀ ਨੂੰ ਕੋਟਿਨ-ਕੋਟਿ ਨਮਨ! ਉਨ੍ਹਾਂ ਦਾ ਜੀਵਨ ਅਤੇ ਸਿੱਖਿਆ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ।

ਪ੍ਰਧਾਨ ਮੰਤਰੀ ਨੇ ਵਿਵੇਕਾਨੰਦ ਜੀ ਨੂੰ ਜਯੰਤੀ ’ਤੇ ਕੀਤਾ ਨਮਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ’ਤੇ ਉਨ੍ਹਾਂ ਨੂੰ ਨਮਨ ਕੀਤਾ। ਮੋਦੀ ਨੇ ਟਵੀਟ ਕਰ ਕੇ ਕਿਹਾ ਕਿ ਸਵਾਮੀ ਵਿਵੇਕਾਨੰਦ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਆਦਰ ਸਹਿਤ ਨਮਨ। ਉਨ੍ਹਾਂ ਦਾ ਜੀਵਨ ਰਾਸ਼ਟਰ ਭਗਤੀ, ਅਧਿਆਤਮਿਕਤਾ ਅਤੇ ਕ੍ਰਮਠਤਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਹੈ। ਉਨ੍ਹਾਂ ਦੇ ਮਹਾਨ ਵਿਚਾਰ ਅਤੇ ਆਦਰਸ਼ ਦੇਸ਼ ਵਾਸੀਆਂ ਦਾ ਮਾਰਗਦਰਸ਼ਨ ਕਰਦੇ ਰਹਿਣਗੇ। ਸਵਾਮੀ ਵਿਵੇਕਾਨੰਦ ਜੀ ਦਾ ਜਨਮ 12 ਜਨਵਰੀ 1863 ਨੂੰ ਪੱਛਮੀ ਬੰਗਾਲ ਦੇ ਕਲਕੱਤਾ ’ਚ ਹੋਇਆ ਸੀ।

ਉਨ੍ਹਾਂ ਅਮਰੀਕਾ ਦੇ ਸ਼ਿਕਾਗੋ ’ਚ 1893 ’ਚ ਹੋਈ ਵਿਸ਼ਵ ਧਰਮ ਮਹਾਂਸਭਾ ’ਚ ਭਾਰਤ ਦੀ ਪ੍ਰਤੀਨਿਧਤਾ ਕੀਤੀ ਸੀ। ਉਨ੍ਹਾਂ ਆਪਣੇ ਗੁਰੂ ਰਾਮਕ੍ਰਿਸ਼ਨ ਪਰਮਹੰਸ ਦੀ ਯਾਦ ’ਚ ਰਾਮਕ੍ਰਿਸ਼ਨ ਮਿਸ਼ਨ ਦੀ ਸਥਾਪਨਾ ਕੀਤੀ ਸੀ। ਉਨ੍ਹਾਂ ਦੀ ਯਜੰਤੀ ਨੂੰ ਦੇਸ਼ ’ਚ ਰਾਸ਼ਟਰੀ ਨੌਜਵਾਨ ਦਿਵਸ ਦੇ ਰੂਪ ’ਚ ਮਨਾਇਆ ਜਾਂਦਾ ਹੈ।

ਕਮਲਨਾਥ ਨੇ ਰਾਸ਼ਟਰੀ ਨੌਜਵਾਨ ਦਿਵਸ ਦੀਆਂ ਵਧਾਈਆਂ ਦਿੱਤੀਆਂ

ਕਾਂਗਰਸ ਦੇ ਸੀਨੀਅਰ ਨੇਤਾ ਤੇ ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਕਮਲ ਨਾਥ ਨੇ ਸਵਾਮੀ ਵਿਵੇਕਾਨੰਦ ਦੀ ਜਯੰਤੀ ’ਤੇ ਉਨ੍ਹਾਂ ਨੂੰ ਯਾਦ ਕਰ ਕੇ ਉਨ੍ਹਾਂ ਨੂੰ ਨਮਨ ਕੀਤਾ ਹੈ। ਕਮਲਨਾਥ ਨੇ ਟਵੀਟ ਦੇ ਜ਼ਰੀਏ ਕਿਹਾ ਕਿ ਭਾਰਤੀ ਅਧਿਆਤਮ ਅਤੇ ਸਨਾਤਨ ਸੰਸਕ੍ਰਿਤੀ ਤੋਂ ਆਧੁਨਿਕ ਵਿਸ਼ਵ ਨੂੰ ਜਾਣੂੰ ਕਰਵਾਉਣ ਵਾਲੇ ਵੇਦਾਂਤ ਪਰੰਪਰਾ ਦੇ ਮਹਾਨ ਸੰਤ ਸਵਾਮੀ ਵਿਵੇਕਾਨੰਦ ਜੀ ਦੀ ਜਯੰਤੀ ’ਤੇ ਨਮਨ। ਮੇਰੇ ਵੱਲੋਂ ਸਾਰੇ ਨੌਜਵਾਨ ਸਾਥੀਆਂ ਨੂੰ ਰਾਸ਼ਟਰੀ ਨੌਜਵਾਨ ਦਿਵਸ ’ਤੇ ਹਾਰਿਦਕ ਵਧਾਈਆਂ। ਪ੍ਰਦੇਸ ਕਾਂਗਰਸ ਦੇ ਹੋਰ ਨੇਤਾਵਾਂ ਨੇ ਵੀ ਸਵਾਮੀ ਵਿਵੇਕਾਨੰਦ ਜੀ ਨੂੰ ਉਨ੍ਹਾਂ ਦੀ ਜਯੰਤੀ ’ਤੇ ਨਮਨ ਕੀਤਾ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ