ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦੇਣ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ : ਚੇਅਰਮੈਨ ਸਿੱਧੂ
(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। Dispose Of Straw: ਪਿਛਲੇ ਸਾਲਾਂ ਦੌਰਾਨ ਪਰਾਲੀ ਨੂੰ ਬਿਨ੍ਹਾਂ ਅੱਗ ਲਾਏ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਸਨਮਾਨਿਤ ਕਰਨ ਦਾ ਵਿਸ਼ੇਸ਼ ਉਪਰਾਲਾ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਕਿਸਾਨ ਇਨ੍ਹਾਂ ਅਗਾਹਵਧੂ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਆਉਂਦੇ ਸੀਜ਼ਨ ਦੌਰਾਨ ਪਰਾਲੀ ਦਾ ਯੋਗ ਪ੍ਰਬੰਧਨ ਕਰਕੇ ਕਣਕ ਦੀ ਬਿਜਾਈ ਕਰਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਜਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਚਲਾਈ ਇਸ ਮੁਹਿੰਮ ਵਿੱਚ ਅਪਣਾ ਵਿਸ਼ੇਸ ਯੋਗਦਾਨ ਪਾਉਣ। Dispose Of Straw
ਇਹ ਵੀ ਪੜ੍ਹੋ: Central Jail: ਕੇਂਦਰੀ ਜੇਲ੍ਹ ’ਚੋਂ ਮਿਲੇ 7 ਮੋਬਾਇਲ
ਅੱਜ ਉਪ ਮੰਡਲ ਮੈਜਿਸਟਰੇਟ ਸੁਨਾਮ ਊਧਮ ਸਿੰਘ ਵਾਲਾ ਪ੍ਰਮੋਦ ਸਿੰਗਲਾ ਦੀ ਰਹਿਨੁਮਾਨੀ ਹੇਠ ਸਬ ਡਵੀਜਨ ਸੁਨਾਮ ਊਧਮ ਸਿੰਘ ਵਾਲਾ ਵਿਖੇ 21 ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕਰਨ ਲਈ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਪਨਸੀਡ ਪੰਜਾਬ ਉਚੇਚ ਤੌਰ ’ਤੇ ਪਹੁੰਚੇ। ਉਨ੍ਹਾਂ ਵੱਲੋਂ ਇਹਨਾਂ ਕਿਸਾਨਾਂ ਨੂੰ ਇਨਸੀਟੂ ਸਕੀਮ ਅਧੀਨ ਸਨਮਾਨਿਤ ਕੀਤਾ ਗਿਆ ਅਤੇ ਸਨਮਾਨ ਪ੍ਰਾਪਤ ਕਰਨ ਵਾਲੇ ਕਿਸਾਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਕਰਨ ਲਈ ਅਜਿਹੀ ਵਿਧੀ ਅਪਣਾਉਣ ਲਈ ਹੋਰਨਾਂ ਕਿਸਾਨਾਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ ਤਾਂ ਜੋ ਪਰਾਲੀ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਵਾਲੇ ਕਿਸਾਨਾਂ ਦੀ ਗਿਣਤੀ ਵਿੱਚ ਵਾਧਾ ਹੋ ਸਕੇ ਚੇਅਰਮੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦੇਣ ਲਈ ਸਾਰਥਕ ਕਦਮ ਚੁੱਕੇ ਜਾ ਰਹੇ ਹਨ ਇਸ ਮੌਕੇ ਬਲਵਿੰਦਰ ਸਿੰਘ ਸੁਪਰਡੈਂਟ ਸਮੇਤ ਹੋਰ ਸਟਾਫ਼ ਅਤੇ ਕਿਸਾਨ ਹਾਜ਼ਰ ਸਨ।