ਐੱਨਟੀਐੱਸਈ ਦੀ ਸਟੇਜ-1 ਪ੍ਰੀਖਿਆ ਪਾਸ ਕਰਨ ਤੇ ਰਾਜਵੀਰ ਕੌਰ ਦਾ ਸਨਮਾਨ
ਭਦੌੜ (ਗੁਰਬਿੰਦਰ ਸਿੰਘ) ਪਿਛਲੇ ਦਿਨੀਂ ਹੋਈ ਕੌਮੀ ਪੱਧਰ ਦੀ ਟੇਲੈਂਟ ਸਰਚ ਸਕਾਲਰਸ਼ਿਪ ਪ੍ਰੀਖਿਆ ਐੱਨ.ਟੀ.ਐੱਸ.ਈ. 2019-20 ਦੀ ਸਟੇਜ-1 ਦਾ ਨਤੀਜਾ ਘੋਸ਼ਿਤ ਹੋਇਆ ਜਿਸ ਵਿੱਚ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਸਿਰਫ 12 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਦੀ ਸਟੇਜ-1 ਪਾਸ ਕੀਤੀ ਇਹਨਾਂ ਵਿਦਿਆਰਥੀਆਂ ਵਿੱਚੋਂ ਜ਼ਿਲੇ ਬਰਨਾਲਾ ਦੇ ਸਰਕਾਰੀ ਸਕੂਲਾਂ ਵਿੱਚੋਂ ਸਿਰਫ ਸ਼ਹੀਦ ਜਸ਼ਨਦੀਪ ਸਿੰਘ ਸਰਾਂ ਸਰਕਾਰੀ ਹਾਈ ਸਕੂਲ ਨੈਣੇਵਾਲ ਦੀ ਵਿਦਿਆਰਥਣ ਰਾਜਵੀਰ ਕੌਰ ਪੱਤਰੀ ਸ੍ਰ. ਗੁਰਚਰਨ ਸਿੰਘ ਨੇ ਇਹ ਪ੍ਰੀਖਿਆ ਪਾਸ ਕੀਤੀ
ਇਸ ਵਿਦਿਆਰਥਣ ਦਾ ਸਨਮਾਨ ਕਰਨ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਸਰਬਜੀਤ ਸਿੰਘ ਤੂਰ ਵਿਸ਼ੇਸ਼ ਤੌਰ ‘ਤੇ ਸਰਕਾਰੀ ਹਾਈ ਸਕੂਲ ਨੈਣੇਵਾਲ ਵਿਖੇ ਪਹੁੰਚੇ ਉਨ੍ਹਾਂ ਵਿਦਿਆਰਥਣ ਰਾਜਵੀਰ ਕੌਰ ਨੂੰ ਵਧਾਈ ਦਿੰਦੇ ਕਿਹਾ ਕਿ ਇਹ ਸਾਰੇ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ ਕਿ ਇਸ ਬੱਚੀ ਨੇ ਇਹ ਪ੍ਰੀਖਿਆ ਪਾਸ ਕੀਤੀ ਉਹਨਾਂ ਕਿਹਾ ਕਿ ਇਸ ਪ੍ਰਾਪਤੀ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਕਿਸੇ ਪੱਖੋਂ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨਾਲੋਂ ਘੱਟ ਨਹੀਂ ਹਨ
ਇਸ ਮੌਕੇ ਮੁੱਖ ਅਧਿਆਪਕਾ ਸ੍ਰੀਮਤੀ ਸੁਰੇਸ਼ਟਾ ਸ਼ਰਮਾ ਨੇ ਕਿਹਾ ਰਾਜਵੀਰ ਕੌਰ ਦੀ ਇਸ ਪ੍ਰਾਪਤੀ ਨਾਲ ਸਾਡੇ ਸਕੂਲ ਦਾ ਜ਼ਿਲੇ ਭਰ ਵਿੱਚ ਮਾਣ ਵਧਿਆ ਹੈ ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਅਜਿਹੀਆਂ ਪ੍ਰਾਪਤੀਆਂ ਲਈ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣਗੇ ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਵੀ ਵਧਾਈ ਦਾ ਪਾਤਰ ਹੈ ਜੋ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਤੀ ਹਮੇਸ਼ਾ ਯਤਨਸ਼ੀਲ ਰਹਿੰਦਾ ਹੈ ਇਸ ਮੌਕੇ ਹਰਪ੍ਰੀਤ ਸਿੰਘ ਸਰਪੰਚ ਨੈਣੇਵਾਲ, ਕਰਮਜੀਤ ਸਿੰਘ ਸਰਪੰਚ ਕੋਠੇ ਭਾਨ ਸਿੰਘ, ਸਕੂਲ ਮਨੇਜਮੈਂਟ ਕਮੇਟੀ ਦੇ ਸਾਬਕਾ ਚੇਅਰਮੈਨ ਬੂਟਾ ਸਿੰਘ, ਮੱਖਣ ਸਿੰਘ ਸਰਾਂ, ਗੁਰਤੇਜ ਸਿੰਘ ਸੰਧੂ, ਕਰਨੈਲ ਸਿੰਘ ਸਰਾਂ, ਪਰਗਟ ਸਿੰਘ ਬਲਾਕ ਸੰਮਤੀ ਮੈਂਬਰ, ਜੋਗਿੰਦਰ ਸਿੰਘ ਪਰਵਾਨਾ, ਅਮਰਜੀਤ ਸਿੰਘ ਚੇਅਰਮੈਨ, ਗੁਰਸੇਵਕ ਸਿੰਘ ਵਿਸ਼ੇਸ ਤੌਰ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਪਹੁੰਚੇ ਇਸ ਮੌਕੇ ਸਮੂਹ ਸਟਾਫ, ਐੱਸ.ਐੱਮ.ਸੀ. ਮੈਂਬਰ ਅਤੇ ਵਿਦਿਆਰਥੀ ਵੀ ਹਾਜ਼ਰ ਸਨ
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।